ਪੰਜਾਬੀ ਗਾਇਕ ਸੱਜਣ ਅਦੀਬ ਬੱਝੇ ਵਿਆਹ ਦੇ ਬੰਧਨ ''ਚ, ਸਾਹਮਣੇ ਆਈਆਂ ਨਵੇਂ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

Friday, Feb 23, 2024 - 11:27 AM (IST)

ਪੰਜਾਬੀ ਗਾਇਕ ਸੱਜਣ ਅਦੀਬ ਬੱਝੇ ਵਿਆਹ ਦੇ ਬੰਧਨ ''ਚ, ਸਾਹਮਣੇ ਆਈਆਂ ਨਵੇਂ ਜੋੜੇ ਦੀਆਂ ਖ਼ੂਬਸੂਰਤ ਤਸਵੀਰਾਂ

ਐਂਟਰਟੇਨਮੈਂਟ ਡੈਸਕ - ਇੰਨੀਂ ਦਿਨੀਂ ਪੰਜਾਬੀ ਫ਼ਿਲਮ ਇੰਡਸਟਰੀ 'ਚ ਵਿਆਹਾਂ ਦਾ ਸੀਜ਼ਨ ਚੱਲ ਰਿਹਾ ਹੈ। ਰਕੁਲਪ੍ਰੀਤ-ਜੈਕੀ ਭਗਨਾਨੀ ਅਤੇ ਮੈਂਡੀ ਤੱਖਰ ਤੋਂ ਬਾਅਦ ਹੁਣ ਪੰਜਾਬੀ ਗਾਇਕ ਸੱਜਣ ਅਦੀਬ ਨੇ ਵੀ ਵਿਆਹ ਕਰਵਾ ਲਿਆ ਹੈ।

PunjabKesari

ਦੱਸ ਦਈਏ ਕਿ ਮਸ਼ਹੂਰ ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਸੱਜਣ ਅਦੀਬ ਦੇ ਵਿਆਹ ਦਾ ਇਕ ਵੀਡੀਓ ਸਾਂਝਾ ਕੀਤਾ ਹੈ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਿਹਾ ਹੈ। 

PunjabKesari

ਇਸ ਵੀਡੀਓ 'ਚ ਰਣਜੀਤ ਬਾਵਾ ਨਵ-ਵਿਆਹੀ ਜੋੜੀ ਨਾਲ ਖੜ ਕੇ ਗੀਤ ਗਾਉਂਦੇ ਤੇ ਨੱਚਦੇ ਹੋਏ ਇਨ੍ਹਾਂ ਖੂਬਸੂਰਤ ਪਲਾਂ ਦਾ ਆਨੰਦ ਮਾਣਦੇ ਨਜ਼ਰ ਆ ਰਹੇ ਹਨ।

PunjabKesari

ਇਸ ਪੋਸਟ 'ਚ ਰਣਜੀਤ ਬਾਵਾ ਨੇ ਨਵ-ਵਿਆਹੇ ਜੋੜੇ ਗਾਇਕ ਸੱਜਣ ਅਦੀਬ ਤੇ ਉਨ੍ਹਾਂ ਦੀ ਪਤਨੀ ਨੂੰ ਵਧਾਈ ਦਿੱਤੀ ਹੈ।

PunjabKesari

ਰਣਜੀਤ ਬਾਵਾ ਨੇ ਲਿਖਿਆ ਹੈ, ''ਬਹੁਤ-ਬਹੁਤ ਮੁਬਾਰਕਾਂ ਮੇਰੇ ਵੀਰ ਸੱਜਣ ਅਦੀਬ ਅਤੇ ਸ਼ਾਨਪ੍ਰੀਤ ਨੂੰ...ਮਾਲਕ ਤੁਹਾਡੀ ਜੋੜੀ ਨੂੰ ਬਹੁਤ ਖੁਸ਼ੀਆਂ ਦੇਣ...ਜੁਗ ਜੁਗ ਜੀਓ।'

PunjabKesari

ਇਸ ਦੇ ਨਾਲ ਹੀ ਫੈਨਜ਼ ਵੀ ਇਸ ਨਵ ਵਿਆਹੀ ਜੋੜੀ ਦੀਆਂ ਤਸਵੀਰਾਂ ਨੂੰ ਬਹੁਤ ਪਸੰਦ ਕਰ ਰਹੇ ਹਨ ਤੇ ਵਿਆਹੁਤਾ ਜੀਵਨ ਵਧਾਈਆਂ ਦੇ ਰਹੇ ਹਨ।

PunjabKesari

ਦੱਸਣਯੋਗ ਹੈ ਕਿ ਸੱਜਣ ਅਦੀਬ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਮਸ਼ਹੂਰ ਗਾਇਕ ਹੈ, ਜੋ ਪੰਜਾਬ ਦੇ ਜ਼ਿਲ੍ਹੇ ਬਠਿੰਡਾ ਨਾਲ ਸੰਬੰਧਿਤ ਹੈ।

PunjabKesari

ਗਾਇਕ ਨੇ ਗਾਇਕੀ ਦੀ ਦੁਨੀਆਂ 'ਚ ਆਉਣ ਤੋਂ ਪਹਿਲਾਂ ਆਪਣੀ ਪੜ੍ਹਾਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਪੂਰੀ ਕੀਤੀ ਸੀ। ਸੱਜਣ ਅਦੀਬ ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਅਜਿਹੀ ਸ਼ਖਸੀਅਤ ਹੈ, ਜਿਸ ਨੇ ਕਾਫੀ ਸੰਘਰਸ਼ ਕੀਤਾ ਹੈ।  
PunjabKesari

PunjabKesari


author

sunita

Content Editor

Related News