ਗਾਇਕ ਸਤਿੰਦਰ ਸਰਤਾਜ ਵਲੋਂ ਨਵੇਂ ਪ੍ਰਾਜੈਕਟ ਦਾ ਐਲਾਨ, ਸਾਂਝੀ ਕੀਤੀ ਪਹਿਲੀ ਝਲਕ

Thursday, Jul 01, 2021 - 06:43 PM (IST)

ਗਾਇਕ ਸਤਿੰਦਰ ਸਰਤਾਜ ਵਲੋਂ ਨਵੇਂ ਪ੍ਰਾਜੈਕਟ ਦਾ ਐਲਾਨ, ਸਾਂਝੀ ਕੀਤੀ ਪਹਿਲੀ ਝਲਕ

ਚੰਡੀਗੜ੍ਹ (ਬਿਊਰੋ) - ਪੰਜਾਬੀ ਸੰਗੀਤ ਜਗਤ ਦੇ ਬਾਕਮਾਲ ਸੂਫ਼ੀ ਗਾਇਕ ਸਤਿੰਦਰ ਸਰਤਾਜ ਹਮੇਸ਼ਾ ਹੀ ਆਪਣੇ ਗੀਤਾਂ ਨੂੰ ਲੈ ਕੇ ਲੋਕਾਂ ਵਿਚ ਚਰਚਾ ਦਾ ਵਿਸ਼ਾ ਬਣੇ ਰਹਿੰਦੇ ਹਨ। ਸਤਿੰਦਰ ਸਰਤਾਜ ਨੇ ਆਪਣੀ ਮਿੱਠੀ ਆਵਾਜ਼ ਨਾਲ ਹਰ ਇੱਕ ਨੂੰ ਆਪਣਾ ਮੁਰੀਦ ਬਣਾਇਆ ਹੈ। ਪ੍ਰਸ਼ੰਸਕ ਬਹੁਤ ਹੀ ਬੇਸਬਰੀ ਨਾਲ ਸਤਿੰਦਰ ਸਰਤਾਜ ਦੇ ਗੀਤਾਂ ਦੀ ਉਡੀਕ ਕਰਦੇ ਹਨ। ਹੁਣ ਸਤਿੰਦਰ ਸਰਤਾਜ ਬਹੁਤ ਜਲਦ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਸਨਮੁਖ ਹੋ ਜਾ ਰਹੇ ਹਨ। ਉਨ੍ਹਾਂ ਨੇ ਆਪਣੇ ਪ੍ਰਸ਼ੰਸਕਾਂ ਨੂੰ ਸਰਪ੍ਰਾਈਜ਼ ਦਿੰਦੇ ਹੋਏ ਆਪਣੇ ਨਵੇਂ ਗੀਤ 'ਪਾਕੀਜ਼ਗੀ' ਦਾ ਐਲਾਨ ਕੀਤਾ ਹੈ। 

PunjabKesari

ਸਤਿੰਦਰ ਸਰਤਾਜ ਨੇ ਗੀਤ 'ਪਾਕੀਜ਼ਗੀ' ਦੀ ਪਹਿਲੀ ਝਲਕ ਵੀ ਆਪਣੇ ਚਾਹੁਣ ਵਾਲਿਆਂ ਨਾਲ ਸਾਂਝੀ ਕੀਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਗੀਤ ਦਾ ਪੋਸਟਰ ਸਾਂਝਾ ਕਰਦਿਆਂ ਕੈਪਸ਼ਨ ਵਿਚ ਲਿਖਿਆ ਹੈ, ''𝒫𝒶𝓀𝑒𝑒𝓏𝑔𝒾…ਪਾਕੀਜ਼ਗੀ پاکیزگی पाकीज़गी ਇਹ ਇੱਕ ਪਵਿੱਤਰ ਕਹਾਣੀ ਦੀ ਪਹਿਲੀ ਝਲਕ ਹੈ। Releasing on Mon. #5thJuly।' ਇਸ ਪੋਸਟਰ 'ਤੇ ਸਤਿੰਦਰ ਸਰਤਾਜ ਦੀ ਵੱਖਰੀ ਲੁੱਕ ਦੇਖਣ ਨੂੰ ਮਿਲ ਰਹੀ ਹੈ। ਕੁਝ ਹੀ ਸਮੇਂ 'ਚ ਇਹ ਪੋਸਟਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਿਆ। ਸਤਿੰਦਰ ਸਰਤਾਜ ਦਾ ਇਹ ਗੀਤ 5 ਜੁਲਾਈ ਨੂੰ ਰਿਲੀਜ਼ ਹੋ ਰਿਹਾ ਹੈ।

 

 
 
 
 
 
 
 
 
 
 
 
 
 
 
 
 

A post shared by Satinder Sartaaj (@satindersartaaj)

ਜੇ ਗੱਲ ਕਰੀਏ ਸਤਿੰਦਰ ਸਰਤਾਜ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਬਾਕਮਾਲ ਦੇ ਗਾਇਕ ਹਨ। ਉਨ੍ਹਾਂ ਨੇ ਕਈ ਬਿਹਤਰੀਨ ਗੀਤ ਪੰਜਾਬੀ ਮਿਊਜ਼ਿਕ ਜਗਤ ਨੂੰ ਦਿੱਤੇ ਹਨ। ਅਖੀਰਲੀ ਵਾਰ ਉਹ 'ਇੱਕੋ ਮਿੱਕੇ' ਫ਼ਿਲਮ 'ਚ ਨਜ਼ਰ ਆਏ ਸਨ।  

ਨੋਟ - ਸਤਿੰਦਰ ਸਰਤਾਜ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News