ਸ਼ਹਿਨਾਜ਼ ਗਿੱਲ ਦਾ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ

Wednesday, Nov 30, 2022 - 11:21 AM (IST)

ਸ਼ਹਿਨਾਜ਼ ਗਿੱਲ ਦਾ ਪ੍ਰਸ਼ੰਸਕਾਂ ਨੂੰ ਖ਼ਾਸ ਤੋਹਫ਼ਾ, ਸਾਂਝੀ ਕੀਤੀ ਪਹਿਲੀ ਝਲਕ

ਜਲੰਧਰ (ਬਿਊਰੋ) : ਖ਼ੁਦ ਨੂੰ ਪੰਜਾਬ ਦੀ ਕੈਟਰੀਨਾ ਕੈਫ ਅਖਵਾਉਣ ਵਾਲੀ ਗਾਇਕਾ ਤੇ ਅਦਾਕਾਰਾ ਸ਼ਹਿਨਾਜ਼ ਗਿੱਲ ਆਏ ਦਿਨ ਕਿਸੇ ਨਾ ਕਿਸੇ ਗੱਲ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ। ਹਾਲ ਹੀ 'ਚ ਸ਼ਹਿਨਾਜ਼ ਗਿੱਲ ਨੇ ਆਪਣੇ ਫੈਨਜ਼ ਨੂੰ ਸਰਪ੍ਰਾਈਜ਼ ਦਿੰਦੇ ਹੋਏ ਆਪਣੇ ਨਵੇਂ ਗੀਤ ਦਾ ਐਲਾਨ ਕੀਤਾ ਹੈ। ਕੁਝ ਸਮੇਂ ਪਹਿਲਾਂ ਹੀ ਸ਼ਹਿਨਾਜ਼ ਨੇ ਆਪਣੇ ਨਵੇਂ ਗੀਤ 'Ghani Syaani' ਦਾ ਫਰਸਟ ਲੁੱਕ ਸ਼ੇਅਰ ਕੀਤਾ ਹੈ, ਜਿਸ ਤੋਂ ਬਾਅਦ ਉਹ ਸੋਸ਼ਲ ਮੀਡੀਆ 'ਤੇ ਟਰੈਂਡ ਕਰਨ ਲੱਗ ਪਈ। ਫੈਨਜ਼ ਵੀ ਇਸ ਗੀਤ ਨੂੰ ਲੈ ਕੇ ਉਤਸ਼ਾਹਿਤ ਹਨ।PunjabKesariਦੱਸ ਦਈਏ ਕਿ ਸ਼ਹਿਨਾਜ਼ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਗੀਤ ਦਾ ਪੋਸਟਰ ਸ਼ੇਅਰ ਕਰਦੇ ਹੋਏ ਲਿਖਿਆ ਹੈ, ''ਯੇ ਰਿਹਾ ਪਹਿਲਾ ਪੋਸਟਰ ਸਾਡੇ ਆਉਣ ਵਾਲੇ ਗੀਤ Ghani Syaani with MC SQUARE/LAMBARDAR।'' ਉਨ੍ਹਾਂ ਨੇ ਨਾਲ ਹੀ ਦੱਸਿਆ ਹੈ ਕਿ ਇਹ ਗੀਤ 5 ਦਸੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ 'ਚ ਸ਼ਹਿਨਾਜ਼ ਗਿੱਲ ਅਤੇ ਹਸਲ 2.0 ਦੇ ਜੇਤੂ ਐੱਮ. ਸੀ. ਸਕੁਏਅਰ ਇਕੱਠੇ ਗਾਉਂਦੇ ਹੋਏ ਅਤੇ ਅਦਾਕਾਰੀ ਕਰਦੇ ਹੋਏ ਨਜ਼ਰ ਆਉਣਗੇ। ਮਿਊਜ਼ਿਕ ਰਜਤ ਨਾਗਪਾਲ ਨੇ ਦਿੱਤਾ ਅਤੇ ਗਾਣੇ ਦੇ ਬੋਲ ਖ਼ੁਦ ਐੱਮ. ਸੀ. ਸਕੁਏਅਰ ਨੇ ਲਿਖੇ ਹਨ। ਦੋਵਾਂ ਕਲਾਕਾਰਾਂ ਦੇ ਫੈਨਜ਼ ਇਸ ਗੀਤ ਨੂੰ ਲੈ ਕੇ ਬਹੁਤ ਹੀ ਜ਼ਿਆਦਾ ਉਤਸ਼ਾਹਿਤ ਹਨ।

PunjabKesari

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਉਹ ਬਹੁਤ ਜਲਦ ਸਲਮਾਨ ਖ਼ਾਨ ਦੀ ਫ਼ਿਲਮ 'Kisi Ka Bhai Kisi Ki Jaan' ਦੇ ਨਾਲ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ। ਇਸ ਤੋਂ ਇਲਾਵਾ ਸ਼ਹਿਨਾਜ਼ ਗਿੱਲ ਦੀ ਝੋਲੀ ਕਈ ਹੋਰ ਹਿੰਦੀ ਫ਼ਿਲਮਾਂ ਦੇ ਪ੍ਰਾਜੈਕਟ ਹਨ। ਪਿਛਲੇ ਸਾਲ ਉਹ ਦਿਲਜੀਤ ਦੋਸਾਂਝ ਦੇ ਨਾਲ ਪੰਜਾਬੀ ਫ਼ਿਲਮ 'ਹੌਸਲਾ ਰੱਖ' 'ਚ ਨਜ਼ਰ ਆਈ ਸੀ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ, ਕੁਮੈਂਟ ਕਰਕੇ ਜ਼ਰੂਰ ਦਿਓ। 


author

sunita

Content Editor

Related News