ਮੂਸੇਵਾਲਾ ਦੇ ਛੋਟੇ ਭਰਾ ਸਿੱਧੂ ਲਈ ਫੈਨਜ਼ ਨੇ ਭੇਜੀਆਂ ਖ਼ਾਸ ਰੱਖੜੀਆਂ, ਮਾਂ ਚਰਨ ਕੌਰ ਨੇ ਸਾਂਝੀ ਕੀਤੀ ਝਲਕ

Saturday, Aug 17, 2024 - 02:04 PM (IST)

ਮੂਸੇਵਾਲਾ ਦੇ ਛੋਟੇ ਭਰਾ ਸਿੱਧੂ ਲਈ ਫੈਨਜ਼ ਨੇ ਭੇਜੀਆਂ ਖ਼ਾਸ ਰੱਖੜੀਆਂ, ਮਾਂ ਚਰਨ ਕੌਰ ਨੇ ਸਾਂਝੀ ਕੀਤੀ ਝਲਕ

ਜਲੰਧਰ (ਬਿਊਰੋ) : ਰੱਖੜੀ ਦਾ ਤਿਉਹਾਰ ਹਰ ਕੌਨੇ 'ਚ ਵੱਸਦਾ ਪੰਜਾਬੀ ਬਹੁਤ ਹੀ ਧੂਮ-ਧਾਮ ਨਾਲ ਮਨਾਉਂਦਾ ਹੈ। ਇਸ ਵਾਰ 19 ਅਗਸਤ ਨੂੰ ਰੱਖੜੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਇਸ ਦਿਨ ਭੈਣਾਂ ਆਪਣੇ ਭਰਾਵਾਂ ਦੀ ਲੰਮੀ ਉਮਰ ਦੀ ਅਰਦਾਸ ਕਰਦੀਆਂ ਹਨ। ਇਸ ਦੌਰਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਪਹੁੰਚ ਕੇ ਬਹੁਤ ਸਾਰੀਆਂ ਕੁੜੀਆਂ ਮੂਸੇਵਾਲਾ ਦੇ ਬੁੱਤ ਵਾਲੇ ਗੁੱਟ 'ਤੇ ਨਮ ਅੱਖਾਂ ਨਾਲ ਰੱਖੜੀਆਂ ਬੰਨਦੀਆਂ ਹਨ ਪਰ ਇਸ ਵਾਰ ਕਈ ਫੈਨਜ਼ ਨੇ ਛੋਟੇ ਸਿੱਧੂ ਲਈ ਵੀ ਰੱਖੜੀਆ ਭੇਜੀਆਂ ਹਨ, ਜਿਸ ਦੀ ਮਾਤਾ ਚਰਨ ਕੌਰ ਵੱਲੋਂ ਝਲਕ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਸਾਂਝੀ ਕੀਤੀ ਗਈ ਹੈ। 

ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਦੇ ਮਾਤਾ ਚਰਨ ਕੌਰ ਨੇ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਰੱਖੜੀਆਂ ਦੀਆਂ ਕੁਝ ਝਲਕੀਆਂ ਸ਼ੇਅਰ ਕੀਤੀਆਂ ਹਨ, ਜਿਸ 'ਚ ਇੱਕ ਚਿੱਠੀ ਵੀ ਦਿਖਾਈ ਦਿੰਦੀ ਹੈ ਅਤੇ ਉਸ 'ਤੇ ਲਿਖਿਆ ਹੈ ਕਿ ਇਹ ਸਿੱਧੂ ਦੇ ਛੋਟੇ ਭਰਾ ਲਈ ਭਿਜਵਾਈਆਂ ਗਈਆਂ ਹਨ।

PunjabKesari

ਮੂਸੇਵਾਲਾ ਨੂੰ ਸ਼ਰਧਾਂਜਲੀ ਦੇਣ ਲਈ ਉਨ੍ਹਾਂ ਨੂੰ ਚੌਹਣ ਵਾਲੇ ਲੋਕ ਦੂਰ-ਦੂਰ ਤੋਂ ਉਨ੍ਹਾਂ ਦੇ ਪਿੰਡ ਪਹੁੰਚਦੇ ਹਨ। ਮੂਸੇਵਾਲਾ ਦੀ ਮੌਤ ਨੂੰ ਦੋ ਸਾਲ ਤੋਂ ਜ਼ਿਆਦਾ ਦਾ ਸਮਾਂ ਹੋ ਚੁੱਕਾ ਹੈ, ਪਰ ਉਨ੍ਹਾਂ ਨੂੰ ਚਾਹੁੰਣ ਵਾਲੇ ਲੋਕਾਂ ਦੇ ਦਿਲਾਂ 'ਚ ਪਿਆਰ ਦੀ ਭਾਵਨਾ ਘੱਟ ਨਹੀਂ ਹੋਈ। ਲੋਕ ਜਿੱਥੇ ਸਿੱਧੂ ਮੂਸੇਵਾਲਾ ਦੀ ਯਾਦਗਾਰ ’ਤੇ ਸ਼ਰਧਾ ਨਾਲ ਸਿਰ ਝੁਕਾਉਂਦੇ ਹਨ, ਉੱਥੇ ਯਾਦਗਾਰ ’ਤੇ ਪਹੁੰਚਣ ਵਾਲੀਆਂ ਕੁੜੀਆਂ ਰੱਖੜੀ ਦੇ ਤਿਉਹਾਰ ਦੀ ਆਮਦ ਤੋਂ ਪਹਿਲਾਂ ਹੀ ਨਮ ਅੱਖਾਂ ਨਾਲ ਸਿੱਧੂ ਮੂਸੇਵਾਲਾ ਦੇ ਗੁੱਟ ਤੇ ਰੱਖੜੀਆਂ ਸਜਾ ਵਿਛੜ ਚੁੱਕੇ ਭਰਾ ਨਾਲ ਰਿਸ਼ਤੇ ਨੂੰ ਮਜ਼ਬੂਤ ਕਰਦੀਆਂ ਨਜ਼ਰ ਆਉਂਦੀਆਂ ਹਨ। 

PunjabKesari

ਦੱਸਣਯੋਗ ਹੈ ਕਿ ਸਿੱਧੂ ਮੂਸੇਵਾਲਾ ਦੀ 29 ਮਈ ਨੂੰ ਗੋਲੀਆਂ ਮਾਰ ਹੱਤਿਆ ਕਰ ਦਿੱਤੀ ਗਈ ਸੀ। ਸਿੱਧੂ ਭਾਵੇਂ ਅੱਜ ਸਾਡੇ ਵਿਚਕਾਰ ਨਹੀਂ ਹਨ, ਪਰ ਉਸ ਦੇ ਪ੍ਰਤੀ ਜੋ ਲੋਕਾਂ ਦਾ ਪਿਆਰ ਹੈ, ਉਹ ਦਿਨੋਂ ਦਿਨ ਵੱਧ ਰਿਹਾ ਹੈ। ਰੱਖੜੀ ਦੇ ਖ਼ਾਸ ਮੌਕੇ ’ਤੇ ਬਾਜ਼ਾਰ ’ਚ ਇਸ ਵਾਰ ਸਿੱਧੂ ਮੂਸੇਵਾਲਾ ਦੇ ਨਾਂ ਅਤੇ ਤਸਵੀਰਾਂ ਵਾਲੀਆਂ ਰੱਖੜੀਆਂ ਵਿਸ਼ੇਸ਼ ਤੌਰ ’ਤੇ ਵੇਖਣ ਨੂੰ ਮਿਲਦੀਆਂ ਹਨ। 


 


author

sunita

Content Editor

Related News