ਮਰਹੂਮ ਸਿੱਧੂ ਦੇ ਫੈਨਜ਼ ਨੂੰ ਵੱਡਾ ਸਰਪ੍ਰਾਈਜ਼, ਇਸ ਦਿਨ ਰਿਲੀਜ਼ ਹੋਵੇਗਾ ਨਵਾਂ ਗੀਤ

05/25/2024 2:02:21 PM

ਜਲੰਧਰ (ਬਿਊਰੋ) : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਨਾਲ ਲੋਕਾਂ ਨੂੰ ਦੀਵਾਨਾ ਬਣਾਇਆ ਸੀ। ਅੱਜ ਭਾਵੇਂ ਉਹ ਇਸ ਦੁਨੀਆ 'ਚ ਨਹੀਂ ਰਹੇ ਪਰ ਲੋਕ ਉਨ੍ਹਾਂ ਨੂੰ ਗੀਤਾਂ ਕਾਰਨ ਅੱਜ ਵੀ ਯਾਦ ਕਰਦੇ ਹਨ। ਸਿੱਧੂ ਦੇ ਦੁਨੀਆਂ ਤੋਂ ਜਾਣ ਮਗਰੋਂ ਵੀ ਕਈ ਗੀਤ ਰਿਲੀਜ਼ ਹੋ ਰਹੇ ਹਨ, ਜਿਨ੍ਹਾਂ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾਂਦਾ ਹੈ। ਹਾਲ ਹੀ 'ਚ ਸਿੱਧੂ ਦੇ ਫੈਨਜ਼ ਲਈ ਖ਼ੁਸ਼ਖਬਰੀ ਸਾਹਮਣੇ ਆਈ ਹੈ, ਜਿਸ ਨੂੰ ਜਾਣ ਕੇ ਉਨ੍ਹਾਂ ਦੇ ਚਾਹੁਣ ਵਾਲਿਆਂ ਦੇ ਚਿਹਰੇ ਖਿੜ ਜਾਣਗੇ। ਦਰਅਸਲ, ਸਿੱਧੂ ਮੂਸੇਵਾਲਾ ਦਾ ਇਕ ਨਵਾਂ ਗੀਤ ਆਉਣ ਵਾਲਾ ਹੈ।

ਦੱਸ ਦਈਏ ਕਿ ਇਸ ਦੀ ਜਾਣਕਾਰੀ ਹਾਲੀਵੁੱਡ ਦੀ ਗਾਇਕ Stefflondon ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਕੁਝ ਤਸਵੀਰਾਂ ਸਾਂਝੀਆਂ ਕਰਦਿਆਂ ਦਿੱਤੀ ਹੈ। ਗਾਇਕਾ ਨੇ ਆਪਣੇ ਇੰਸਟਾਗ੍ਰਾਮ 'ਤੇ ਆਪਣੀ ਐਲਬਮ ਦੀ ਤਸਵੀਰ ਸ਼ੇਅਰ ਕਰਦਿਆਂ ਦੱਸਿਆ ਕਿ ISLAND 54 THE ALBUM - XX - JUNE…। ਉਨ੍ਹਾਂ ਦੀ ਇਸ ਪੋਸਟ ਤੋਂ ਸਾਫ ਪਤਾ ਚੱਲ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਗਾਇਕਾ ਦਾ ਗੀਤ 'ਡਿਲੇਮਾ' ਅਗਲੇ ਮਹੀਨੇ ਯਾਨੀਕਿ ਜੂਨ 'ਚ ਰਿਲੀਜ਼ ਹੋਵੇਗਾ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿੱਧੂ ਮੂਸੇਵਾਲਾ ਦਾ 7ਵਾਂ ਗੀਤ '410' ਰਿਲੀਜ਼ ਹੋਇਆ ਸੀ। ਸੰਨੀ ਮਾਲਟਨ ਨੇ ਆਪਣੇ ਯੂਟਿਊਬ ਚੈਨਲ ‘ਤੇ ਇਸ ਗੀਤ ਨੂੰ ਰਿਲੀਜ਼ ਕੀਤਾ ਸੀ। ਇਸ ਗੀਤ ਨੂੰ ਸਿੱਧੂ ਮੂਸੇਵਾਲਾ ਅਤੇ ਸੰਨੀ ਮਾਲਟਨ ਨੇ ਲਿਖਿਆ ਹੈ।  

PunjabKesari

ਦੱਸਣਯੋਗ ਹੈ 29 ਮਈ 2024 ਨੂੰ ਸਿੱਧੂ ਮੂਸੇਵਾਲਾ ਦੀ ਦੂਜੀ ਬਰਸੀ ਮਨਾਈ ਜਾਵੇਗੀ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਫਿਰ ਪ੍ਰਸ਼ੰਸਕ ਸਿੱਧੂ ਦੇ ਪਿੰਡ ਮਾਨਸਾ ਪਹੁੰਚਣਗੇ। ਸਿੱਧੂ ਦੇ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਵੱਲੋਂ ਸੋਸ਼ਲ ਮੀਡੀਆ ਹੈਂਡਲ 'ਤੇ ਪੋਸਟ ਸ਼ੇਅਰ ਕਰਕੇ ਲਿਖਿਆ ਸੀ, 'ਸਰਦਾਰ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੂਸਰੀ ਬਰਸੀ ਵਾਹਿਗੁਰੂ ਦੇ ਘਰੋ ਇੰਨਸਾਫ ਦੀ ਮੰਗ ਅਤੇ ਦਰਦ ਭਰੇ ਵਿਛੋੜੇ ਨੂੰ ਮੁੱਖ ਰੱਖਦਿਆ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਮਿਤੀ 29 ਮਈ 2024 ਗੁਰਦੁਆਰਾ ਬਾਬਾ ਮੜ੍ਹ ਸਾਹਿਬ ਜੀ ਜੰਡਿਆਲਾ ਮੰਜਕੀ ਜਲੰਧਰ ਵਿਖੇ ਕਰਵਾਇਆ ਜਾ ਰਿਹਾ ਆਪ ਜੀ ਨੂੰ ਸ਼ਾਮਿਲ ਹੋਣ ਦੀ ਬੇਨਤੀ ਕੀਤੀ ਜਾਦੀ ਹੈ।'  29 ਮਈ 2023 ‘ਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਵਾਰਿਸ ਸੀ, ਜਿਸ ਤੋਂ ਬਾਅਦ ਉਸ ਦੇ ਮਾਪਿਆਂ ਨੇ ਆਪਣੇ ਘਰ ਦੇ ਵਾਰਿਸ ਨੂੰ ਪੈਦਾ ਕਰਨ ਲਈ ਕਦਮ ਚੁੱਕਿਆ ਅਤੇ ਮਾਰਚ ਮਹੀਨੇ ‘ਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦਾ ਜਨਮ ਹੋਇਆ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News