2 ਘੰਟਿਆਂ 'ਚ ਹੀ ਸਿੱਧੂ ਮੂਸੇਵਾਲਾ ਦੇ ਗੀਤ 'Attach'ਨੇ ਤੋੜੇ ਰਿਕਾਰਡ

Friday, Aug 30, 2024 - 12:45 PM (IST)

2 ਘੰਟਿਆਂ 'ਚ ਹੀ ਸਿੱਧੂ ਮੂਸੇਵਾਲਾ ਦੇ ਗੀਤ 'Attach'ਨੇ ਤੋੜੇ ਰਿਕਾਰਡ

ਐਂਟਰਟੇਨਮੈਂਟ ਡੈਸਕ - ਪੰਜਾਬ ਦੇ ਪ੍ਰਸਿੱਧ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ ਅੱਜ ਹੀ ਸਵੇਰੇ ਰਿਲੀਜ਼ ਹੋਇਆ ਹੈ, ਜਿਸ ਨੂੰ ਫੈਨਜ਼ ਵਲੋਂ ਰੱਜਵਾਂ ਪਿਆਰ ਮਿਲ ਰਿਹਾ ਹੈ। ਇਸ ਗੀਤ ‘ਚ ਸਿੱਧੂ ਮੂਸੇਵਾਲਾ ਨਾਲ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਵੀ ਨਜ਼ਰ ਆ ਰਹੇ ਹਨ। ਗੀਤ ਸਿੱਧੂ ਮੂਸੇਵਾਲਾ ਦੇ ਆਫੀਸ਼ੀਅਲ ਯੂਟਿਊਬ ਚੈਨਲ 'ਤੇ ਰਿਲੀਜ਼ ਕੀਤਾ ਗਿਆ ਹੈ। ਰਿਲੀਜ਼ ਹੁੰਦੇ ਹੀ ਸਿੱਧੂ ਦੇ ਇਸ ਗੀਤ ਨੇ ਵੱਡੇ ਰਿਕਾਰਡ ਕਾਇਮ ਕਰ ਦਿੱਤੇ ਹਨ। ਗੀਤ ਨੂੰ ਰਿਲੀਜ਼ ਹੋਏ ਹਾਲੇ 2 ਹੀ ਘੰਟੇ ਹੋਏ ਹਨ ਅਤੇ ਇਹ ਗੀਤ ਟਰੈਂਡਿੰਗ ਨੰਬਰ 2 'ਤੇ ਆ ਗਿਆ ਹੈ। ਖ਼ਬਰ ਲਿਖੇ ਜਾਣ ਤੱਕ ਇਸ ਗੀਤ ਨੂੰ 1 ਮਿਲੀਅਨ ਤੋਂ ਜ਼ਿਆਦਾ ਵਿਊਜ਼ ਮਿਲ ਚੁੱਕੇ ਹਨ। 

ਇਹ ਖ਼ਬਰ ਵੀ ਪੜ੍ਹੋ - ਪ੍ਰਸਿੱਧ ਅਦਾਕਾਰਾ ਦਾ ਅਸ਼ਲੀਲ ਵੀਡੀਓ ਵਾਇਰਲ, ਸੋਸ਼ਲ ਮੀਡੀਆ 'ਤੇ ਮਚੀ ਤਰਥੱਲੀ

ਦੱਸ ਦਈਏ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਇਹ 6ਵਾਂ ਗੀਤ ਹੈ, ਜੋ ਰਿਲੀਜ਼ ਕੀਤਾ ਗਿਆ ਹੈ। ਸਿੱਧੂ ਮੂਸੇਵਾਲਾ ਦਾ ਆਖਰੀ ਗੀਤ ਬ੍ਰਿਟੇਨ ਦੀ ਗਾਇਕਾ ਸਟੈਫਲੰਡਨ ਨਾਲ 'ਡਿਲੇਮਾ' ਰਿਲੀਜ਼ ਹੋਇਆ ਸੀ, ਜਿਸ 'ਚ AI ਅਤੇ ਵਿਜ਼ੂਅਲ ਗ੍ਰਾਫਿਕ ਦੀ ਮਦਦ ਨਾਲ ਸਿੱਧੂ ਮੂਸੇਵਾਲਾ ਨੂੰ ਵੀਡੀਓ 'ਚ ਦਰਸਾਇਆ ਗਿਆ ਸੀ।

ਦੱਸਣਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਮੂਸੇਵਾਲਾ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਸੀ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 30 ਅਗਸਤ ਦੀ ਬੇਸਬਰੀ ਨਾਲ ਉਡੀਕ ਸੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News