ਮਾਂ ਚਰਨ ਕੌਰ ਦੀ ਨਿੱਕੇ ਸਿੱਧੂ ਨਾਲ ਪਿਆਰੀ ਤਸਵੀਰ ਵਾਇਰਲ

Tuesday, Sep 24, 2024 - 11:00 AM (IST)

ਮਾਂ ਚਰਨ ਕੌਰ ਦੀ ਨਿੱਕੇ ਸਿੱਧੂ ਨਾਲ ਪਿਆਰੀ ਤਸਵੀਰ ਵਾਇਰਲ

ਜਲੰਧਰ (ਬਿਊਰੋ) - ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦਾ ਨਿੱਕਾ ਭਰਾ ਸੋਸ਼ਲ ਮੀਡੀਆ 'ਤੇ ਛਾਇਆ ਹੋਇਆ ਹੈ। ਬੀਤੇ ਦਿਨੀਂ ਵੀ ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਸਨ, ਜਿਸ ‘ਚ ਨਿੱਕਾ ਸਿੱਧੂ ਖੇਡਦਾ ਹੋਇਆ ਨਜ਼ਰ ਆਇਆ ਸੀ ਅਤੇ ਮਾਪੇ ਉਸ ਨਾਲ ਲਾਡ ਲਡਾਉਂਦੇ ਹੋਏ ਨਜ਼ਰ ਆਏ ਸਨ।

ਹੁਣ ਮੁੜ ਨਿੱਕੇ ਸਿੱਧੂ ਦੀ ਇੱਕ ਤਸਵੀਰ ਸਾਹਮਣੇ ਆਈ ਹੈ, ਜਿਸ ‘ਚ ਮਾਤਾ ਚਰਨ ਕੌਰ ਬੱਚੇ ਨਾਲ ਨਜ਼ਰ ਆ ਰਹੇ ਹਨ । ਮੁਹਾਂਦਰੇ ਤੋਂ ਇਹ ਬੱਚਾ ਸਿੱਧੂ ਮੂਸੇਵਾਲਾ ਵਾਂਗ ਹੀ ਦਿਖਾਈ ਦੇ ਰਿਹਾ ਹੈ। ਫੈਨਸ ਵੀ ਇਸ 'ਤੇ ਕੁਮੈਂਟ ਦੇ ਰਹੇ ਹਨ ਤੇ ਖੂਬ ਪਿਆਰ ਲੁਟਾ ਰਹੇ ਹਨ।

PunjabKesari

ਸਿੱਧੂ ਮੂਸੇਵਾਲਾ ਦੇ ਨਿੱਕੇ ਵੀਰ 'ਚੋਂ ਫੈਨਜ਼ ਸਿੱਧੂ ਮੂਸੇਵਾਲਾ ਦੀ ਝਲਕ ਦੇਖ ਰਹੇ ਹਨ ਅਤੇ ਭਾਵੁਕ ਵੀ ਹੋ ਰਹੇ ਹਨ। ਸੋਸ਼ਲ ਮੀਡੀਆ 'ਤੇ ਵਾਇਰਲ ਹੋਈ। ਇਸ ਤਸਵੀਰ ਨੂੰ ਵੇਖ ਕੇ ਫੈਨਜ਼ ਇੱਕ ਵਾਰ ਮੁੜ ਤੋਂ ਸਿੱਧੂ ਮੂਸੇਵਾਲਾ ਨੂੰ ਮਿਸ ਕਰਦੇ ਹੋਏ ਦਿਖਾਈ ਦਿੱਤੇ । 

PunjabKesari

ਸਿੱਧੂ ਮੂਸੇਵਾਲਾ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਆਪਣੇ ਛੋਟੇ ਜਿਹੇ ਮਿਊਜ਼ਿਕ ਕਰੀਅਰ ਦੌਰਾਨ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫ਼ੀ ਲੰਮੀ ਹੈ ਪਰ ਆਪਣੇ ਛੋਟੇ ਜਿਹੇ ਕਰੀਅਰ ਦੌਰਾਨ ਸਿੱਧੂ ਮੂਸੇਵਾਲਾ ਨੇ ਪੂਰੀ ਦੁਨੀਆ ‘ਚ ਆਪਣਾ ਰੁਤਬਾ ਕਾਇਮ ਕਰ ਲਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News