ਮਰਹੂਮ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ ''Drippy'' ਰਿਲੀਜ਼
Friday, Feb 02, 2024 - 11:22 AM (IST)

ਐਂਟਰਟੇਨਮੈਂਟ ਡੈਸਕ : ਮਰਹੂਮ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਖੁਸ਼ਖਬਰੀ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਲਗਾਤਾਰ ਸਿੱਧੂ ਦੇ ਗੀਤ ਰਿਲੀਜ਼ ਹੋ ਰਹੇ ਹਨ। ਸਾਲ 2024 ਦਾ ਸਿੱਧੂ ਪਹਿਲਾ ਗੀਤ ਰਿਲੀਜ਼ ਹੋ ਗਿਆ ਹੈ, ਜਿਸ ਦਾ ਨਾਂ 'ਡਰਿੱਪੀ' ਹੈ।
ਜੀ ਹਾਂ, ਇਸ ਗੀਤ ਨੂੰ ਸਿੱਧੂ ਮੂਸੇਵਾਲਾ ਨੇ ਆਪਣੀ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਨੂੰ ਲੋਕਾਂ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ।