ਪੁੱਤਰ ਨੂੰ ਜਨਮ ਦੇਣ ਮਗਰੋਂ ਮਾਂ ਚਰਨ ਕੌਰ ਦੀ ਪਹਿਲੀ ਪੋਸਟ, ਸ਼ਬਦਾਂ ਨੇ ਖਿੱਚਿਆ ਲੋਕਾਂ ਦਾ ਧਿਆਨ

03/18/2024 6:55:28 PM

ਐਂਂਟਰਟੇਨਮੈਂਟ ਡੈਸਕ (ਬਿਊਰੋ) - ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਇਕ ਵਾਰ ਮੁੜ ਖੁਸ਼ੀਆਂ ਨੇ ਦਸਤਕ ਦਿੱਤੀ ਹੈ। ਦਰਅਸਲ, ਬੀਤੇ ਦਿਨੀਂ ਸਿੱਧੂ ਦਾ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਨਾਲ ਗੂੰਜ ਉੱਠਿਆ। ਮਾਤਾ ਚਰਨ ਕੌਰ ਨੇ ਇਕ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਖ਼ੁਸ਼ਖ਼ਬਰੀ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਸਾਂਝੀ ਕੀਤੀ ਗਈ ਹੈ। ਉਥੇ ਹੀ ਹੁਣ ਮਾਤਾ ਚਰਨ ਕੌਰ ਨੇ ਵੀ ਪੁੱਤਰ ਦੇ ਜਨਮ ਮਗਰੋਂ ਆਪਣੇ ਸੋਸ਼ਲ ਮੀਡੀਆ 'ਤੇ ਪਹਿਲੀ ਪੋਸਟ ਸਾਂਝੀ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਵਾਇਰਲ ਹੋ ਰਹੀ ਹੈ। 

ਮਾਤਾ ਚਰਨ ਕੌਰ ਨੇ ਪੋਸਟ 'ਚ ਲਿਖਿਆ, ''ਸੁਭਾਗ ਸੁਲੱਖਣਾਂ ਹੋ ਨਿਬੜਿਆ ਪੁੱਤ ਮੈਂ ਇਕ ਸਾਲ 10 ਮਹੀਨੇ ਬਾਅਦ ਫੇਰ ਤੋਂ ਤੁਹਾਡਾ ਦੀਦਾਰ ਕੀਤਾ ਪੁੱਤ, ਮੈਂ ਤੁਹਾਡੀ ਪਰਛਾਈ ਤੇ ਸਾਡੇ ਨਿੱਕੇ ਪੁੱਤ ਦਾ ਸਵਾਗਤ ਕਰਦੀ ਹਾਂ। ਪੁੱਤ ਮੈਂ ਅਕਾਲ ਪੁਰਖ ਵਾਹਿਗੁਰੂ ਜੀ ਦਾ ਧੰਨਵਾਦ ਕਰਦੀ ਹਾਂ, ਜਿਹਨੇ ਇਕ ਵਾਰ ਫਿਰ ਮੈਨੂੰ ਤੁਹਾਡੀ ਰੂਹ ਦੀ ਮਾਂ ਬਣਨ ਜਾ ਹੁਕਮ ਲਾਇਆ, ਬੇਟਾ ਮੈਂ ਤੇ ਤੁਹਾਡੇ ਬਾਪੂ ਜੀ ਇਹੀ ਅਰਦਾਸ ਕਰਦੇ ਹਾਂ ਕਿ ਸੱਚੇ ਪਾਤਸ਼ਾਹ ਤੁਹਾਡੇ ਵੀਰ ਨੂੰ ਤੁਹਾਡੇ ਜਿਹੀ ਨਿਡਰਤਾ, ਸਿਦਕ, ਸਫ਼ਲਤਾ, ਨੇਕੀ ਤੇ ਹਲੀਮੀ ਬਖ਼ਸ਼ਣ। ਘਰ ਪਰਤਣ ਲਈ ਧੰਨਵਾਦ ਪੁੱਤ।''  

ਦੱਸ ਦਈਏ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਬੱਚਾ ਅਤੇ ਮਾਤਾ ਦੋਵੇਂ ਤੰਦਰੁਸਤ ਹਨ। ਇਸ ਖ਼ੁਸ਼ੀ ਦੀ ਘੜੀ 'ਚ ਪਿਤਾ ਬਲਕੌਰ ਸਿੰਘ ਆਪਣੇ ਵੱਡੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਭਾਵੁਕ ਹੋ ਗਏ ਸਨ। ਦੁਨੀਆ ਭਰ 'ਚ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਆਉਣ 'ਤੇ ਖ਼ੁਸ਼ੀ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਮੈਂ ਅਕਾਲ ਪੁਰਖ਼ ਵਾਹਿਗੁਰੂ ਦਾ ਲੱਖ-ਲੱਖ ਸ਼ੁਕਰ ਕਰਦਾ ਅਤੇ ਉਨ੍ਹਾਂ ਕਰੋੜਾਂ ਲੋਕਾਂ ਸਾਰਿਆਂ ਫੈਨਸ ਅਤੇ ਪ੍ਰੈੱਸ ਵਾਲਿਆਂ ਦੀ ਸ਼ੁਕਰਾਨਾ ਕਰਦਾ ਹਾਂ, ਜਿਨ੍ਹਾਂ ਨੇ ਸਿੱਧੂ ਲਈ ਅਰਦਾਸਾਂ ਕੀਤੀਆਂ ਹਨ। ਬੱਚੇ ਦੇ ਨਾਂ ਬਾਰੇ ਪੁੱਛਣ 'ਤੇ ਉਨ੍ਹਾਂ ਦੱਸਿਆ ਕਿ ਇਹ ਸ਼ੁੱਭਦੀਪ ਹੀ ਹੈ। ਸਿੱਧੂ ਹਰੇਕ ਪਰਿਵਾਰ ਦਾ ਮੈਂਬਰ, ਹਰ ਮਾਂ ਦਾ ਪੁੱਤਰ ਅਤੇ ਹਰ ਭੈਣ ਦਾ ਭਰਾ ਬਣ ਗਿਆ ਸੀ। ਜਿਸ ਦਿਨ ਸਿੱਧੂ ਨੇ ਦੁਨੀਆ ਨੂੰ ਅਲਵਿਦਾ ਕਿਹਾ ਉਸ ਦਿਨ ਮੈਨੂੰ ਪਤਾ ਲੱਗਾ ਕਿ ਸ਼ੁੱਭਦੀਪ ਦਾ ਕੱਦ ਦੁਨੀਆ 'ਚ ਕਿੰਨਾ ਵੱਡਾ ਹੈ। ਸਿੱਧੂ ਮੂਸੇਵਾਲਾ ਨੂੰ ਗਿਆ ਦੋ ਸਾਲ ਹੋ ਗਏ ਹਨ ਅਤੇ ਹਰ ਰੋਜ਼ ਲੱਖਾਂ ਲੋਕਾਂ ਦੇ ਮੈਸੇਜ ਆਉਂਦੇ ਹਨ। ਸ਼ੁੱਭਦੀਪ ਗਰੀਬ ਪਰਿਵਾਰ 'ਚ ਰਹਿੰਦਾ ਹੋਇਆ ਬਹੁਤ ਵੱਡੀ ਸੋਚ ਦਾ ਮਾਲਕ ਸੀ। ਜੇਕਰ ਮਾਰਨ ਵਾਲੇ ਸ਼ੁੱਭਦੀਪ ਮੂਸੇਵਾਲਾ ਨੂੰ ਇਕ ਵਾਰ ਵੀ ਮਿਲ ਲੈਂਦੇ ਤਾਂ ਉਸ ਨੂੰ ਮਾਰਦੇ ਨਹੀਂ। ਉਨ੍ਹਾਂ ਬੰਦਿਆਂ ਨੇ ਮਾਰਿਆ ਜਿਹੜੇ ਸ਼ੁੱਭਦੀਪ ਨੂੰ ਕਦੇ ਮਿਲੇ ਵੀ ਨਹੀਂ।

PunjabKesari

ਦੱਸਣਯੋਗ ਹੈ ਕਿ 29 ਮਈ ਦੀ ਸ਼ਾਮ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਮਾਨਸਾ ਜ਼ਿਲ੍ਹੇ ’ਚ ਗਾਇਕ ’ਤੇ 30 ਰਾਉਂਡ ਫ਼ਾਇਰ ਕੀਤੇ ਗਏ ਸਨ। ਇਕਲੌਤੇ ਪੁੱਤਰ ਦੀ ਮੌਤ ਨੇ ਹੱਸਦੇ ਖੇਡਦੇ ਮਾਪਿਆਂ ਦੀ ਜ਼ਿੰਦਗੀ ਬਰਬਾਦ ਕਰ ਦਿੱਤੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


sunita

Content Editor

Related News