ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਦਾਲਤ 'ਚ ਕੀਤੀ ਪੇਸ਼, ਚਸ਼ਮਦੀਦ ਗਵਾਹ ਮੁਲਜ਼ਮਾਂ ਦੀ ਕਰਨਗੇ ਪਛਾਣ

Friday, Sep 13, 2024 - 02:42 PM (IST)

ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਦਾਲਤ 'ਚ ਕੀਤੀ ਪੇਸ਼, ਚਸ਼ਮਦੀਦ ਗਵਾਹ ਮੁਲਜ਼ਮਾਂ ਦੀ ਕਰਨਗੇ ਪਛਾਣ

ਮਾਨਸਾ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸੁਣਵਾਈ ਮਾਨਸਾ ਦੀ ਜ਼ਿਲ੍ਹਾ ਅਦਾਲਤ 'ਚ ਚੱਲ ਰਹੀ ਹੈ। ਇਸ ਦੌਰਾਨ ਅੱਜ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਮਾਨਸਾ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਹੈ, ਜਿਸ ਥਾਰ 'ਚ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਅੱਜ ਉਸ ਥਾਰ ਗੱਡੀ ਨੂੰ ਮਾਨਸਾ ਦੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅੱਜ ਮਾਨਸਾ ਦੀ ਮਾਣਯੋਗ ਅਦਾਲਤ 'ਚ ਪੇਸ਼ੀ ਹੋਈ ਹੈ। ਇਸ ਦੌਰਾਨ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਵੀ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ ਹੈ। ਇਸ ਥਾਰ ਗੱਡੀ 'ਚ 29 ਮਈ 2022 ਨੂੰ ਸਿੱਧੂ ਮੂਸੇਵਾਲਾ ਦਾ ਮਾਨਸਾ ਜ਼ਿਲ੍ਹੇ ਦੇ ਪਿੰਡ ਜਵਾਹਰਕੇ 'ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਅੰਮ੍ਰਿਤਸਰ ਪੁਲਸ ਵੱਲੋਂ ਏਕੇ-47 ਵੀ ਪੇਸ਼ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ - ਸਿੱਧੂ ਮੂਸੇਵਾਲਾ ਦੇ ਨਾਂ ਇਕ ਹੋਰ ਰਿਕਾਰਡ, ਹਰ ਪਾਸੇ ਛਾਇਆ 'ਮੂਸਾ ਜੱਟ'

ਅਦਾਲਤ 'ਚ ਥਾਰ ਗੱਡੀ ਪੇਸ਼
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਨਾਲ ਘਟਨਾ ਦੇ ਸਮੇਂ ਗੱਡੀ 'ਚ ਮੌਜੂਦ 2 ਚਸ਼ਮਦੀਦ ਗਵਾਹਾਂ ਵੱਲੋਂ ਵੀ ਅੱਜ ਮਾਣਯੋਗ ਅਦਾਲਤ 'ਚ ਪੇਸ਼ ਹੋ ਕੇ ਮੁਲਜ਼ਮਾਂ ਦੀ ਪਛਾਣ ਕੀਤੀ ਜਾਵੇਗੀ। ਇਸ ਤੋਂ ਪਹਿਲਾਂ ਵੀ ਮਾਣਯੋਗ ਅਦਾਲਤ 'ਚ ਗਵਾਹਾਂ ਵੱਲੋਂ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਏ ਗਏ ਨੇ ਤਾਂ ਅੱਜ ਮਾਨਯੋਗ ਅਦਾਲਤ 'ਚ ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਨੂੰ ਪੇਸ਼ ਕੀਤਾ ਗਿਆ ਹੈ ਕਿਉਂਕਿ ਇਸ ਥਾਰ ਗੱਡੀ 'ਚ ਸਿੱਧੂ ਮੂਸੇ ਵਾਲੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ ਪ੍ਰਸਿੱਧ ਅਦਾਕਾਰਾ ਨੇ ਪੁਲਸ ਅੱਗੇ ਕੀਤਾ ਆਤਮ ਸਮਰਪਣ, ਜਾਣੋ ਪੂਰਾ ਮਾਮਲਾ

ਵਾਰਦਾਤ ਦੇ ਹਥਿਆਰ ਪੇਸ਼ ਕਰਨ ਦੇ ਸੀ ਹੁਕਮ
ਇਸ ਤੋਂ ਇਲਾਵਾ ਜਾਣਕਾਰੀ ਅਨੁਸਾਰ ਮਾਣਯੋਗ ਅਦਾਲਤ 'ਚ ਕਤਲ ਸਮੇਂ ਵਰਤੇ ਗਏ ਹਥਿਆਰਾਂ ਨੂੰ ਵੀ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਜਾਰੀ ਹੋਏ ਸਨ। ਜਿਸ ਦੇ ਚੱਲਦਿਆਂ ਪਿਛਲੀ ਪੇਸ਼ੀ ਦੇ ਦੌਰਾਨ ਅੰਮ੍ਰਿਤਸਰ ਜਿਲ੍ਹੇ ਦੇ ਇਕ ਥਾਣੇ 'ਚ ਜੋ ਜਗਰੂਪ ਰੂਪਾ ਅਤੇ ਮਨੂ ਖੋਸਾ ਵੱਲੋਂ ਕਤਲ ਦੇ ਸਮੇਂ ਵਰਤੀ ਗਈ ਏਕੇ47 ਨੂੰ ਪੇਸ਼ ਕਰਨ ਦੇ ਹੁਕਮ ਜਾਰੀ ਹੋਏ ਸਨ। ਉਹ ਅੰਮ੍ਰਿਤਸਰ ਜ਼ਿਲ੍ਹੇ ਦੇ ਇੱਕ ਥਾਣੇ 'ਚ ਮੌਜੂਦ ਸੀ, ਜਿਸ ਨੂੰ ਲੈ ਕੇ ਮਾਣਯੋਗ ਅਦਾਲਤ ਨੇ ਇਨ੍ਹਾਂ ਸਾਰੇ ਹਥਿਆਰਾਂ ਨੂੰ ਵੀ ਅਦਾਲਤ 'ਚ ਪੇਸ਼ ਕਰਨ ਦੇ ਹੁਕਮ ਜਾਰੀ ਕੀਤੇ ਸਨ। ਅੱਜ ਦੀ ਇਸ ਪੇਸ਼ੀ ਦੇ ਦੌਰਾਨ ਜਿੱਥੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਅਦਾਲਤ 'ਚ ਪੇਸ਼ ਹੁੰਦੇ ਹਨ ਤਾਂ ਉਨ੍ਹਾਂ ਸਾਰੇ ਦੋਸ਼ੀਆਂ ਨੂੰ ਵੀ ਅੱਜ ਮਾਣਯੋਗ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਜਾਰੀ ਹੋਏ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

 


author

sunita

Content Editor

Related News