ਆ ਰਿਹੈ ਸਿੱਧੂ ਮੂਸੇਵਾਲਾ! ਨਵਾਂ ਗੀਤ ਪਾਵੇਗਾ ਧੱਕ
Wednesday, Aug 21, 2024 - 06:00 PM (IST)

ਚੰਡੀਗੜ੍ਹ (ਬਿਊਰੋ) – ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਚਾਹੁਣ ਵਾਲਿਆਂ ਲਈ ਚੰਗੀ ਖ਼ਬਰ ਹੈ। ਦਰਅਸਲ, ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘Attach’ 30 ਅਗਸਤ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ’ਚ ਸਿੱਧੂ ਮੂਸੇਵਾਲਾ ਦਾ ਸਾਥ ਬ੍ਰਿਟਿਸ਼ ਰੈਪਰ ਤੇ ਗਾਇਕ Fredo ਅਤੇ ਸਟੀਲ ਬੈਂਗਲਜ਼ ਨੇ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਇੰਡਸਟਰੀ 'ਚ ਖੁੱਲ੍ਹੇਆਮ ਕੰਮ ਦੇ ਬਦਲੇ ਹੁੰਦੀ ਸੈਕਸ ਦੀ ਮੰਗ, ਖੁਲਾਸਿਆਂ ਮਗਰੋਂ ਸਿਆਸਤ 'ਚ ਵੱਡਾ ਤੂਫਾਨ
ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ 'ਤੇ ਗੀਤ ਦੀ ਪਹਿਲੀ ਝਲਕ ਸਾਂਝੀ ਕੀਤੀ ਗਈ ਹੈ। ਦਰਅਸਲ, ਗੀਤ ਦਾ ਪੋਸਟਰ ਰਿਲੀਜ਼ ਕੀਤਾ ਗਿਆ ਹੈ, ਜਿਸ 'ਚ ਤਿੰਨੇ ਗਾਇਕ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਦੱਸਿਆ ਗਿਆ ਹੈ ਕਿ ਇਹ ਗੀਤ 30 ਅਗਸਤ ਨੂੰ ਦੁਨੀਆ ਭਰ 'ਚ ਰਿਲੀਜ਼ ਹੋ ਰਿਹਾ ਹੈ।
ਜ਼ਿਕਰਯੋਗ ਹੈ ਕਿ ਕਈ ਮਹੀਨਿਆਂ ਤੋਂ ਸਿੱਧੂ ਦਾ ਕੋਈ ਨਵਾਂ ਗੀਤ ਰਿਲੀਜ਼ ਨਹੀਂ ਹੋਇਆ ਹੈ, ਇਸ ਲਈ ਸਿੱਧੂ ਮੂਸੇਵਾਲੇ ਨੂੰ ਚਾਹੁਣ ਵਾਲਿਆਂ ਨੂੰ ਹੁਣ 30 ਅਗਸਤ ਦੀ ਬੇਸਬਰੀ ਨਾਲ ਉਡੀਕ ਰਹੇਗੀ। ਦੱਸ ਦੇਈਏ ਕਿ ਸਿੱਧੂ ਮੂਸੇਵਾਲਾ ਨੂੰ 29 ਮਈ 2022 ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।