ਗਾਇਕ ਸਿੰਗਾ ਦੀ ਰੋਮਾਂਟਿਕ ਅੰਦਾਜ਼ ''ਚ ਸ਼ਾਨਦਾਰ ਵਾਪਸੀ, ਸਾਂਝੀ ਕੀਤੀ ਪਹਿਲੀ ਝਲਕ

08/07/2021 4:41:14 PM

ਚੰਡੀਗੜ੍ਹ (ਬਿਊਰੋ) - 'ਜੱਟ ਦੀ ਕਲਿੱਪ', 'ਫੋਟੋ', 'ਦਿਲ ਮੁਟਿਆਰ ਦਾ' ਵਰਗੇ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਦਿਲ ਜਿੱਤਣ ਵਾਲੇ ਗਾਇਕ ਸਿੰਗਾ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਰੁਬਰੂ ਹੋਣ ਜਾ ਰਹੇ ਹਨ। ਜੀ ਹਾਂ ਇਸ ਵਾਰ ਉਹ ਰੋਮਾਂਟਿਕ ਗੀਤ ਨਾਲ ਦਰਸ਼ਕਾਂ ਦੇ ਸਨਮੁੱਖ ਹੋਣਗੇ। 'ਰਾਜਾ-ਰਾਣੀ' (RAJA RANI) ਟਾਈਟਲ ਹੇਠ ਉਹ ਪਿਆਰਾ ਜਿਹਾ ਗੀਤ ਲੈ ਕੇ ਆ ਰਹੇ ਹਨ। ਸਿੰਗਾ ਦੇ ਇਸ ਗੀਤ ਨੂੰ ਲੈ ਕੇ ਦਰਸ਼ਕ ਵੀ ਕਾਫ਼ੀ ਉਤਸਕ ਹਨ।

PunjabKesari
ਜੇ ਗੱਲ ਕਰੀਏ ਗੀਤ ਦੀ ਗਾਇਕੀ ਤੋਂ ਲੈ ਕੇ ਬੋਲਾਂ ਤੱਕ ਸਭ ਸਿੰਗਾ ਨੇ ਕੀਤਾ ਹੈ। ਇਸ ਗੀਤ ਨੂੰ 'ਕਿੱਲ ਬੰਦਾ' ਆਪਣੇ ਮਿਊਜ਼ਿਕ ਨਾਲ ਚਾਰ ਚੰਨ ਲਗਾਉਂਦੇ ਹੋਏ ਨਜ਼ਰ ਆਉਣਗੇ। ਟਰੂ ਬੰਦੇ ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਗੀਤ ਦਾ ਪੋਸਟਰ ਸਿੰਗਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ 'ਤੇ ਪੋਸਟ ਕੀਤਾ ਹੈ। ਇਹ ਗੀਤ ਬਹੁਤ ਜਲਦ ਦਰਸ਼ਕਾਂ ਦੀ ਕਚਹਿਰੀ 'ਚ ਹਾਜ਼ਿਰ ਹੋ ਜਾਵੇਗਾ।

 
 
 
 
 
 
 
 
 
 
 
 
 
 
 
 

A post shared by Singga (@singga_official)


ਜੇ ਗੱਲ ਕਰੀਏ ਸਿੰਗਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ 'ਚੋਂ ਇੱਕ ਹਨ। ਗਾਇਕੀ ਦੇ ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਕੰਮ ਕਰ ਰਹੇ ਹਨ। ਉਹ ਫ਼ਿਲਮ 'ਜੋਰਾ ਦੂਜਾ ਅਧਿਆਇ' 'ਚ ਅਦਾਕਾਰੀ ਕਰਦੇ ਹੋਏ ਨਜ਼ਰ ਆਏ ਸੀ। ਹਾਲ ਹੀ 'ਚ ਉਨ੍ਹਾਂ ਨੇ ਆਪਣੀ ਨਵੀਂ ਫ਼ਿਲਮ 'ਕਦੇ ਹਾਂ ਕਦੇ ਨਾ' ਦੀ ਫਰਸਟ ਲੁੱਕ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਸੀ।  


sunita

Content Editor

Related News