ਗਾਇਕ ਸਿੰਗਾ ਲਹੂ ਨਾਲ ਹੋਇਆ ਲਥਪਥ, ਪਲਾਂ ''ਚ ਵਾਇਰਲ ਹੋ ਗਈ ਵੀਡੀਓ

Monday, Jul 22, 2024 - 04:53 PM (IST)

ਗਾਇਕ ਸਿੰਗਾ ਲਹੂ ਨਾਲ ਹੋਇਆ ਲਥਪਥ, ਪਲਾਂ ''ਚ ਵਾਇਰਲ ਹੋ ਗਈ ਵੀਡੀਓ

ਜਲੰਧਰ (ਬਿਊਰੋ) : ਪੰਜਾਬੀ ਗਾਇਕ ਸਿੰਗਾ ਨੇ ਆਪਣੀ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਦਿਲ ਵੀ ਜਿੱਤਿਆ ਹੈ। ਕਲਾਕਾਰ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਅਕਸਰ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਨਜ਼ਰ ਆਉਂਦਾ ਹੈ ਪਰ ਇਸ ਵਿਚਾਲੇ ਕਲਾਕਾਰ ਨੇ ਇੱਕ ਅਜਿਹਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੇ ਪ੍ਰਸ਼ੰਸਕਾਂ ਵਿਚਾਲੇ ਤਹਿਲਕਾ ਮਚਾ ਦਿੱਤਾ ਹੈ। ਦਰਅਸਲ, ਗਾਇਕ ਨੇ ਇੰਸਟਾਗ੍ਰਾਮ 'ਤੇ ਲਹੂ-ਲੁਹਾਣ ਹੋਏ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਵੇਖ ਹਰ ਕੋਈ ਹੈਰਾਨ ਹੋ ਰਿਹਾ ਹੈ। 

ਦੱਸ ਦੇਈਏ ਕਿ ਕਲਾਕਾਰ ਵੱਲੋਂ ਸ਼ੇਅਰ ਕੀਤੇ ਵੀਡੀਓ 'ਚ ਸਿੰਗਾ ਲਹੂ ਨਾਲ ਲਥਪਥ ਨਜ਼ਰ ਆ ਰਹੇ ਹਨ। ਹਾਲਾਂਕਿ ਵੀਡੀਓ ਤੋਂ ਸਾਫ਼ ਪਤਾ ਚੱਲ ਰਿਹਾ ਹੈ ਕਿ ਸਿੰਗਾ ਆਪਣੇ ਪ੍ਰਸ਼ੰਸਕਾਂ ਵਿਚਾਲੇ ਜਲਦ ਹੀ ਕੋਈ ਨਵਾਂ ਪ੍ਰੋਜੈਕਟ ਲੈ ਕੇ ਪੇਸ਼ ਹੋਣਗੇ, ਜਿਸ ਤੋਂ ਕਲਾਕਾਰ ਦਾ ਅਜਿਹਾ ਰੂਪ ਵੇਖਣ ਨੂੰ ਮਿਲਿਆ ਹੈ। ਕਲਾਕਾਰ ਦੇ ਇਸ ਵੀਡੀਓ 'ਤੇ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਕੁਮੈਂਟ ਕੀਤੇ ਜਾ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - ਗਾਇਕ ਦਿਲਜੀਤ ਦੋਸਾਂਝ ਦਾ ਫੈਨਜ਼ ਨੂੰ ਵੱਡਾ ਸਰਪ੍ਰਾਈਜ਼, ਦਿਖਾਈ ਪਹਿਲੀ ਝਲਕ

ਗਾਇਕ ਸਿੰਗਾ ਵੱਲੋਂ ਸ਼ੇਅਰ ਕੀਤੀ ਇਸ ਵੀਡੀਓ 'ਤੇ ਲਗਾਤਾਰ ਯੂਜ਼ਰਸ ਕੁਮੈਂਟ ਕਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਕੁਮੈਂਟ ਕਰ ਲਿਖਿਆ, ''ਇਹ ਕੀ ਹੋ ਗਿਆ... ਇਸ ਦੇ ਨਾਲ ਹੀ ਇੱਕ ਹੋਰ ਯੂਜ਼ਰ ਨੇ ਕੁਮੈਂਟ ਕਰ ਕਿਹਾ ਇਹ ਕੀ ਕਰ ਰਹੇ ਹੋ ਤੁਸੀ, ਜਦਕਿ ਇੱਕ ਹੋਰ ਟਿੱਪਣੀ ਕਰਦੇ ਹੋਏ ਕਿਹਾ ਕੀ ਇਹ ਬਲੱਡ ਹੈ ਜਾਂ ਅਨਾਰ ਦਾ ਜੂਸ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News