ਗਾਇਕ ਸਿੱਪੀ ਗਿੱਲ ਨਾਲ ਮਰਹੂਮ ਦੀਪ ਸਿੱਧੂ ਦੀ ਮਾਂ ਦੀਆਂ ਤਸਵੀਰਾਂ ਵਾਇਰਲ, ਵੇਖ ਫੈਨਜ਼ ਹੋਏ ਭਾਵੁਕ

01/17/2023 4:40:40 PM

ਜਲੰਧਰ (ਬਿਊਰੋ) : ਮਰਹੂਮ ਅਦਾਕਾਰ ਦੀਪ ਸਿੱਧੂ ਦੀ ਮਾਂ ਨਾਲ ਗਾਇਕ ਸਿੱਪੀ ਗਿੱਲ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਨੂੰ ਦੀਪ ਸਿੱਧੂ ਦੇ ਫੈਨਜ਼ ਵਲੋਂ ਕਾਫ਼ੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਇਸ ‘ਤੇ ਪ੍ਰਤੀਕਰਮ ਦਿੱਤਾ ਜਾ ਰਿਹਾ ਹੈ। ਇਨ੍ਹਾਂ ਤਸਵੀਰਾਂ ਨੂੰ ਵੇਖ ਕੇ ਸਿੱਧੂ ਦੇ ਫੈਨਜ਼ ਭਾਵੁਕ ਵੀ ਹੋ ਰਹੇ ਹਨ।

PunjabKesari

ਦੱਸ ਦਈਏ ਕਿ ਸਿੱਪੀ ਗਿੱਲ ਨਾਲ ਦੀਪ ਸਿੱਧੂ ਦੀ ਮਾਂ ਦੀਆਂ ਇਹ ਤਸਵੀਰਾਂ ਕਿਸੇ ਵਿਆਹ ਸਮਾਰੋਹ ਦੀਆਂ ਲੱਗ ਰਹੀਆਂ ਹਨ, ਜਿਨ੍ਹਾਂ ਨੂੰ ਇੰਸਟੈਂਟ ਪਾਲੀਵੁੱਡ ਨਾਂ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ। ਹਾਲਾਂਕਿ ਬੀਤੇ ਦਿਨੀਂ ਸਿੱਪੀ ਗਿੱਲ ਨੇ ਆਪਣੀ ਇੰਸਟਾ ਸਟੋਰੀ 'ਚ ਦੀਪ ਦੀ ਮਾਂ ਨਾਲ ਇਕ ਤਸਵੀਰ ਸਾਂਝੀ ਕੀਤੀ ਸੀ, ਜਿਸ ਦੀ ਕੈਪਸ਼ਨ 'ਚ ਉਨ੍ਹਾਂ ਨੇ ਲਿਖਿਆ ਸੀ, ''ਪਰਿਵਾਰ ਨੂੰ ਮਿਲ ਕੇ ਚੰਗਾ ਲੱਗਿਆ, Rest In Peace Brother।'' 

PunjabKesari

ਦੱਸਣਯੋਗ ਹੈ ਕਿ ਦੀਪ ਸਿੱਧੂ ਦਾ ਦਿਹਾਂਤ ਸੜਕ ਹਾਦਸੇ 'ਚ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਖ਼ਾਸ ਦੋਸਤ ਰੀਨਾ ਰਾਏ ਉਨ੍ਹਾਂ ਦੀਆਂ ਤਸਵੀਰਾਂ ਅਤੇ ਵੀਡੀਓਜ਼ ਲਗਾਤਾਰ ਸਾਂਝੀਆਂ ਕਰਕੇ ਉਨ੍ਹਾਂ ਨੂੰ ਯਾਦ ਕਰਦੀ ਰਹਿੰਦੀ ਹੈ। ਦੀਪ ਸਿੱਧੂ ਨੇ ਬਹੁਤ ਹੀ ਛੋਟੀ ਜਿਹੀ ਉਮਰ ‘ਚ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਦਿੱਤਾ ਸੀ।

PunjabKesari

ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ। ਉਹ ਗੀਤਾਂ ਦੇ ਨਾਲ-ਨਾਲ ਕਈ ਪੰਜਾਬੀ ਫ਼ਿਲਮਾਂ ‘ਚ ਵੀ ਨਜ਼ਰ ਆ ਚੁੱਕੇ ਹਨ। 

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਜ਼ਰੂਰ ਦੱਸੋ।


sunita

Content Editor

Related News