ਗਾਇਕ ਸਿੱਪੀ ਗਿੱਲ ਫਾਰਮ ਹਾਊਸ 'ਚ ਲਾਡਲੇ ਪੁੱਤ ਨਾਲ ਕੀਤੀ ਰੱਜ ਕੇ ਮਸਤੀ, ਸਾਹਮਣੇ ਆਈ ਪਿਆਰੀ ਵੀਡੀਓ

06/28/2024 10:06:34 AM

ਜਲੰਧਰ (ਬਿਊਰੋ) - ਪੰਜਾਬੀ ਗਾਇਕ ਤੇ ਅਦਾਕਾਰ ਸਿੱਪੀ ਗਿੱਲ ਸੋਸ਼ਲ ਮੀਡੀਆ 'ਤੇ ਕਾਫ਼ੀ ਸਰਗਰਮ ਰਹਿੰਦੇ ਹਨ। ਉਹ ਅਕਸਰ ਆਪਣੇ ਫਾਰਮ ਹਾਊਸ ਦੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਆਪਣੇ ਫਾਰਮ ਹਾਊਸ ਤੋਂ ਇੱਕ ਹੋਰ ਵੀਡੀਓ ਸਾਂਝਾ ਕੀਤਾ ਹੈ, ਜਿਸ 'ਚ ਗਾਇਕ ਆਪਣੇ ਫਾਰਮ ਹਾਊਸ 'ਚ ਨਜ਼ਰ ਆ ਰਿਹਾ ਹੈ। ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਸਿੱਪੀ ਗਿੱਲ ਆਪਣੇ ਫਾਰਮ ਹਾਊਸ 'ਤੇ ਆਪਣੇ ਘੋੜਿਆਂ, ਕੁੱਤਿਆਂ ਅਤੇ ਹੋਰ ਪਸ਼ੂ ਪੰਛੀਆਂ ਨਾਲ ਦਿਖਾਈ ਦੇ ਰਹੇ ਹਨ। ਸੋਸ਼ਲ ਮੀਡੀਆ 'ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ ਅਤੇ ਫੈਨਸ ਵੀ ਇਸ 'ਤੇ ਰਿਐਕਸ਼ਨ ਦਿੰਦੇ ਹੋਏ ਨਜ਼ਰ ਆ ਰਹੇ ਹਨ।

ਦੱਸ ਦਈਏ ਕਿ ਇਸ ਤੋਂ ਇਲਾਵਾ ਸਿੱਪੀ ਗਿੱਲ ਨੇ ਇੱਕ ਹੋਰ ਵੀਡੀਓ ਵੀ ਸਾਂਝਾ ਕੀਤਾ ਹੈ, ਜਿਸ 'ਚ ਉਹ ਆਪਣੇ ਪੁੱਤਰ ਨਾਲ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਸਿੱਪੀ ਗਿੱਲ ਦੇ ਪੁੱਤਰ ਦਾ ਨਾਂ ਜੁਝਾਰ ਗਿੱਲ ਹੈ। ਸਿੱਪੀ ਆਪਣੇ ਪੁੱਤਰ ਨਾਲ ਅਕਸਰ ਹੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ।

ਸਿੱਪੀ ਗਿੱਲ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ 'ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਨਾਲ ਸਰੋਤਿਆਂ ਦਾ ਮਨੋਰੰਜਨ ਕਰਦੇ ਆ ਰਹੇ ਹਨ। ਉਨ੍ਹਾਂ ਨੇ ਬਤੌਰ ਗਾਇਕ ਹੀ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਪਰ ਬਾਅਦ 'ਚ ਉਨ੍ਹਾਂ ਨੇ ਅਦਾਕਾਰੀ ਦੇ ਖੇਤਰ 'ਚ ਵੀ ਕਦਮ ਰੱਖਿਆ ਅਤੇ ਜੱਦੀ ਸਰਦਾਰ, ਮਰਜਾਣੇ, ਟਾਈਗਰ ਸਣੇ ਕਈ ਫ਼ਿਲਮਾਂ 'ਚ ਕੰਮ ਕੀਤਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News