ਗਾਇਕਾ ਸੁਨੰਦਾ ਸ਼ਰਮਾ ਨੇ ਆਪਣੀ ਟੀਮ ਨਾਲ ਕੀਤੀ ਰੱਜ ਕੇ ਮਸਤੀ

Wednesday, Sep 25, 2024 - 05:21 PM (IST)

ਮੁੰਬਈ (ਬਿਊਰੋ) : ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਆਪਣੇ ਗੀਤਾਂ ਲਈ ਮਸ਼ਹੂਰ ਹੈ। ਹਾਲ ਹੀ 'ਚ ਗਾਇਕਾ ਨੇ ਇੱਕ ਨਵੀਂ ਵੀਡੀਓ ਸਾਂਝੀ ਕੀਤੀ ਹੈ, ਜਿਸ 'ਚ ਉਹ ਆਪਣੀ ਟੀਮ ਨਾਲ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ। ਹਾਲ ਹੀ 'ਚ ਸੁਨੰਦਾ ਸ਼ਰਮਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਉਹ ਆਪਣੇ ਟੀਮ ਨਾਲ ਮਸਤੀ ਕਰਦੀ ਹੋਈ ਤੇ ਉਨ੍ਹਾਂ ਨਾਲ ਮਿਲ ਕੇ ਕਾਮੇਡੀ ਰੀਲ ਬਣਾਉਂਦੀ ਹੋਈ ਨਜ਼ਰ ਆ ਰਹੀ ਹੈ। ਫੈਨਜ਼ ਸੁਨੰਦਾ ਦੀ ਇਸ ਵੀਡੀਓ ਨੂੰ ਪਸੰਦ ਕਰ ਰਹੇ ਹਨ ਤੇ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਫੈਨਜ਼ ਸੁਨੰਦਾ ਦੇ ਗੀਤਾਂ ਦੇ ਨਾਲ-ਨਾਲ ਉਸ ਦੇ ਚੁਲਬੁਲੇ ਤੇ ਕਾਮੇਡੀ ਭਰੇ ਅੰਦਾਜ਼ ਨੂੰ ਬਹੁਤ ਪਸੰਦ ਕਰਦੇ ਹਨ। ਇਸ ਤੋਂ ਪਹਿਲਾਂ ਵੀ ਸੁਨੰਦਾ ਸ਼ਰਮਾ ਕਈ ਵਾਰ ਕਾਮੇਡੀ ਵੀਡੀਓਜ਼ ਪੋਸਟ ਕਰ ਚੁੱਕੀ ਹੈ, ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਕੰਗਨਾ ਰਣੌਤ 'ਤੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸ਼ਰੇਆਮ ਆਖ ਦਿੱਤੀਆਂ ਇਹ ਗੱਲਾਂ

ਦੱਸ ਦਈਏ ਕਿ ਗਾਇਕੀ ਦੇ ਨਾਲ-ਨਾਲ ਸੁਨੰਦਾ ਸ਼ਰਮਾ ਸੋਸ਼ਲ ਮੀਡੀਆ 'ਤੇ ਵੀ ਕਾਫ਼ੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਫੈਨਜ਼ ਨਾਲ ਆਪਣੀਆਂ ਤਸਵੀਰਾਂ, ਵੀਡੀਓਜ਼ ਸਣੇ ਆਪਣੀ ਪਰਸਨਲ ਤੇ ਪ੍ਰੋਫੈਸ਼ਨਲ ਲਾਈਫ ਨਾਲ ਜੁੜੇ ਅਪਡੇਟਸ ਸ਼ੇਅਰ ਕਰਦੀ ਰਹਿੰਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਕਿਸਾਨਾਂ 'ਤੇ ਦਿੱਤੇ ਬਿਆਨ 'ਤੇ ਕੰਗਨਾ ਦਾ ਯੂ-ਟਰਨ, ਹੁਣ ਫਿਰ ਆਖੀ ਵੱਡੀ ਗੱਲ

ਸੁਨੰਦਾ ਸ਼ਰਮਾ ਦੇ ਵਰਕ ਫਰੰਟ ਦੀ ਗੱਲ ਕੀਤੀ ਜਾਵੇ ਤਾਂ ਉਹ ਬੀਤੇ ਕਈ ਸਾਲਾਂ ਤੋਂ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਬਤੌਰ ਗਾਇਕ ਕੰਮ ਕਰ ਰਹੀ ਹੈ। ਉਸ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ, ਜਿਨ੍ਹਾਂ 'ਚ 'ਬੁਲਟ ਤਾਂ ਰੱਖਿਆ ਪਟਾਕੇ ਪਾਉਣ ਨੂੰ', 'ਚੋਰੀ ਚੋਰੀ ਤੱਕਣਾ ਪਿਆ', 'ਸੈਂਡਲ' ਸਣੇ ਹੋਰਨਾਂ ਕਈ ਗੀਤ ਸ਼ਾਮਲ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News