ਗਾਇਕਾ ਸੁਨੰਦਾ ਸ਼ਰਮਾ ਪਹੁੰਚੀ ਮਾਂ ਚਿੰਤਪੂਰਨੀ ਦੇ ਦਰਬਾਰ, ਮੱਥਾ ਟੇਕ ਲਾਏ ਮਾਂ ਦੇ ਜੈਕਾਰੇ

Saturday, Apr 27, 2024 - 01:34 PM (IST)

ਗਾਇਕਾ ਸੁਨੰਦਾ ਸ਼ਰਮਾ ਪਹੁੰਚੀ ਮਾਂ ਚਿੰਤਪੂਰਨੀ ਦੇ ਦਰਬਾਰ, ਮੱਥਾ ਟੇਕ ਲਾਏ ਮਾਂ ਦੇ ਜੈਕਾਰੇ

ਜਲੰਧਰ (ਬਿਊਰੋ) - ਪੰਜਾਬੀ ਗਾਇਕਾ ਸੁਨੰਦਾ ਸ਼ਰਮਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਇਕ ਵੀਡੀਓ ਸਾਂਝੀ ਕੀਤੀ ਹੈ, ਜਿਸ ‘ਚ ਉਹ ਮਾਤਾ ਰਾਣੀ ਦੇ ਦਰਬਾਰ ‘ਚ ਮੱਥਾ ਟੇਕਦੀ ਹੋਈ ਨਜ਼ਰ ਆ ਰਹੀ ਹੈ। ਇਸ ਵੀਡੀਓ 'ਚ ਸਾਫ਼ ਵੇਖਿਆ ਜਾ ਸਕਦਾ ਹੈ ਕਿ ਸੁਨੰਦਾ ਸ਼ਰਮਾ ਮਾਤਾ ਚਿੰਤਪੂਰਨੀ ਦੇ ਦਰਬਾਰ 'ਚ ਉੱਚੀ-ਉੱਚੀ ਆਵਾਜ਼ 'ਚ ‘ਜ਼ੋਰ ਸੇ ਬੋਲੋ ਜੈ ਮਾਤਾ ਦੀ’ ਜੈਕਾਰੇ ਲਾ ਰਹੀ ਹੈ। 

ਦੱਸ ਦਈਏ ਕਿ ਇਸ ਵੀਡੀਓ ਨੂੰ ਸੁਨੰਦਾ ਨੇ ਕੁਝ ਮਿੰਟ ਪਹਿਲਾਂ ਹੀ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤਾ ਹੈ।

PunjabKesari

ਵੀਡੀਓ ਤੋਂ ਇਲਾਵਾ 2 ਤਸਵੀਰਾਂ ਵੀ ਹਨ, ਜਿਨ੍ਹਾਂ 'ਚ ਗਾਇਕਾ ਮਾਤਾ ਰਾਣੀ ਦੇ ਸ਼ਿੰਗਾਰ ਵਾਲੀ ਥਾਲੀ ਫੜ੍ਹੀ ਨਜ਼ਰ ਆ ਰਹੀ ਹੈ।

PunjabKesari

ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਸੁਨੰਦਾ ਸ਼ਰਮਾ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹੈ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਇੰਡਸਟਰੀ ਨੂੰ ਦੇ ਰਹੇ ਹਨ।

PunjabKesari

ਬਤੌਰ ਗਾਇਕਾ ਉਨ੍ਹਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ, ਜਿਸ ਤੋਂ ਬਾਅਦ ਗਾਇਕਾ ਨੇ ਅਦਾਕਾਰੀ ‘ਚ ਵੀ ਕਿਸਮਤ ਅਜ਼ਮਾਈ ਅਤੇ ਦਿਲਜੀਤ ਦੋਸਾਂਝ ਦੇ ਨਾਲ ਉਹ ਫ਼ਿਲਮ ‘ਚ ਵੀ ਨਜ਼ਰ ਆ ਚੁੱਕੀ ਹੈ।

PunjabKesari

ਜਲਦ ਹੀ ਉਹ ‘ਬੀਬੀ ਰਜਨੀ’ ਨਾਂਅ ਦੇ ਟਾਈਟਲ ਹੇਠ ਬਣਨ ਵਾਲੀ ਫ਼ਿਲਮ ‘ਚ  ਰਜਨੀ ਦਾ ਕਿਰਦਾਰ ਨਿਭਾਉਂਦੀ ਹੋਈ ਨਜ਼ਰ ਆਏਗੀ । 

PunjabKesari

PunjabKesari


author

sunita

Content Editor

Related News