ਗਾਇਕਾ ਸੁਨੰਦਾ ਸ਼ਰਮਾ ਸਿੱਖਣਾ ਚਾਹੁੰਦੀ ਹੈ ਇਹ ਸਾਜ਼, ਵੇਖੋ ਖ਼ੂਬਸੂਰਤ ਵੀਡੀਓ

Tuesday, Jul 16, 2024 - 03:39 PM (IST)

ਮੁੰਬਈ (ਬਿਊਰੋ) : ਮਸ਼ਹੂਰ ਪੰਜਾਬੀ ਗਾਇਕ ਸੁਨੰਦਾ ਸ਼ਰਮਾ ਆਪਣੇ ਗੀਤਾਂ ਨਾਲ ਹਰ ਕਿਸੇ ਦਾ ਦਿਲ ਜਿੱਤ ਲੈਂਦੀ ਹੈ। ਹਾਲ ਹੀ 'ਚ ਗਾਇਕਾ ਦੀ ਇੱਕ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ, ਜਿਸ 'ਚ ਆਪਣੇ Birmingham Show ਤੋਂ ਪਹਿਲਾਂ ਇਸ ਦੀ ਤਿਆਰੀ ਕਰਦੀ ਨਜ਼ਰ ਆ ਰਹੀ ਹੈ। 

ਦੱਸ ਦਈਏ ਕਿ ਸੁਨੰਦਾ ਸ਼ਰਮਾ ਗਾਇਕੀ ਦੇ ਨਾਲ-ਨਾਲ ਸੋਸ਼ਲ ਮੀਡੀਆ 'ਤੇ ਕਾਫ਼ੀ ਐਕਟਿਵ ਰਹਿੰਦੀ ਹੈ। ਸੁਨੰਦਾ ਅਕਸਰ ਆਪਣੇ ਫੈਨਜ਼ ਨਾਲ ਮਨੋਰੰਜਨ ਲਈ ਆਪਣੀ ਕਾਮੇਡੀ ਵੀਡੀਓਜ਼ ਤੇ ਤਸਵੀਰਾਂ ਸਾਂਝੀਆਂ ਕਰਦੀ ਰਹਿੰਦੀ ਹੈ। ਹਾਲ ਹੀ 'ਚ ਸੁਨੰਦਾ ਸ਼ਰਮਾ ਦੀ ਇੱਕ ਨਵੀਂ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵੀਡੀਓ 'ਚ ਸੁਨੰਦਾ ਸ਼ਰਮਾ ਗੀਤ ਗਾਉਂਦੀ ਹੋਈ ਨਜ਼ਰ ਆ ਰਹੀ ਹੈ। ਦਰਅਸਲ ਸੁਨੰਦਾ ਸ਼ਰਮਾ ਆਪਣੇ Birmingham Show ਤੋਂ ਪਹਿਲਾਂ ਇਸ ਦੀ ਤਿਆਰੀ ਕਰ ਰਹੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦਿਆਂ ਸੁਨੰਦਾ ਸ਼ਰਮਾ ਨੇ ਕੈਪਸ਼ਨ 'ਚ ਲਿਖਿਆ, 'Main sikh laina eh v vekh leyo😬✌🏼♾️ Milde an shaam nu victoria park, smetchvick brimingham 🎶।' ਵਾਇਰਲ ਹੋ ਰਹੀ ਇਸ ਵੀਡੀਓ 'ਚ ਤੁਸੀਂ ਵੇਖ ਸਕਦੇ ਹੋ ਕਿ ਸੁਨੰਦਾ ਸ਼ਰਮਾ ਨੇ ਪਿੰਕ ਰੰਗ ਦਾ ਆਊਟਫਿੱਟ ਪਾਇਆ ਹੋਇਆ ਹੈ ਅਤੇ ਉਹ ਪਿਆਨੋ ਵਜਾ ਕੇ ਆਪਣੇ ਸੰਗੀਤ ਸਾਜੀਆਂ ਨਾਲ ਸ਼ੋਅ ਦੌਰਾਨ ਗਾਏ ਜਾਣ ਵਾਲੇ ਗੀਤਾਂ ਦੀ ਰਿਹਰਸਲ ਕਰ ਰਹੀ ਹੈ। 

ਸੁਨੰਦਾ ਸ਼ਰਮਾ ਬਾਰੇ ਗੱਲ ਕਰੀਏ ਤਾਂ ਉਹ ਅਕਸਰ ਹੀ ਆਪਣੀ ਸ਼ਾਇਰੀ, ਗੀਤਾਂ ਅਤੇ ਡਾਂਸ ਦੀ ਵੀਡੀਓ ਸਾਂਝੀ ਕਰਦੀ ਰਹਿੰਦੀ ਹੈ ਅਤੇ ਆਪਣੇ ਫੈਨਜ਼ ਦਾ ਮਨੋਰੰਜ਼ਨ ਕਰਦੇ ਹੋਏ ਨਜ਼ਰ ਆਉਂਦੀ ਹੈ। ਫੈਨਜ਼ ਗਾਇਕਾ ਦੀ ਇਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਲੋਕ ਸੁਨੰਦਾ ਸ਼ਰਮਾ ਦੀ ਇਸ ਵੀਡੀਓ 'ਤੇ ਕੁਮੈਂਟ ਕਰਕੇ ਆਪੋ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ ਅਤੇ ਗਾਇਕਾ ਦੀ ਤਰੀਫ ਕਰ ਰਹੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


sunita

Content Editor

Related News