ਯੁਵਰਾਜ ਹੰਸ-ਮਾਨਸੀ ਸ਼ਰਮਾ ਨੇ ਪਹਿਲੀ ਵਾਰ ਵਿਖਾਇਆ ਧੀ ਦਾ ਚਿਹਰਾ, ਪਲਾਂ ''ਚ ਵਾਇਰਲ ਹੋ ਗਈਆਂ ਤਸਵੀਰਾਂ

11/02/2023 2:27:42 PM

ਜਲੰਧਰ (ਬਿਊਰੋ) - ਪ੍ਰਸਿੱਧ ਸੂਫੀ ਗਾਇਕ ਹੰਸ ਰਾਜ ਹੰਸ ਦੇ ਪਰਿਵਾਰ 'ਚ ਸਤੰਬਰ ਮਹੀਨੇ ਖ਼ੁਸ਼ੀਆਂ ਨੇ ਇਕ ਵਾਰ ਮੁੜ ਦਸਤਕ ਦਿੱਤੀ। ਦਰਅਸਲ, ਪੰਜਾਬੀ ਗਾਇਕ ਤੇ ਅਦਾਕਾਰ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਦੇ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜੀਆਂ ਸਨ।

PunjabKesari

ਹਾਲ ਹੀ 'ਚ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ 'ਤੇ ਆਪਣੀ ਧੀ ਦੀ ਪਹਿਲੀ ਝਲਕ ਸਾਂਝੀ ਕੀਤੀ ਹੈ। ਕੁਝ ਮਿੰਟ ਪਹਿਲਾ ਹੀ ਯੁਵਰਾਜ ਹੰਸ ਨੇ ਆਪਣੀ ਧੀ ਦੀਆਂ ਕਈ ਤਸਵੀਰਾਂ ਸਾਂਝੀਆਂ ਕੀਤੀਆਂ ਹਨ, ਜਿਨ੍ਹਾਂ 'ਚ ਉਨ੍ਹਾਂ ਦੀ ਧੀ ਬਹੁਤ ਸੋਹਣਾ ਦਿਖਾਈ ਦੇ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਨ੍ਹਾਂ ਦੀ ਧੀ ਵੱਖੋ-ਵੱਖਰੀ ਲੁੱਕ 'ਚ ਨਜ਼ਰ ਆ ਰਿਹਾ ਹੈ। 

PunjabKesari

ਦੱਸ ਦਈਏ ਕਿ ਯੁਵਰਾਜ ਹੰਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਲਿਖਿਆ ''ਮਿਲੋ ਮੇਰੀ ਪਿਆਰੀ ਧੀ ਮਿਜ਼ਰਾਬ ਯੁਵਰਾਜ ਹੰਸ।'' ਜਿਵੇਂ ਹੀ ਯੁਵਰਾਜ ਨੇ ਇਹ ਤਸਵੀਰਾਂ ਸਾਂਝੀਆਂ ਕੀਤੀਆਂ ਤਾਂ ਫੈਨਜ਼ ਦੇ ਕੁਮੈਂਟਸ ਦੀ ਝੜੀ ਲੱਗ ਗਈ। ਫੈਨਜ਼ ਦੇ ਨਾਲ-ਨਾਲ ਕਲਾਕਾਰ ਵੀ ਯੁਵਰਾਜ ਹੰਸ ਤੇ ਮਾਨਸੀ ਸ਼ਰਮਾ ਨੂੰ ਵਧਾਈਆਂ ਦੇ ਰਹੇ ਹਨ। 

PunjabKesari

ਦੱਸਣਯੋਗ ਹੈ ਕਿ ਮਾਨਸੀ ਸ਼ਰਮਾ ਅਤੇ ਯੁਵਰਾਜ ਹੰਸ ਪਹਿਲਾਂ ਹੀ ਇਕ ਪੁੱਤਰ ਦੇ ਮਾਤਾ-ਪਿਤਾ ਹਨ। ਮਾਨਸੀ ਨੇ ਰੇਦਾਨ ਨੂੰ 12 ਮਈ 2020 'ਚ ਲਾਕਡਾਊਨ ਦੌਰਾਨ ਜਨਮ ਦਿੱਤਾ ਸੀ। ਨੰਨ੍ਹੀ ਪਰੀ ਆਉਣ ਕਾਰਨ ਪੂਰਾ ਹੰਸ ਪਰਿਵਾਰ ਪੱਬਾਂ ਭਾਰ ਹੈ ਅਤੇ ਧੀ ਦੇ ਆਉਣ ਦੀ ਖੁਸ਼ੀ ਮਨਾ ਰਿਹਾ ਹੈ। ਯੁਵਰਾਜ ਹੰਸ ਰਾਜ ਗਾਇਕ ਹੰਸ ਰਾਜ ਹੰਸ ਦੇ ਛੋਟਾ ਪੁੱਤ ਹੈ। ਮਾਨਸੀ ਸ਼ਰਮਾ ਤੇ ਯੁਵਰਾਜ ਨੇ ਕੁਝ ਸਾਲ ਪਹਿਲਾਂ ਹੀ ਲਵ ਮੈਰਿਜ ਕਰਵਾਈ ਸੀ।

PunjabKesari

ਯੁਵਰਾਜ ਹੰਸ ਗਾਇਕੀ ਦੇ ਨਾਲ-ਨਾਲ ਅਦਾਕਾਰੀ ਦੇ ਖੇਤਰ ‘ਚ ਵੀ ਸਰਗਰਮ ਹਨ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੇ ਹਨ। ਉਥੇ ਹੀ ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਦੀ ਜੋੜੀ ਪੰਜਾਬੀ ਇੰਡਸਟਰੀ ਦੀਆਂ ਮਸ਼ਹੂਰ ਜੋੜੀਆਂ 'ਚੋਂ ਇੱਕ ਹੈ। ਦੋਵੇਂ ਕਿਸੇ ਪਛਾਣ ਦੇ ਮੋਹਤਾਜ਼ ਨਹੀਂ ਹਨ।

PunjabKesari

ਮਾਨਸੀ ਸ਼ਰਮਾ ਪੰਜਾਬੀ ਫ਼ਿਲਮਾਂ ਦੇ ਨਾਲ-ਨਾਲ ਕਈ ਟੀ. ਵੀ. ਸੀਰੀਅਲਜ਼ 'ਚ ਵੀ ਕੰਮ ਕਰ ਚੁੱਕੀ ਹੈ। ਮਾਨਸੀ ਸ਼ਰਮਾ ਨੂੰ ਟੀ. ਵੀ. ਸੀਰੀਅਲ 'ਛੋਟੀ ਸਰਦਾਰਨੀ' 'ਚ ਦੇਖਿਆ ਗਿਆ ਸੀ, ਜਿਸ ਤੋਂ ਬਾਅਦ ਉਹ ਸੁਰਖੀਆਂ 'ਚ ਆਈ।

PunjabKesari


sunita

Content Editor

Related News