ਆਸਟ੍ਰੇਲੀਆ ''ਚ ਜ਼ੋਰਾਂ-ਸ਼ੋਰਾਂ ਨਾਲ ਗਿੱਪੀ ਗਰੇਵਾਲ ਤੇ ਜੈਸਮੀਨ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਦੀ ਕਰਨਗੇ ਪ੍ਰਮੋਸ਼ਨ

Monday, Aug 19, 2024 - 10:55 AM (IST)

ਆਸਟ੍ਰੇਲੀਆ ''ਚ ਜ਼ੋਰਾਂ-ਸ਼ੋਰਾਂ ਨਾਲ ਗਿੱਪੀ ਗਰੇਵਾਲ ਤੇ ਜੈਸਮੀਨ ਫ਼ਿਲਮ ''ਅਰਦਾਸ ਸਰਬੱਤ ਦੇ ਭਲੇ ਦੀ'' ਦੀ ਕਰਨਗੇ ਪ੍ਰਮੋਸ਼ਨ

ਜਲੰਧਰ (ਬਿਊਰੋ) : ਪੰਜਾਬੀ ਸਿਨੇਮਾਂ ਦੇ ਸੁਪਰ ਸਟਾਰ ਵਜੋਂ ਸ਼ੁਮਾਰ ਕਰਵਾ ਰਹੇ ਗਿੱਪੀ ਗਰੇਵਾਲ ਅਪਣੀ ਨਵੀਂ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ' ਨੂੰ ਲੈ ਕੇ ਇੰਨੀ ਦਿਨੀ ਮੁੜ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਗਿੱਪੀ ਗਰੇਵਾਲ ਆਪਣੀ ਇਸ ਫ਼ਿਲਮ ਦੇ ਪ੍ਰਮੋਸ਼ਨ ਦੇ ਚਲਦਿਆਂ ਆਸਟ੍ਰੇਲੀਆ ਪਹੁੰਚੇ ਹੋਏ ਹਨ। 

ਜੀਓ ਸਟੂਡਿਓਜ਼, ਹੰਬਲ ਮੋਸ਼ਨ ਪਿਕਚਰਜ਼ ਅਤੇ ਪਨੋਰਮਾ ਸਟੂਡਿਓਜ਼ ਵੱਲੋ ਪ੍ਰਸਤੁਤ ਕੀਤੀ ਜਾ ਰਹੀ ਇਸ ਫ਼ਿਲਮ ਦਾ ਨਿਰਮਾਣ ਰਵਨੀਤ ਕੌਰ ਗਰੇਵਾਲ, ਜਯੋਤੀ ਦੇਸ਼ਪਾਂਡੇ, ਕੁਮਾਰ ਮੰਗਤ ਪਾਠਕ, ਅਭਿਸ਼ੇਕ ਪਾਠਕ, ਦਿਵਿਆ ਧਮੀਜਾ, ਮੁਰਲੀਧਰ ਛਤਵਾਨੀ, ਸੰਜੀਵ ਜੋਸ਼ੀ, ਭਾਨਾ ਲਾ ਅਤੇ ਵਿਨੋਦ ਅਸਵਾਲ ਦੁਆਰਾ ਕੀਤਾ ਗਿਆ ਹੈ, ਜਦੋਂਕਿ ਨਿਰਦੇਸ਼ਨ ਅਤੇ ਲੇਖਣ ਦੀ ਦੋਹਰੀ ਜਿੰਮੇਵਾਰੀ ਗਿੱਪੀ ਗਰੇਵਾਲ ਵੱਲੋਂ ਹੀ ਨਿਭਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ - 'ਸਤ੍ਰੀ 2' ਦੇ ਸਾਹਮਣੇ ਅਕਸ਼ੈ-ਜੌਨ ਦੀਆਂ ਫ਼ਿਲਮਾਂ ਦਾ ਨਹੀਂ ਚੱਲਿਆ ਜਾਦੂ, 2 ਦਿਨਾਂ 'ਚ ਕੀਤੀ ਬਸ ਇੰਨਾ ਹੀ ਕੀਤਾ ਕਲੈਕਸ਼ਨ

ਕੈਨੇਡਾ ਤੋਂ ਇਲਾਵਾ, ਪੰਜਾਬ ਦੇ ਰੋਪੜ ਨੇੜਲੇ ਇਲਾਕਿਆਂ 'ਚ ਫਿਲਮਾਂਈ ਗਈ ਇਸ ਅਰਥ-ਭਰਪੂਰ ਫ਼ਿਲਮ ਦੀ ਸਟਾਰਕਾਸਟ ਦੀ ਗੱਲ ਕਰੀਏ ਤਾਂ ਇਸ 'ਚ ਗਿੱਪੀ ਗਰੇਵਾਲ ਅਤੇ ਜੈਸਮੀਨ ਭਸੀਨ ਲੀਡ ਜੋੜੀ ਵਜੋ ਨਜ਼ਰ ਆਉਣਗੇ। ਇਨ੍ਹਾਂ ਤੋਂ ਇਲਾਵਾ ਨਿਰਮਲ ਰਿਸ਼ੀ, ਗੁਰਪ੍ਰੀਤ ਘੁੱਗੀ, ਜੱਗੀ ਸਿੰਘ, ਪ੍ਰਿੰਸ ਕੰਵਲਜੀਤ ਸਿੰਘ, ਰਘੂਬੀਰ ਬੋਲੀ, ਰੁਪਿੰਦਰ ਰੂਪੀ, ਰਾਣਾ ਜੰਗ ਬਹਾਦਰ, ਸਰਦਾਰ ਸੋਹੀ, ਮਲਕੀਤ ਰੋਣੀ, ਰਵਿੰਦਰ ਮੰਡ, ਤਾਨਿਆ ਮਹਾਜਨ ਆਦਿ ਵੱਲੋ ਵੀ ਮਹੱਤਵਪੂਰਨ ਅਤੇ ਸਪੋਰਟਿੰਗ ਕਿਰਦਾਰ ਅਦਾ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ -35 ਸਾਲ ਬਾਅਦ ਵੱਡੇ ਪਰਦੇ 'ਤੇ ਵਾਪਸੀ ਕਰ ਰਹੀ ਸਲਮਾਨ ਖ਼ਾਨ-ਭਾਗਯਸ਼੍ਰੀ ਦੀ ਜੋੜੀ

ਮੁੰਬਈ ਵਿਖੇ ਬੀਤੇ ਦਿਨੀ ਕੀਤੇ ਗਏ ਗ੍ਰੈਂਡ ਟ੍ਰੇਲਰ ਲਾਂਚ ਤੋਂ ਬਾਅਦ ਸੁਰਖੀਆਂ ਦਾ ਕੇਂਦਰਬਿੰਦੂ ਬਣੀ ਇਸ ਫ਼ਿਲਮ ਨੂੰ 13 ਸਤੰਬਰ ਨੂੰ ਵਰਲਡ-ਵਾਈਡ ਰਿਲੀਜ਼ ਕੀਤਾ ਜਾਵੇਗਾ। ਇਸ ਫ਼ਿਲਮ ਦਾ ਦਰਸ਼ਕਾਂ ਵੱਲੋ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ, ਪ੍ਰਮੋਸ਼ਨ ਲਈ ਆਸਟ੍ਰੇਲੀਆ ਪੁੱਜੀ ਫ਼ਿਲਮ ਦੀ ਟੀਮ ਦਾ ਵੀ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਮਿਲੇ ਹੁੰਗਾਰੇ 'ਤੇ ਖੁਸ਼ੀ ਪ੍ਰਗਟ ਕਰਦਿਆ ਨਿਰਮਾਣ ਟੀਮ ਨੇ ਦੱਸਿਆ ਕਿ ਗਿੱਪੀ ਗਰੇਵਾਲ ਸਮੇਤ ਪੂਰੀ ਟੀਮ ਅਸਟ੍ਰੇਲੀਆ 'ਚ ਵੱਧ ਤੋਂ ਵੱਧ ਦਰਸ਼ਕਾਂ ਸਨਮੁੱਖ ਹੋਣ ਦੀ ਕੋਸ਼ਿਸ਼ ਕਰੇਗੀ ਤਾਂਕਿ ਫ਼ਿਲਮ ਨੂੰ ਲੈ ਕੇ ਲੋਕਾਂ ਦੀ ਸ਼ੁਰੂਆਤੀ ਪ੍ਰਤੀਕਿਰਿਆ ਨੂੰ ਜਾਣਿਆ ਜਾ ਸਕੇ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

sunita

Content Editor

Related News