ਅੱਲੂ ਅਰਜੁਨ ਦੀ ਫ਼ਿਲਮ ‘ਪੁਸ਼ਪਾ 2’ ਦੀ ਰਿਲੀਜ਼ ਡੇਟ ਆਈ ਸਾਹਮਣੇ
Thursday, Aug 31, 2023 - 02:20 PM (IST)

ਮੁੰਬਈ (ਬਿਊਰੋ)– ਅੱਲੂ ਅਰਜੁਨ ਦੀ ‘ਪੁਸ਼ਪਾ : ਦਿ ਰਾਈਜ਼’ 2021 ਦੀ ਬਲਾਕਬਸਟਰ ਫ਼ਿਲਮ ਸੀ। ਇਸ ਨੇ ਪੂਰੇ ਬਾਕਸ ਆਫਿਸ ’ਤੇ ਤਹਿਲਕਾ ਮਚਾ ਦਿੱਤਾ ਸੀ। ਹੁਣ ਲੋਕ ਇਸ ਦੇ ਅਗਲੇ ਹਿੱਸੇ ਦੀ ਉਡੀਕ ਕਰ ਰਹੇ ਹਨ।
ਇਸ ਦੀ ਕਹਾਣੀ, ਸ਼ੂਟਿੰਗ ਤੇ ਰਿਲੀਜ਼ ਡੇਟ ਬਾਰੇ ਕਈ ਅੰਦਾਜ਼ੇ ਲਗਾਏ ਜਾ ਰਹੇ ਸਨ ਪਰ ਹੁਣ ਇਸ ਫ਼ਿਲਮ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਤੇਲੁਗੂ ਫ਼ਿਲਮ ਇੰਡਸਟਰੀ ਦੀ ਪੈਨ ਇੰਡੀਆ ਫ਼ਿਲਮ ‘ਪੁਸ਼ਪਾ 2 : ਦਿ ਰੂਲ’ ਅਗਲੇ ਸਾਲ 2024 ’ਚ ਰਿਲੀਜ਼ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ : ਰੱਖੜੀ ਮੌਕੇ ਸਿੱਧੂ ਦੀ ਯਾਦਗਾਰ ’ਤੇ ਪਹੁੰਚੇ ਬਲਕੌਰ ਸਿੰਘ ਹੋਏ ਭਾਵੁਕ, ਰੋ-ਰੋ ਕੇ ਪੁੱਤ ਨੂੰ ਕੀਤਾ ਯਾਦ (ਵੀਡੀਓ)
ਹਾਲ ਹੀ ’ਚ ਅੱਲੂ ਅਰਜੁਨ ਨੂੰ ‘ਪੁਸ਼ਪਾ 1’ ਫ਼ਿਲਮ ਲਈ ਸਰਵੋਤਮ ਅਦਾਕਾਰ ਦਾ ਰਾਸ਼ਟਰੀ ਐਵਾਰਡ ਵੀ ਮਿਲਿਆ ਹੈ। ਇਸ ਖ਼ਬਰ ਨਾਲ ਨਾ ਸਿਰਫ਼ ਅਦਾਕਾਰ ਤੇ ਉਸ ਦੇ ਪਰਿਵਾਰ ਵਾਲੇ, ਸਗੋਂ ਉਸ ਦੇ ਚਾਹੁਣ ਵਾਲੇ ਵੀ ਖ਼ੁਸ਼ੀ ਨਾਲ ਨੱਚ ਉਠੇ।
ਕਈ ਤਸਵੀਰਾਂ ਤੇ ਵੀਡੀਓਜ਼ ਵੀ ਸਾਹਮਣੇ ਆਈਆਂ ਸਨ। ਹੁਣ ਇਕ ਅਪਡੇਟ ਮੁਤਾਬਕ ਐਕਸ਼ਨ-ਡਰਾਮਾ ਫ਼ਿਲਮ ‘ਪੁਸ਼ਪਾ 2’ 2024 ’ਚ ਸਿਨੇਮਾਘਰਾਂ ’ਚ ਧਮਾਲ ਮਚਾਉਣ ਲਈ ਤਿਆਰ ਹੈ। ਇਹ ਫ਼ਿਲਮ ਅਗਲੇ ਸਾਲ 22 ਮਾਰਚ, 2024 ਨੂੰ ਰਿਲੀਜ਼ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।