‘ਪੁਸ਼ਪਾ’ ਦੇ ਪ੍ਰਸ਼ੰਸਕਾਂ ਲਈ ਚੰਗੀ ਖ਼ਬਰ, ਇਸ ਦਿਨ OTT ’ਤੇ ਹਿੰਦੀ ’ਚ ਰਿਲੀਜ਼ ਹੋਵੇਗੀ ਫ਼ਿਲਮ

01/11/2022 5:18:57 PM

ਮੁੰਬਈ (ਬਿਊਰੋ)– ਸਾਊਥ ਇੰਡਸਟਰੀ ਦੀਆਂ ਫ਼ਿਲਮਾਂ ਨੂੰ ਹੁਣ ਨਾ ਸਿਰਫ ਦੱਖਣ ’ਚ, ਸਗੋਂ ਪੂਰੀ ਦੁਨੀਆ ’ਚ ਕਾਫੀ ਪਿਆਰ ਮਿਲ ਰਿਹਾ ਹੈ। ਅੱਲੂ ਅਰਜੁਨ ਦੀ ਹਾਲ ਹੀ ’ਚ ਰਿਲੀਜ਼ ਹੋਈ ਫ਼ਿਲਮ ‘ਪੁਸ਼ਪਾ’ ਨੂੰ ਹੀ ਲੈ ਲਓ। ਫ਼ਿਲਮ ਦੀ ਰਿਲੀਜ਼ ਤੋਂ ਪਹਿਲਾਂ ਇਸ ਨੂੰ ਲੈ ਕੇ ਕੋਈ ਰੌਲਾ ਨਹੀਂ ਪਿਆ ਸੀ ਪਰ ਫ਼ਿਲਮ ਦੇ ਰਿਲੀਜ਼ ਹੋਣ ਤੋਂ ਬਾਅਦ ਹਰ ਕਿਸੇ ਦੇ ਬੁੱਲ੍ਹਾਂ ’ਤੇ ਸਿਰਫ ‘ਪੁਸ਼ਪਾ’ ਦਾ ਹੀ ਨਾਮ ਹੈ।

ਇਹ ਖ਼ਬਰ ਵੀ ਪੜ੍ਹੋ : ਛੱਤੀਸਗੜ੍ਹ ਦੀ ਮਹਿਲਾ ਦਾ ਦੋਸ਼, ਅਫਸਾਨਾ ਖ਼ਾਨ ਦੇ ਮੰਗੇਤਰ ਸਾਜ ਨਾਲ 7 ਸਾਲ ਪਹਿਲਾਂ ਹੋਇਆ ਵਿਆਹ, ਪੜ੍ਹੋ ਪੂਰਾ ਮਾਮਲਾ

ਫ਼ਿਲਮ ਨੇ ਬਾਕਸ ਆਫਿਸ ’ਤੇ ਕਾਫੀ ਕਮਾਈ ਕੀਤੀ ਹੈ। ਹੁਣ ਫ਼ਿਲਮ ਨੂੰ ਤੇਲਗੂ ’ਚ OTT ਪਲੇਟਫਾਰਮ ਐਮਾਜ਼ੋਨ ਪ੍ਰਾਈਮ ਵੀਡੀਓ ’ਤੇ ਰਿਲੀਜ਼ ਕੀਤਾ ਗਿਆ ਹੈ ਪਰ ਹਿੰਦੀ ਦਰਸ਼ਕਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ। ਫ਼ਿਲਮ ਦਾ ਹਿੰਦੀ ਵਰਜ਼ਨ ਵੀ ਜਲਦ ਹੀ ਰਿਲੀਜ਼ ਹੋਣ ਜਾ ਰਿਹਾ ਹੈ।

ਬਲਾਕਬਸਟਰ ਐਕਸ਼ਨ ਥ੍ਰਿਲਰ ‘ਪੁਸ਼ਪਾ : ਦਿ ਰਾਈਜ਼’ ਭਾਗ 1 ਨੂੰ 14 ਜਨਵਰੀ, 2022 ਨੂੰ ਐਮਾਜ਼ੋਨ ਪ੍ਰਾਈਮ ਵੀਡੀਓ ’ਤੇ ਹਿੰਦੀ ’ਚ ਰਿਲੀਜ਼ ਕੀਤਾ ਜਾਵੇਗਾ। ਸੁਕੁਮਾਰ ਵਲੋਂ ਲਿਖੀ ਤੇ ਨਿਰਦੇਸ਼ਿਤ ਇਸ ਫ਼ਿਲਮ ’ਚ ਅੱਲੂ ਅਰਜੁਨ ਨਾਲ ਰਸ਼ਮਿਕਾ ਮੰਦਾਨਾ ਤੇ ਫਹਾਦ ਫਾਸਿਲ ਨੇ ਕੰਮ ਕੀਤਾ ਹੈ।

ਪ੍ਰਸ਼ੰਸਕਾਂ ਤੇ ਆਲੋਚਕਾਂ ਦੀ ਪ੍ਰਸ਼ੰਸਾ ਪ੍ਰਾਪਤ ਕਰਨ ਵਾਲਾ ਇਹ ਮੈਗਾ ਮਨੋਰੰਜਨ ਪਹਿਲਾਂ ਹੀ ਭਾਰਤ ਤੇ ਦੁਨੀਆ ਭਰ ਦੇ 240 ਤੋਂ ਵੱਧ ਦੇਸ਼ਾਂ ਤੇ ਪ੍ਰਦੇਸ਼ਾਂ ’ਚ ਐਮਾਜ਼ੋਨ ਪ੍ਰਾਈਮ ਮੈਂਬਰਾਂ ਲਈ ਸਟ੍ਰੀਮਿੰਗ ਪਲੇਟਫਾਰਮ ’ਤੇ ਤੇਲਗੂ, ਤਾਮਿਲ, ਮਲਿਆਲਮ ਤੇ ਕੰਨੜ ’ਚ ਸਟ੍ਰੀਮ ਕਰ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News