ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਗ੍ਰਿਫਤਾਰੀ ਦੀਆਂ ਖ਼ਬਰਾਂ ਦਾ ਕੀਤਾ ਖੰਡਨ, ਕਿਹਾ...

Tuesday, Jul 23, 2024 - 11:39 AM (IST)

ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਗ੍ਰਿਫਤਾਰੀ ਦੀਆਂ ਖ਼ਬਰਾਂ ਦਾ ਕੀਤਾ ਖੰਡਨ, ਕਿਹਾ...

ਨਵੀਂ ਦਿੱਲੀ- ਮਿਊਜ਼ਿਕ ਇੰਡਸਟਰੀ ਦੇ ਜਾਣੇ-ਪਛਾਣੇ ਨਾਮ ਰਾਹਤ ਫਤਿਹ ਅਲੀ ਖ਼ਾਨ ਨੂੰ ਲੈ ਕੇ ਇਕ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਸੀ ਕਿ ਉਨ੍ਹਾਂ ਨੂੰ ਦੁਬਈ 'ਚ ਗ੍ਰਿਫਤਾਰ ਕਰ ਲਿਆ ਗਿਆ ਹੈ। ਦੱਸਿਆ ਜਾ ਰਿਹਾ ਸੀ ਕਿ ਰਾਹਤ ਫਤਿਹ ਅਲੀ ਨੂੰ ਸਾਬਕਾ ਮੈਨੇਜਰ ਸਲਮਾਨ ਅਹਿਮਦ ਵੱਲੋਂ ਮਾਣਹਾਨੀ ਦਾ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।ਹੁਣ ਹਾਲ ਹੀ 'ਚ ਵੀਡੀਓ ਜਾਰੀ ਕਰਕੇ ਰਾਹਤ ਫਤਿਹ ਅਲੀ ਖ਼ਾਨ ਨੇ ਗ੍ਰਿਫਤਾਰੀ ਦੀਆਂ ਖਬਰਾਂ ਦਾ ਖੰਡਨ ਕਰਦੇ ਹੋਏ ਇਨ੍ਹਾਂ ਨੂੰ  'ਅਫਵਾਹ ' ਕਰਾਰ ਦਿੱਤਾ ਹੈ।

 

ਰਾਹਤ ਫਤਿਹ ਅਲੀ ਖਾਨ ਨੇ ਇਕ ਵੀਡੀਓ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਗੀਤ ਰਿਕਾਰਡ ਕਰਨ ਲਈ ਦੁਬਈ ਆਇਆ ਹਾਂ ਅਤੇ ਸਭ ਕੁਝ ਠੀਕ ਹੈ। ਮੈਂ ਤੁਹਾਨੂੰ ਬੇਨਤੀ ਕਰਾਂਗਾ ਕਿ ਮਾੜੀਆਂ ਅਫਵਾਹਾਂ ਨੂੰ ਬਿਲਕੁਲ ਵੀ ਨਾ ਸੁਣੋ।ਉਨ੍ਹਾਂ ਨੇ ਅੱਗੇ ਕਿਹਾ ਕਿ ਅਜਿਹਾ ਕੁਝ ਵੀ ਨਹੀਂ ਹੈ ਜੋ ਦੁਸ਼ਮਣ ਸੋਚ ਰਹੇ ਹਨ। ਮੈਂ ਜਲਦੀ ਹੀ ਆਪਣੇ ਦੇਸ਼ ਵਾਪਸ ਆਵਾਂਗਾ ਅਤੇ ਨਵੇਂ ਗੀਤ ਨਾਲ ਤੁਹਾਨੂੰ ਸਰਪ੍ਰਾਈਜ਼ ਦੇਵਾਂਗਾ। ਮੈਂ ਆਪਣੇ ਪ੍ਰਸ਼ੰਸਕਾਂ ਨੂੰ ਬੇਨਤੀ ਕਰਦਾ ਹਾਂ ਕਿ ਉਹ ਬੁਰੀਆਂ ਅਫਵਾਹਾਂ 'ਤੇ ਧਿਆਨ ਨਾ ਦੇਣ। ਮੇਰੇ ਦਰਸ਼ਕ, ਮੇਰੇ ਪ੍ਰਸ਼ੰਸਕ ਮੇਰੀ ਤਾਕਤ ਹਨ।

ਇਹ ਖ਼ਬਰ ਵੀ ਪੜ੍ਹੋ - FIR ਦੀ ਮਸ਼ਹੂਰ ਅਦਾਕਾਰਾ KAVITA KAUSHIK ਨੇ TV ਇੰਡਸਟਰੀ ਨੂੰ ਕਿਹਾ ਅਲਵਿਦਾ, ਜਾਣੋ ਕਿਉਂ

ਦਰਅਸਲ ਖ਼ਬਰ ਆ ਰਹੀ ਸੀ ਕਿ ਰਾਹਤ ਫਤਿਹ ਅਲੀ ਖ਼ਾਨ ਨੂੰ ਦੁਬਈ ਏਅਰਪੋਰਟ  'ਤੇ ਜਹਾਜ਼  ' ਚ ਸਵਾਰ ਹੋਣ ਤੋਂ ਰੋਕ ਦਿੱਤਾ ਗਿਆ ਅਤੇ ਫਿਰ ਦੁਬਈ ਪੁਲਸ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਮੀਡੀਆ ਰਿਪੋਰਟਾਂ ਮੁਤਾਬਕ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਪੁਲਸ ਉਨ੍ਹਾਂ ਨੂੰ ਥਾਣੇ ਲੈ ਗਈ ਸੀ।


author

Priyanka

Content Editor

Related News