''ਨਾਟੂ ਨਾਟੂ'' ਦੇ ਗਾਇਕ ਰਾਹੁਲ ਸਿਪਲੀਗੁੰਜ ਦਾ ਹੈਦਰਾਬਾਦ ਪਰਤਣ ’ਤੇ ਸ਼ਾਨਦਾਰ ਸਵਾਗਤ

03/20/2023 2:06:56 PM

ਹੈਦਰਾਬਾਦ (ਬਿਊਰੋ) - ਬਾਲੀਵੁੱਡ ਦੀ ਸੁਪਰਸਟਾਰ ਫ਼ਿਲਮ 'ਆਰ. ਆਰ. ਆਰ' ਦੇ ਆਸਕਰ ਜੇਤੂ ਗੀਤ ‘ਨਾਟੂ ਨਾਟੂ’ ਦੇ ਗਾਇਕ ਰਾਹੁਲ ਸ਼ਨੀਵਾਰ ਰਾਤ ਨੂੰ ਹੈਦਰਾਬਾਦ ਦੇ ਸਿਪਲੀਗੁੰਜ ਪਹੁੰਚੇ। ਗਾਇਕ ’ਤੇ ਆਪਣਾ ਪਿਆਰ ਦਿਖਾਉਣ ਲਈ ਏਅਰਪੋਰਟ ’ਤੇ ਪ੍ਰਸ਼ੰਸਕਾਂ ਦੀ ਭੀੜ ਇਕੱਠੀ ਹੋਈ। 

ਏਅਰਪੋਰਟ 'ਤੇ ਗਾਇਕ ਰਾਹੁਲ ਦਾ ਹਾਰ ਪਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਪ੍ਰਸ਼ੰਸਕਾਂ ਨੇ ਦਿਨ ’ਚ ਹੈਦਰਾਬਾਦ ਹਵਾਈ ਅੱਡੇ ’ਤੇ ਅਦਾਕਾਰ ਰਾਮ ਚਰਨ ਦਾ ਪਹੁੰਚਣ 'ਤੇ ਸਵਾਗਤ ਕੀਤਾ। ਪ੍ਰਸ਼ੰਸਕਾਂ ਨੇ ਰਾਮ ਚਰਨ ’ਤੇ ਫੁੱਲਾਂ ਦੀ ਵਰਖਾ ਕੀਤੀ। 

ਦੱਸਣਯੋਗ ਹੈ ਕਿ ਭਾਰਤੀ ਫ਼ਿਲਮ 'ਆਰ. ਆਰ. ਆਰ.' ਦੇ ਗੀਤ 'ਨਾਟੂ ਨਾਟੂ' ਨੇ ਅਕੈਡਮੀ ਐਵਾਰਡਜ਼ 'ਚ ਸਰਵੋਤਮ ਮੂਲ ਗੀਤ ਦੀ ਸ਼੍ਰੇਣੀ 'ਚ ਆਸਕਰ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਇਸ ਕੈਟਾਗਰੀ 'ਚ ਗੀਤ 'ਨਾਟੂ ਨਾਟੂ' ਨੇ ਫ਼ਿਲਮ 'ਟੈੱਲ ਇਟ ਲਾਈਕ ਏ ਵੂਮੈਨ' ਦੇ ਗੀਤ 'ਅਪਲਾਜ', 'ਟੌਪ ਗਨ: ਮਾਵੇਰਿਕ' ਦੇ ਗੀਤ 'ਹੋਲਡ ਮਾਈ ਹੈਂਡ', 'ਬਲੈਕ ਪੈਂਥਰ: ਵਾਕਾਂਡਾ ਫਾਰਐਵਰ' ਦੇ 'ਲਿਫਟ ਮੀ ਅੱਪ' ਅਤੇ "ਐਵਰੀਥਿੰਗ ਐਵਰੀਵੇਅਰ ਆਲ ਐਟ ਵਨਸ" ਦੇ "ਦਿਸ ਇਜ਼ ਏ ਲਾਈਫ" ਨੂੰ ਮਾਤ ਦਿੱਤੀ ਸੀ।

ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


sunita

Content Editor

Related News