ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ

09/20/2021 5:51:32 PM

ਮੁੰਬਈ (ਬਿਊਰੋ)– ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਫਸੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਨੂੰ ਮੁੰਬਈ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਾਜ ਕੁੰਦਰਾ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਮਿਲੀ ਹੈ।

ਦੱਸ ਦੇਈਏ ਕਿ 19 ਜੁਲਾਈ ਤੋਂ ਹੀ ਰਾਜ ਕੁੰਦਰਾ ਸਲਾਖਾਂ ਦੇ ਪਿੱਛੇ ਸਨ। ਇਸ ਮਾਮਲੇ ’ਚ ਪੁਲਸ ਨੇ ਹੁਣ ਤੱਕ 11 ਲੋਕਾਂ ਨੂੰ ਹਿਰਾਸਤ ’ਚ ਲਿਆ।

ਪੁਲਸ ਨੇ ਰਾਜ ਕੁੰਦਰਾ ਦੇ ਮਾਮਲੇ ’ਚ ਕਈ ਲੋਕਾਂ ਤੋਂ ਪੁੱਛਗਿੱਛ ਵੀ ਕੀਤੀ। ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਅਦਾਕਾਰਾ ਸ਼ਿਲਪਾ ਨੂੰ ਵੀ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਖ਼ਬਰ ਵੀ ਪੜ੍ਹੋ : ਇਨਕਮ ਟੈਕਸ ਵਿਭਾਗ ਦੀ ਜਾਂਚ ’ਤੇ ਬੋਲੇ ਸੋਨੂੰ ਸੂਦ, ‘ਕਰ ਭਲਾ, ਹੋ ਭਲਾ, ਅੰਤ ਭਲੇ ਦਾ ਭਲਾ’

‘ਸੁਪਰ ਡਾਂਸਰ 4’ ਤੋਂ ਲਗਭਗ ਇਕ ਮਹੀਨੇ ਤੋਂ ਜ਼ਿਆਦਾ ਦੇ ਸਮੇਂ ਲਈ ਆਪਣੇ ਕੰਮ ਤੋਂ ਬਰੇਕ ਲੈਣ ਤੋਂ ਬਾਅਦ ਸ਼ਿਲਪਾ ਨੇ ਮੁੜ ਸ਼ੂਟਿੰਗ ਸ਼ੁਰੂ ਕਰ ਦਿੱਤੀ ਸੀ ਪਰ ਇਹ ਸੱਚ ਹੈ ਕਿ ਅਦਾਕਾਰਾ ਦੀ ਨਿੱਜੀ ਜ਼ਿੰਦਗੀ ਦੇ ਨਾਲ-ਨਾਲ ਪ੍ਰੋਫੈਸ਼ਨਲ ਜ਼ਿੰਦਗੀ ਦਾ ਵੀ ਇਸ ’ਤੇ ਵੱਡਾ ਅਸਰ ਪੈ ਰਿਹਾ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh