ਜ਼ਮਾਨਤ ਲਈ ਰਾਜ ਕੁੰਦਰਾ ਨੂੰ ਮੰਨਣੀ ਪਈ ਕੋਰਟ ਦੀ ਇਹ ਸ਼ਰਤ

Wednesday, Sep 22, 2021 - 01:18 PM (IST)

ਜ਼ਮਾਨਤ ਲਈ ਰਾਜ ਕੁੰਦਰਾ ਨੂੰ ਮੰਨਣੀ ਪਈ ਕੋਰਟ ਦੀ ਇਹ ਸ਼ਰਤ

ਮੁੰਬਈ (ਬਿਊਰੋ)– ਲੰਮੇ ਇੰਤਜ਼ਾਰ ਤੋਂ ਬਾਅਦ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਬਿਜ਼ਨੈੱਸਮੈਨ ਰਾਜ ਕੁੰਦਰਾ ਮੰਗਲਵਾਰ ਨੂੰ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਰਾਜ ਕੁੰਦਰਾ ਲਗਭਗ 2 ਮਹੀਨਿਆਂ ਤੋਂ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ’ਚ ਜੇਲ੍ਹ ’ਚ ਸੀ। ਮੁੰਬਈ ਦੀ ਸੈਸ਼ਨ ਕੋਰਟ ’ਚ ਸੋਮਵਾਰ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਰਾਜ ਕੁੰਦਰਾ ਤੇ ਉਨ੍ਹਾਂ ਦੇ ਸਹਿਯੋਗੀ ਰਿਆਨ ਥੋਰਪੇ ਦੀ ਜ਼ਮਾਨਤ ਮਨਜ਼ੂਰ ਕੀਤੀ ਗਈ। ਇੰਨਾ ਹੀ ਨਹੀਂ, ਇਸ ਤੋਂ ਇਲਾਵਾ ਕੋਰਟ ਨੇ ਇਸ ਆਧਾਰ ’ਤੇ ਵੀ ਇਨ੍ਹਾਂ ਦੋਵਾਂ ਨੂੰ ਜ਼ਮਾਨਤ ਦਿੱਤੀ ਹੈ ਕਿ ਇਸ ਮਾਮਲੇ ਨਾਲ ਜੁੜੇ ਸਬੂਤਾਂ ਨਾਲ ਉਹ ਕੋਈ ਛੇੜਛਾੜ ਨਹੀਂ ਕਰਨਗੇ।

ਇਹ ਖ਼ਬਰ ਵੀ ਪੜ੍ਹੋ : ਕੈਨੇਡਾ ਚੋਣਾਂ ’ਚ ਹਾਰੀ ਮੰਗੇਤਰ ਗੀਤ ਗਰੇਵਾਲ ਲਈ ਪਰਮੀਸ਼ ਵਰਮਾ ਨੇ ਸਾਂਝੀ ਕੀਤੀ ਖ਼ਾਸ ਪੋਸਟ

ਅੰਗਰੇਜ਼ੀ ਵੈੱਬਸਾਈਟ ਟਾਈਮਜ਼ ਆਫ ਇੰਡੀਆ ਦੀ ਖ਼ਬਰ ਮੁਤਾਬਕ ਕੋਰਟ ਨੇ ਰਾਜ ਕੁੰਦਰਾ ਤੇ ਰਿਆਨ ਥੋਰਪੇ ਨੂੰ ਜ਼ਮਾਨਤ ਦਿੰਦਿਆਂ ਆਪਣੇ ਆਦੇਸ਼ ’ਚ ਕਿਹਾ ਹੈ ਕਿ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਦੀ ਜਾਂਚ ਕਰ ਰਹੇ ਅਧਿਕਾਰੀਆਂ ਨੇ ਅਪਰਾਧਿਕ ਪ੍ਰਕਿਰਿਆ ਕੋਡ ਦੀ ਧਾਰਾ 164 ਤਹਿਤ ਸਾਰੇ ਗਵਾਹਾਂ ਦੇ ਬਿਆਨਾਂ ਨੂੰ ਰਿਕਾਰਡ ਕਰ ਲਿਆ ਗਿਆ ਹੈ। ਨਾਲ ਹੀ ਵਿਆਨ ਇੰਡਸਟਰੀ ਦੇ ਸਾਰੇ ਮੋਬਾਇਲ ਫੋਨ ਤੇ ਲੈਪਟਾਪ ਵੀ ਜ਼ਬਤ ਕਰ ਲਏ ਹਨ। ਇਸ ਲਈ ਅਜਿਹੇ ’ਚ ਸਬੂਤਾਂ ਨਾਲ ਛੇੜਛਾੜ ਹੋਣ ਦੀ ਸੰਭਾਵਨਾਵਾਂ ਬਹੁਤ ਘੱਟ ਹਨ।

ਇਸ ਤੋਂ ਇਲਾਵਾ ਕੋਰਟ ਨੇ ਆਪਣੇ ਆਦੇਸ਼ ’ਚ ਇਹ ਵੀ ਕਿਹਾ ਕਿ ਇਸ ਮਾਮਲੇ ਨਾਲ ਜੁੜੇ ਹੋਰ ਦੋਸ਼ੀਆਂ ਨੂੰ ਜ਼ਮਾਨਤ ਮਿਲ ਗਈ ਹੈ, ਹਾਲਾਂਕਿ ਅੱਗੇ ਦੀ ਜਾਂਚ ਜਾਰੀ ਹੈ। ਇਸ ਲਈ ਫ਼ੈਸਲੇ ਦੇ ਨਤੀਜੇ ਤਕ ਪਹੁੰਚਣ ਲਈ ਦੋਸ਼ੀ ਨੂੰ ਜੇਲ੍ਹ ’ਚ ਨਹੀਂ ਰੱਖਿਆ ਜਾ ਸਕਦਾ ਹੈ। ਇਸ ਆਧਾਰ ’ਤੇ ਮੁੰਬਈ ਦੀ ਸੈਸ਼ਨ ਕੋਰਟ ਨੇ ਰਾਜ ਕੁੰਦਰਾ ਤੇ ਉਨ੍ਹਾਂ ਦੇ ਸਹਿਯੋਗੀ ਰਿਆਨ ਥੋਰਪੇ ਨੂੰ ਜ਼ਮਾਨਤ ਦਿੱਤੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

Rahul Singh

Content Editor

Related News