ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਨੇ ਦਿੱਤੀ ਵੱਡੀ ਰਾਹਤ

12/15/2021 2:39:46 PM

ਮੁੰਬਈ (ਬਿਊਰੋ)– ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਕਾਰੋਬਾਰੀ ਰਾਜ ਕੁੰਦਰਾ ਨੂੰ ਸੁਪਰੀਮ ਕੋਰਟ ਨੇ ਰਾਹਤ ਦਿੰਦਿਆਂ ਚਾਰ ਹਫਤਿਆਂ ਤੱਕ ਗ੍ਰਿਫ਼ਤਾਰੀ ’ਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਕੋਰਟ ਨੇ ਮਹਾਰਾਸ਼ਟਰ ਸਰਕਾਰ ਨੂੰ ਇਸ ਸਬੰਧੀ ਨੋਟਿਸ ਜਾਰੀ ਕੀਤਾ ਹੈ। ਹਾਲ ਹੀ ’ਚ ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਰਾਜ ਕੁੰਦਰਾ ਦੀ ਜ਼ਮਾਨਤ ਪਟੀਸ਼ਨ ਨੂੰ ਬੰਬੇ ਹਾਈਕੋਰਟ ਨੇ ਖਾਰਜ ਕਰ ਦਿੱਤਾ ਸੀ।

ਜ਼ਿਕਰਯੋਗ ਹੈ ਕਿ ਬੰਬੇ ਹਾਈ ਕੋਰਟ ਨੇ ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਰਾਜ ਕੁੰਦਰਾ ਦੀ ਅਗਾਊਂ ਜ਼ਮਾਨਤ ਪਟੀਸ਼ਨ ਨਵੰਬਰ ’ਚ ਖਾਰਜ ਕਰ ਦਿੱਤੀ ਸੀ। ਬੰਬੇ ਹਾਈ ਕੋਰਟ ਵਲੋਂ ਉਸ ਦੀ ਜ਼ਮਾਨਤ ਪਟੀਸ਼ਨ ਖਾਰਜ ਕੀਤੇ ਜਾਣ ਤੋਂ ਬਾਅਦ ਕੁੰਦਰਾ ਨੇ ਸੁਪਰੀਮ ਕੋਰਟ ਤਕ ਪਹੁੰਚ ਕੀਤੀ ਸੀ। ਪਟੀਸ਼ਨ ਖਾਰਜ ਕਰਦਿਆਂ ਜਸਟਿਸ ਨਿਤਿਨ ਸਾਂਬਰੇ ਨੇ ਦੋਸ਼ੀ ਨੂੰ ਸੁਪਰੀਮ ਕੋਰਟ ਜਾਣ ਲਈ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ : ਵਿਆਹ ਤੋਂ ਬਾਅਦ ਪਹਿਲੀ ਵਾਰ ਕੈਟਰੀਨਾ-ਵਿੱਕੀ ਕੌਸ਼ਲ ਆਏ ਲੋਕਾਂ ਸਾਹਮਣੇ, ਵੇਖੋ ਨਵੀਂ ਵਿਆਹੀ ਅਦਾਕਾਰਾ ਦਾ ਅੰਦਾਜ਼

ਬੰਬੇ ਹਾਈ ਕੋਰਟ ਨੇ ਰਾਜ ਕੁੰਦਰਾ ਸਮੇਤ ਛੇ ਹੋਰਨਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ। ਇਨ੍ਹਾਂ ’ਚ ਸ਼ਰਲਿਨ ਚੋਪੜਾ ਤੇ ਪੂਨਮ ਪਾਂਡੇ ਦੇ ਨਾਂ ਵੀ ਸ਼ਾਮਲ ਹਨ। ਇਸ ਮਾਮਲੇ ’ਚ ਤਿੰਨ ਹੋਰ ਦੋਸ਼ੀ ਉਮੇਸ਼ ਕਾਮਤ, ਸੁਵੋਜੀਤ ਚੌਧਰੀ ਤੇ ਸੈਮ ਅਹਿਮਦ ਹਨ।

ਰਾਜ ਕੁੰਦਰਾ ਨੇ ਅਦਾਲਤ ’ਚ ਦਾਇਰ ਪਟੀਸ਼ਨ ’ਚ ਕਿਹਾ ਸੀ ਕਿ ਵੀਡੀਓ ਕਾਮੁਕ ਸਨ ਪਰ ਕੋਈ ਸਰੀਰਕ ਜਾਂ ਜਿਨਸੀ ਗਤੀਵਿਧੀ ਨਹੀਂ ਦਿਖਾਉਂਦੇ। ਉਸ ਨੇ ਕਿਹਾ ਕਿ ਉਹ ਅਜਿਹੀਆਂ ਵੀਡੀਓਜ਼ ਬਣਾਉਣ ਜਾਂ ਪ੍ਰਸਾਰਿਤ ਕਰਨ ’ਚ ਸ਼ਾਮਲ ਨਹੀਂ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਨੂੰ ਇਸ ਕੇਸ ’ਚ ਝੂਠਾ ਫਸਾਇਆ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News