ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਰਾਜ ਕੁੰਦਰਾ ਨੇ ਪੁਲਸ ਨੂੰ ਦਿੱਤੀ ਸੀ 25 ਲੱਖ ਦੀ ਰਿਸ਼ਵਤ

07/23/2021 1:38:19 PM

ਮੁੰਬਈ (ਬਿਊਰੋ)– ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਤੇ ਬਿਜ਼ਨੈੱਸਮੈਨ ਰਾਜ ਕੁੰਦਰਾ ਆਪਣੀ ਗ੍ਰਿਫ਼ਤਾਰੀ ਤੋਂ ਬਾਅਦ ਲਗਾਤਾਰ ਸੁਰਖ਼ੀਆਂ ’ਚ ਹਨ। ਰਾਜ ’ਤੇ ਅਸ਼ਲੀਲ ਫ਼ਿਲਮਾਂ ਬਣਾਉਣ ਤੇ ਐਪਸ ’ਤੇ ਅਪਲੋਡ ਕਰਨ ਦਾ ਦੋਸ਼ ਹੈ। ਅੱਜ ਉਸ ਦੀ ਪੁਲਸ ਰਿਮਾਂਡ ਦਾ ਆਖਰੀ ਦਿਨ ਹੈ। ਇਸ ਵਿਚਾਲੇ ਉਸ ਨੂੰ ਲੈ ਕੇ ਲਗਾਤਾਰ ਇਕ ਤੋਂ ਬਾਅਦ ਇਕ ਵੱਡੇ ਖ਼ੁਲਾਸੇ ਹੋ ਰਹੇ ਹਨ। ਇਸ ਵਿਚਾਲੇ ਪਤਾ ਲੱਗਾ ਹੈ ਕਿ ਰਾਜ ਕੁੰਦਰਾ ਨੇ ਇਸ ਮਾਮਲੇ ਤੋਂ ਬਚਣ ਲਈ ਮੁੰਬਈ ਪੁਲਸ ਨੂੰ 25 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਸੀ।

ਅਸਲ ’ਚ ਰਾਜ ਕੁੰਦਰਾ ਦੇ ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਐਂਟੀ ਕਰੱਪਸ਼ਨ ਬਿਊਰੋ ਨੂੰ ਇਕ ਮੇਲ ਹਾਸਲ ਹੋਈ ਹੈ, ਜਿਸ ’ਚ ਦੋਸ਼ ਹੈ ਕਿ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ ਮੁੰਬਈ ਪੁਲਸ ਅਧਿਕਾਰੀਆਂ ਨੂੰ 25 ਲੱਖ ਰੁਪਏ ਦੀ ਰਿਸ਼ਵਤ ਦਿੱਤੀ ਹੈ। ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਫਰਾਰ ਦੋਸ਼ੀ ਯਸ਼ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਪੁਲਸ ਪਹਿਲਾਂ ਹੀ ਰਾਜ ਕੁੰਦਰਾ ਨੂੰ ਗ੍ਰਿਫ਼ਤਾਰ ਕਰ ਸਕਦੀ ਸੀ।

ਇਹ ਖ਼ਬਰ ਵੀ ਪੜ੍ਹੋ : ਅਦਾਲਤ ’ਚ ਸੁਣਵਾਈ ਤੋਂ ਪਹਿਲਾਂ ਸ਼ਿਲਪਾ ਤੇ ਰਾਜ ਕੁੰਦਰਾ ਹਾਰੇ ਇਹ ਵੱਡਾ ਕੇਸ, ਜਾਣੋ ਕੀ ਸੀ ਪੂਰਾ ਮਾਮਲਾ

ਯਸ਼ ਠਾਕੁਰ ਦਾ ਦਾਅਵਾ ਹੈ ਕਿ ਉਸ ਕੋਲੋਂ ਵੀ ਪੁਲਸ ਨੇ ਰਿਸ਼ਵਤ ਮੰਗੀ ਸੀ। ਇਸ ਦੀ ਸ਼ਿਕਾਇਤ ਉਸ ਨੇ ਇਸੇ ਸਾਲ ਮਾਰਚ ਮਹੀਨੇ ’ਚ ਮਹਾਰਾਸ਼ਟਰ ਐਂਟੀ ਕਰੱਪਸ਼ਨ ਬਿਊਰੋ ਨੂੰ ਈ-ਮੇਲ ਲਿਖ ਕੇ ਕੀਤੀ ਸੀ। ਉਸ ਨੇ ਦੋਸ਼ ਲਗਾਇਆ ਹੈ ਕਿ ਗ੍ਰਿਫ਼ਤਾਰੀ ਤੋਂ ਬਚਾਉਣ ਲਈ ਮੇਰੇ ਕੋਲੋਂ ਵੀ 25 ਲੱਖ ਰੁਪਏ ਦੀ ਰਿਸ਼ਵਤ ਮੰਗੀ ਗਈ ਸੀ। ਐਂਟੀ ਕਰੱਪਸ਼ਨ ਬਿਊਰੋ ਨੇ ਇਸ ਮੇਲ ਨੂੰ ਅਪ੍ਰੈਲ ਮਹੀਨੇ ’ਚ ਮੁੰਬਈ ਪੁਲਸ ਕਮਿਸ਼ਨਰ ਨੂੰ ਅੱਗੇ ਭੇਜੀ ਸੀ ਤੇ ਮਾਮਲੇ ਦੀ ਜਾਂਚ ਕਰਨ ਲਈ ਕਿਹਾ ਸੀ।

ਯਸ਼ ਠਾਕੁਰ ਵੀ ਰਾਜ ਕੁੰਦਰਾ ਨਾਲ ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਸਹਿ-ਦੋਸ਼ੀ ਹੈ। ਯਸ਼ ’ਤੇ ਵੀ ਕੇਸ ਦਰਜ ਕੀਤਾ ਗਿਆ ਹੈ ਪਰ ਉਹ ਅਜੇ ਫਰਾਰ ਹੈ।

ਜ਼ਿਕਰਯੋਗ ਹੈ ਕਿ ਬੀਤੇ ਬੁੱਧਵਾਰ ਨੂੰ ਪੁਲਸ ਨੇ ਰਾਜ ਕੁੰਦਰਾ ਦੇ ਦਫ਼ਤਰ ’ਤੇ ਛਾਪੇਮਾਰੀ ਕੀਤੀ ਸੀ, ਜਿਥੋਂ ਉਨ੍ਹਾਂ ਨੂੰ ਸਰਵਰ ਤੇ 70 ਪੋਰਨ ਫ਼ਿਲਮਾਂ ਮਿਲੀਆਂ ਸਨ, ਜੋ ਉਮੇਸ਼ ਕਾਮਤ ਵਲੋਂ ਸ਼ੂਟ ਕੀਤੀਆਂ ਗਈਆਂ ਦੱਸੀਆਂ ਜਾ ਰਹੀਆਂ ਹਨ। ਦੱਸ ਦੇਈਏ ਕਿ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਦੋਸ਼ ’ਚ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਨੇ ਰਾਜ ਕੁੰਦਰਾ ਸਮੇਤ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News