ਕ੍ਰਾਈਮ ਬ੍ਰਾਂਚ ਨੂੰ ਰਾਜ ਕੁੰਦਰਾ ਦੇ ਦਫ਼ਤਰ ’ਚੋਂ ਮਿਲੀ ਖੁਫ਼ੀਆ ਅਲਮਾਰੀ, ਨਵੇਂ ਖ਼ੁਲਾਸੇ ਹੋਣ ਦੀ ਸੰਭਾਵਨਾ
Monday, Jul 26, 2021 - 09:09 AM (IST)
ਮੁੰਬਈ (ਬਿਊਰੋ)– ਅਸ਼ਲੀਲ ਫ਼ਿਲਮਾਂ ਦਾ ਦੋਸ਼ ਝੱਲ ਰਹੇ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੇ ਦਫ਼ਤਰ ਤੋਂ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਖੁਫ਼ੀਆ ਅਲਮਾਰੀ ਮਿਲੀ ਹੈ। ਬੀਤੇ ਦਿਨੀਂ ਉਨ੍ਹਾਂ ਨੂੰ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਦੋਸ਼ ’ਚ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ ਕੀਤਾ ਹੈ। ਇਸ ਤੋਂ ਬਾਅਦ ਰਾਜ ਕੁੰਦਰਾ ਨੂੰ ਲੈ ਕੇ ਕਈ ਵੱਡੇ ਖ਼ੁਲਾਸੇ ਹੋ ਰਹੇ ਹਨ। ਨਾਲ ਹੀ ਸ਼ਿਲਪਾ ਸ਼ੈੱਟੀ ਸਮੇਤ ਕਈ ਲੋਕਾਂ ਤੋਂ ਪੁੱਛਗਿੱਛ ਜਾਰੀ ਹੈ।
ਨਿਊਜ਼ ਏਜੰਸੀ ਏ. ਐੱਨ. ਆਈ. ਦੀ ਖ਼ਬਰ ਮੁਤਾਬਕ ਮੁੰਬਈ ਕ੍ਰਾਈਮ ਬ੍ਰਾਂਚ ਨੂੰ ਰਾਜ ਕੁੰਦਰਾ ਦੇ ਦਫ਼ਤਰ ਵਿਯਾਨ ਤੇ ਜੇ. ਐੱਲ. ਸਟ੍ਰੀਮ ’ਚ ਇਕ ਖੁਫ਼ੀਆ ਅਲਮਾਰੀ ਮਿਲੀ ਹੈ। ਉਨ੍ਹਾਂ ਦਾ ਇਹ ਦਫ਼ਤਰ ਮੁੰਬਈ ਦੇ ਅੰਧੇਰੀ ’ਚ ਸਥਿਤ ਹੈ।
ਹਾਲ ਹੀ ’ਚ ਮੁੰਬਈ ਪੁਲਸ ਨੇ ਰਾਜ ਕੁੰਦਰਾ ਦੇ ਦਫ਼ਤਰ ’ਤੇ ਜਾ ਕੇ ਜਾਂਚ ਕੀਤੀ ਸੀ। ਇਸ ਦੌਰਾਨ ਪੁਲਸ ਨੂੰ ਇਹ ਖੁਫ਼ੀਆ ਅਲਮਾਰੀ ਮਿਲੀ ਹੈ। ਇਸ ਅਲਮਾਰੀ ’ਚ ਰਾਜ ਕੁੰਦਰਾ ਨਾਲ ਜੁੜੇ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਉਥੇ ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਮੁੰਬਈ ਕ੍ਰਾਈਮ ਬ੍ਰਾਂਚ ਰਾਜ ਕੁੰਦਰਾ ’ਤੇ ਆਪਣਾ ਸ਼ਿਕੰਜਾ ਕੱਸਦੀ ਜਾ ਰਹੀ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੂੰ ਇਸ ਮਾਮਲੇ ’ਚ ਹੋਰ ਲੋਕਾਂ ਦੇ ਸ਼ਾਮਲ ਹੋਣ ਦੀ ਖ਼ਬਰ ਹੈ। ਅਜਿਹੇ ’ਚ ਕ੍ਰਾਈਮ ਬ੍ਰਾਂਚ ਦੀ ਪ੍ਰਾਪਰਟੀ ਸੈੱਲ ਨੇ ਵੈੱਬ ਸੀਰੀਜ਼ ‘ਗੰਦੀ ਬਾਤ’ ’ਚ ਕੰਮ ਕਰ ਚੁੱਕੀ ਅਦਾਕਾਰਾ ਗਹਿਣਾ ਵਸ਼ਿਸ਼ਠ ਸਮੇਤ ਤਿੰਨ ਲੋਕਾਂ ਨੂੰ ਸੰਮਨ ਭੇਜਿਆ ਹੈ। ਇਨ੍ਹਾਂ ਸਾਰਿਆਂ ਨੂੰ ਕ੍ਰਾਈਮ ਬ੍ਰਾਂਚ ਰਾਜ ਕੁੰਦਰਾ ਨੇ ਅਸ਼ਲੀਲ ਫ਼ਿਲਮਾਂ ਦੇ ਮਾਮਲੇ ਨੂੰ ਲੈ ਕੇ ਪੁੱਛਗਿੱਛ ਕਰੇਗਾ।
ਨੋਟ– ਰਾਜ ਕੁੰਦਰਾ ਕੇਸ ’ਚ ਤੁਹਾਡੀ ਰਾਏ ਕੀ ਹੈ? ਕੁਮੈਂਟ ਕਰਕੇ ਦੱਸੋ।