2 ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਏ ਰਾਜ ਕੁੰਦਰਾ, ਅਸ਼ਲੀਲ ਫ਼ਿਲਮਾਂ ਬਣਾਉਣ ਦਾ ਮਾਮਲਾ ਹੈ ਦਰਜ

09/21/2021 1:11:56 PM

ਮੁੰਬਈ (ਬਿਊਰੋ)– ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਲਗਭਗ ਦੋ ਮਹੀਨੇ ਮੁੰਬਈ ਜੇਲ੍ਹ ’ਚ ਰਹਿਣ ਤੋਂ ਬਾਅਦ ਬਿਜ਼ਨੈੱਸਮੈਨ ਰਾਜ ਕੁੰਦਰਾ ਮੰਗਲਵਾਰ ਨੂੰ ਜੇਲ੍ਹ ਤੋਂ ਬਾਹਰ ਆ ਗਏ ਹਨ। ਮੈਜਿਸਟ੍ਰੇਟ ਅਦਾਲਤ ਨੇ ਰਾਜ ਕੁੰਦਰਾ ਨੂੰ ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਸੋਮਵਾਰ ਨੂੰ 50 ਹਜ਼ਾਰ ਰੁਪਏ ਦੇ ਮੁਚਲਕੇ ’ਤੇ ਜ਼ਮਾਨਤ ਦਿੱਤੀ ਸੀ।

ਇਹ ਖ਼ਬਰ ਵੀ ਪੜ੍ਹੋ : ਰਾਜ ਕੁੰਦਰਾ ਦੀ ਜ਼ਮਾਨਤ ਤੋਂ ਬਾਅਦ ਸ਼ਿਲਪਾ ਸ਼ੈੱਟੀ ਨੇ ਸਾਂਝੀ ਕੀਤੀ ਖ਼ਾਸ ਪੋਸਟ

46 ਸਾਲਾ ਰਾਜ ਕੁੰਦਰਾ ਨੂੰ ਮੁੰਬਈ ਦੀ ਆਰਥਰ ਰੋਡ ਜੇਲ੍ਹ ’ਚ ਨਿਆਇਕ ਹਿਰਾਸਤ ’ਚ ਰੱਖਿਆ ਗਿਆ ਸੀ। ਹੁਣ ਉਹ ਜੇਲ੍ਹ ਤੋਂ ਬਾਹਰ ਆ ਗਏ ਹਨ। ਨਿਊਜ਼ ਏਜੰਸੀ ਪੀ. ਟੀ. ਆਈ. ਮੁਤਾਬਕ ਕੁੰਦਰਾ ਨੂੰ ਆਰਥਰ ਰੋਡ ਜੇਲ੍ਹ ਤੋਂ ਸਵੇਰੇ ਸਾਢੇ 11 ਵਜੇ ਤੋਂ ਬਾਅਦ ਰਿਹਾਅ ਕੀਤਾ ਗਿਆ। ਮੁੱਖ ਮੈਟ੍ਰੋਪਾਲਿਟਨ ਮੈਜਿਸਟ੍ਰੇਟ ਐੱਸ. ਬੀ. ਭਾਜੀਪਾਲੇ ਨੇ ਸੋਮਵਾਰ ਨੂੰ ਉਸ ਦੀ ਜ਼ਮਾਨਤ ਮਨਜ਼ੂਰ ਕੀਤੀ ਸੀ।

ਕੁੰਦਰਾ ਨੂੰ ਅਸ਼ਲੀਲ ਫ਼ਿਲਮਾਂ ਦੇ ਮਾਮਲੇ ’ਚ ਲਗਭਗ ਦੋ ਮਹੀਨੇ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਕੁੰਦਰਾ ਨੇ ਕੋਰਟ ਦੇ ਸਾਹਮਣੇ ਜ਼ਮਾਨਤ ਅਰਜ਼ੀ ਦਾਖ਼ਲ ਕਰਦਿਆਂ ਦਾਅਵਾ ਕੀਤਾ ਸੀ ਕਿ ਮੁੰਬਈ ਪੁਲਸ ਦੀ ਕ੍ਰਾਈਮ ਬ੍ਰਾਂਚ ਵਲੋਂ ਦਾਇਰ ਦੋਸ਼ ਪੱਤਰ ’ਚ ਉਸ ਦੇ ਖ਼ਿਲਾਫ਼ ਕੋਈ ਵੀ ਸਬੂਤ ਨਹੀਂ ਹੈ।

ਪੁਲਸ ਕੋਲ ਉਸ ਦੇ ਅਸ਼ਲੀਲ ਸਮੱਗਰੀ ਨਿਰਮਾਣ ’ਚ ਸਰਗਰਮ ਰੂਪ ਨਾਲ ਸ਼ਾਮਲ ਹੋਣ ਦਾ ਕੋਈ ਸਬੂਤ ਨਹੀਂ ਹੈ। ਉਸ ਵਲੋਂ ਦਾਖ਼ਲ ਜ਼ਮਾਨਤ ਅਰਜ਼ੀ ’ਚ ਕਿਹਾ ਗਿਆ ਸੀ ਕਿ ਉਸ ਨੂੰ ਇਸ ਮਾਮਲੇ ’ਚ ਬਲੀ ਦਾ ਬਕਰਾ ਬਣਾਇਆ ਗਿਆ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh