ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਵੱਡੀ ਰਾਹਤ, ਅਸ਼ਲੀਲ ਫ਼ਿਲਮਾਂ ਦੇ ਮਾਮਲੇ 'ਚ ਮਿਲੀ ਅਗਾਊਂ ਜ਼ਮਾਨਤ

Tuesday, Dec 13, 2022 - 02:10 PM (IST)

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ ਵੱਡੀ ਰਾਹਤ, ਅਸ਼ਲੀਲ ਫ਼ਿਲਮਾਂ ਦੇ ਮਾਮਲੇ 'ਚ ਮਿਲੀ ਅਗਾਊਂ ਜ਼ਮਾਨਤ

ਮੁੰਬਈ (ਬਿਊਰੋ) : ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਜ਼ਾ ਕੁੰਦਰਾ ਨੂੰ ਅਸ਼ਲੀਲ ਫ਼ਿਲਮਾਂ ਬਣਾਉਣ ਤੇ ਉਨ੍ਹਾਂ ਨੂੰ ਓਟੀਟੀ ਪਲੇਟਫਾਰਮ 'ਤੇ ਦਿਖਾਉਣ ਦੇ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਰਾਜ ਕੁੰਦਰਾ, ਅਦਾਕਾਰਾ ਪੂਨਮ ਪਾਂਡੇ, ਸ਼ਰਲਿਨ ਚੋਪੜਾ ਤੇ ਉਮੇਸ਼ ਕਾਵਤ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਜਾਂਚ 'ਚ ਸਹਿਯੋਗ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।

ਦੱਸ ਦਈਏ ਕਿ ਇਸ ਸਾਲ ਫਰਵਰੀ 'ਚ ਅਸ਼ਲੀਲ ਫ਼ਿਲਮ ਬਣਾਉਣ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਅਦਾਕਾਰਾ ਸ਼ਰਲਿਨ ਚੋਪੜਾ ਨੂੰ ਰਾਹਤ ਦਿੰਦੇ ਹੋਏ ਸ਼ਰਲਿਨ ਦੀ ਗ੍ਰਿਫ਼ਤਾਰੀ 'ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਰਾਜ ਕੁੰਦਰਾ ਤੇ ਪੂਨਮ ਪਾਂਡੇ ਦੀ ਗ੍ਰਿਫ਼ਤਾਰੀ 'ਤੇ ਅੰਤਰਿਮ ਰੋਕ ਲਗਾਈ ਸੀ।

PunjabKesari

ਦੱਸਣਯੋਗ ਹੈ ਕਿ ਪਿਛਲੇ ਮਹੀਨੇ ਮੁੰਬਈ ਸਾਈਬਰ ਕ੍ਰਾਈਮ ਨੇ ਰਾਜ ਕੁੰਦਰਾ ਸਮੇਤ ਸਾਰੇ ਦੋਸ਼ੀਆਂ ਖ਼ਿਲਾਫ਼ 1,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਪੁਲਸ ਦਾ ਦਾਅਵਾ ਹੈ ਕਿ ਰਾਜ ਕੁੰਦਰਾ ਨੇ ਅਸ਼ਲੀਲ ਫ਼ਿਲਮਾਂ ਨੂੰ ਸ਼ੂਟ ਕੀਤਾ ਤੇ ਉਨ੍ਹਾਂ ਨੂੰ OTT ਪਲੇਟਫਾਰਮ 'ਤੇ ਸਟ੍ਰੀਮ ਕੀਤਾ। ਕੁੰਦਰਾ ਦੇ ਵਕੀਲ ਪ੍ਰਸ਼ਾਂਤ ਪਾਟਿਲ ਨੇ ਦਾਅਵਾ ਕੀਤਾ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸਮੱਗਰੀ ਜਾਂ ਗੈਰ-ਕਾਨੂੰਨੀ ਵੀਡੀਓ ਦੇ ਪ੍ਰਸਾਰਣ 'ਚ ਸ਼ਾਮਲ ਨਹੀਂ ਸਨ।

ਨੋਟ - ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਜ਼ਰੂਰ ਸਾਂਝੀ ਕਰੋ।


author

sunita

Content Editor

Related News