ਹੁਣ ਛੋਟੇ ਪਰਦੇ ਦੇ ਇਸ ਅਦਾਕਾਰ ਨੂੰ ਹੋਇਆ ''ਕੋਰੋਨਾ''

08/29/2020 11:03:27 AM

ਮੁੰਬਈ (ਬਿਊਰੋ) — ਮਸ਼ਹੂਰ ਸ਼ੋਅ 'ਸਾਰਾਭਾਈ' 'ਚ ਰੋਸ਼ੇਸ਼ ਦਾ ਕਿਰਦਾਰ ਨਿਭਾਅ ਚੁੱਕੇ ਅਦਾਕਾਰ ਰਾਜੇਸ਼ ਕੁਮਾਰ ਨੇ ਹਾਲ ਹੀ 'ਚ ਆਪਣੇ ਨਵੇਂ ਸ਼ੋਅ ਦੀ ਸ਼ੂਟਿੰਗ ਸ਼ੁਰੂ ਕੀਤੀ ਸੀ। ਹੁਣ ਖ਼ਬਰਾਂ ਆ ਰਹੀਆਂ ਹਨ ਕਿ ਰਾਜੇਸ਼ ਕੁਮਾਰ ਕੋਰੋਨਾ ਵਾਇਰਸ ਦੀ ਚਪੇਟ 'ਚ ਆ ਗਏ ਹਨ। ਜੀ ਹਾਂ, ਦੱਸਿਆ ਜਾ ਰਿਹਾ ਹੈ ਕਿ ਰਾਜੇਸ਼ ਕੁਮਾਰ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਦੀ ਪੁਸ਼ਟੀ ਉਨ੍ਹਾਂ ਨੇ ਖ਼ੁਦ ਵੀ ਸੋਸ਼ਲ ਮੀਡੀਆ 'ਤੇ ਕੀਤੀ ਹੈ। ਉਨ੍ਹਾਂ ਨੇ ਕਿਹਾ ਹੈ ਕਿ 'ਹਾਂ ਮੈਂ ਕੋਰੋਨਾ ਪਾਜ਼ੇਟਿਵ ਹਾਂ ਅਤੇ ਡਾਕਟਰ ਨੇ ਮੈਨੂੰ ਅਰਾਮ ਕਰਨ ਲਈ ਕਿਹਾ ਹੈ।'
PunjabKesari
ਰਾਜੇਸ਼ ਕੁਮਾਰ ਨੇ ਦੱਸਿਆ ਹੈ ਕਿ ਉਹ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਮੈਨੂੰ ਘਰ 'ਚ ਹੀ ਅਕਾਂਤਵਾਸ 'ਚ ਰੱਖਿਆ ਗਿਆ ਹੈ।

 
 
 
 
 
 
 
 
 
 
 
 
 
 

Excuse Me Madam... coming soon on Star Bharat! #actor #actress #model #film #actorslife #movie #singer #bollywood #acting #cinema #instagram #artist #instagood #art #movies #director #fashion #theatre #music #follow #like #actors #drama

A post shared by Rajesh Kumar (@rajeshkumar.official) on Aug 26, 2020 at 11:42pm PDT

ਦੱਸਣਯੋਗ ਹੈ ਕਿ ਰਾਜੇਸ਼ ਕੁਮਾਰ ਨੇ ਹਾਲ ਹੀ 'ਚ ਆਪਣੇ ਸ਼ੋਅ ਦੇ ਪਹਿਲੇ ਐਪੀਸੋਡ ਦੀ ਸ਼ੂਟਿੰਗ ਮੁਕੰਮਲ ਕੀਤੀ ਹੈ। ਕੋਰੋਨਾ ਵਾਇਰਸ ਨੂੰ ਦੇਖਦੇ ਹੋਏ ਉਹ ਹਰ ਤਰ੍ਹਾਂ ਦੀ ਸਾਵਧਾਨੀ ਵਰਤ ਰਹੇ ਸਨ। ਇਸ ਦੇ ਬਾਵਜੂਦ ਉਹ ਕੋਰੋਨਾ ਦੀ ਚਪੇਟ 'ਚ ਆ ਗਏ। ਉਨ੍ਹਾਂ ਨੇ ਸੋਸ਼ਲ ਮੀਡੀਆ ਰਾਹੀਂ ਆਪਣੇ ਪ੍ਰਸ਼ੰਸਕਾਂ ਨੂੰ ਇਸ ਬਾਰੇ ਦੱਸਿਆ ਵੀ ਹੈ। ਰਾਜੇਸ਼ ਕੁਮਾਰ ਹੁਣ ਤੱਕ ਕਈ ਟੀ. ਵੀ. ਸੀਰੀਅਲ 'ਚ ਕੰਮ ਕਰ ਚੁੱਕੇ ਹਨ। ਲੋਕਾਂ ਵੱਲੋਂ ਉਨ੍ਹਾਂ ਦੇ ਕਿਰਦਾਰਾਂ ਨੂੰ ਵੀ ਕਾਫ਼ੀ ਪਸੰਦ ਕੀਤਾ ਜਾਂਦਾ ਹੈ।


sunita

Content Editor

Related News