ਰਾਜਕੁਮਾਰ ਰਾਵ ਨੇ ਰਾਸ਼ਟਰੀ ਵੋਟਰ ਦਿਵਸ ਪ੍ਰੋਗਰਾਮ ’ਚ ਲਿਆ ਹਿੱਸਾ
Sunday, Jan 28, 2024 - 01:57 PM (IST)
ਮੁੰਬਈ (ਬਿਊਰੋ)– ਪਾਵਰ ਪੈਕਡ ਪ੍ਰਫਾਰਮਰ ਰਾਜਕੁਮਾਰ ਰਾਵ ਨੇ ਦਿੱਲੀ ’ਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਨਾਲ ਰਾਸ਼ਟਰੀ ਵੋਟਰ ਦਿਵਸ ਸਮਾਗਮ ’ਚ ਸ਼ਿਰਕਤ ਕੀਤੀ। ਪ੍ਰੋਗਰਾਮ ’ਚ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਤੇ ਹੋਰ ਚੋਣ ਕਮਿਸ਼ਨਰ ਵੀ ਸ਼ਾਮਲ ਹੋਏ।
ਪ੍ਰੋਗਰਾਮ ਦਾ ਮੁੱਖ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਤੇ ਵੋਟਰਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਰਾਵ ਨੇ 2017 ਦੀ ਫ਼ਿਲਮ ‘ਨਿਊਟਨ’ ’ਚ ਚੋਣ ਡਿਊਟੀ ’ਤੇ ਇਕ ਸਰਕਾਰੀ ਕਰਮਚਾਰੀ ਦੀ ਭੂਮਿਕਾ ਨਿਭਾਈ ਸੀ।
ਇਹ ਖ਼ਬਰ ਵੀ ਪੜ੍ਹੋ : ਮਸ਼ਹੂਰ ਪਾਕਿ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਨੌਕਰ ਨੂੰ ਚੱਪਲਾਂ ਨਾਲ ਕੁੱਟਿਆ, ਵਾਲਾਂ ਤੋਂ ਫੜ ਘੜੀਸਿਆ, ਦੇਖੋ ਵੀਡੀਓ
ਫ਼ਿਲਮ ਦੀ ਰਿਲੀਜ਼ ਤੋਂ ਬਾਅਦ ਅਦਾਕਾਰ ਨੂੰ ਨਗਰ ਨਿਗਮ ਚੋਣਾਂ ਲਈ ਗੁਰੂਗ੍ਰਾਮ ਨਗਰ ਨਿਗਮ ਵਲੋਂ ਬ੍ਰਾਂਡ ਅੰਬੈਸਡਰ ਨਿਯੁਕਤ ਕੀਤਾ ਗਿਆ ਸੀ।
ਰਾਜਕੁਮਾਰ ਰਾਵ ਦੇ ਕੰਮਕਾਜ ਦੀ ਗੱਲ ਕਰੀਏ ਤਾਂ ਇਸ ਸਾਲ ਉਸ ਦੀਆਂ 4 ਫ਼ਿਲਮਾਂ ਰਿਲੀਜ਼ ਹੋਣ ਦੀ ਉਮੀਦ ਹੈ, ਜਿਨ੍ਹਾਂ ’ਚ ‘ਸਰੀ’, ‘ਮਿਸਟਰ ਐਂਡ ਮਿਸਿਜ਼ ਮਾਹੀ’, ‘ਸਤ੍ਰੀ 2’ ਤੇ ‘ਵਿੱਕੀ ਵਿਦਿਆ ਕਾ ਵੋਹ ਵਾਲਾ ਵੀਡੀਓ’ ਸ਼ਾਮਲ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।