ਰਾਜੂ ਸ਼੍ਰੀਵਾਸਤਵ ਨੂੰ ਲੈ ਕੇ ਪਰਿਵਾਰ ਤੇ ਡਾਕਟਰ ਚਿੰਤਾ ''ਚ, 37ਵੇਂ ਦਿਨ ਵੀ ਨਹੀਂ ਆਇਆ ਹੋਸ਼
Friday, Sep 16, 2022 - 02:34 PM (IST)
ਨਵੀਂ ਦਿੱਲੀ (ਬਿਊਰੋ) : ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ ਵਿਚ ਦਾਖ਼ਲ ਦੇਸ਼ ਦੇ ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਇੱਕ ਮਹੀਨੇ ਬਾਅਦ ਵੀ ਹੋਸ਼ ਨਹੀਂ ਆਇਆ। ਦਿਲ ਦਾ ਦੌਰਾ ਪੈਣ ਤੋਂ ਬਾਅਦ ਉਹ 10 ਅਗਸਤ ਤੋਂ ਏਮਜ਼ 'ਚ ਭਰਤੀ ਹਨ। ਮਿਲੀ ਜਾਣਕਾਰੀ ਮੁਤਾਬਕ, ਰਾਜੂ ਸ਼੍ਰੀਵਾਸਤਵ ਦਾ ਏਮਜ਼ ਵਿਚ ਇਲਾਜ ਚੱਲ ਰਿਹਾ ਹੈ ਅਤੇ ਉਹ ਹਾਲੇ ਵੀ ਲਾਈਫ ਸਪੋਰਟ ਸਿਸਟਮ ਯਾਨੀਕਿ ਵੈਂਟੀਲੇਟਰ 'ਤੇ ਹਨ। ਉਨ੍ਹਾਂ ਦਾ ਇਲਾਜ ਨਿਤੀਸ਼ ਨਾਇਕ ਦੀ ਅਗਵਾਈ ਵਿਚ ਚੱਲ ਰਿਹਾ ਹੈ। ਡਾਕਟਰਾਂ ਦੀ ਟੀਮ 24 ਘੰਟੇ ਉਨ੍ਹਾਂ ਦੀ ਸਿਹਤ 'ਤੇ ਨਜ਼ਰ ਰੱਖ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਪਿਤਾ ਦੀ ਵਿਗੜੀ ਸਿਹਤ, ਦੇਰ ਰਾਤ ਹਸਪਤਾਲ ’ਚ ਕਰਵਾਇਆ ਦਾਖ਼ਲ
10 ਅਗਸਤ ਤੋਂ ਲਗਾਤਾਰ ਬੇਹੋਸ਼ ਪਏ ਰਾਜੂ ਸ਼੍ਰੀਵਾਸਤਵ ਨੂੰ ਇੱਕ ਮਹੀਨੇ ਬਾਅਦ ਵੀ ਹੋਸ਼ ਨਹੀਂ ਆਇਆ। ਇਸ ਨਾਲ ਡਾਕਟਰਾਂ ਦੇ ਨਾਲ-ਨਾਲ ਪਰਿਵਾਰਕ ਮੈਂਬਰਾਂ ਲਈ ਵੀ ਚਿੰਤਾ ਵਧ ਰਹੀ ਹੈ। ਪਰਿਵਾਰਕ ਮੈਂਬਰਾਂ ਮੁਤਾਬਕ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ 10 ਅਗਸਤ ਤੋਂ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਇੰਨੇ ਦਿਨਾਂ ਤੋਂ ਹੋਸ਼ ਨਾ ਆਉਣ ਕਾਰਨ ਪਰਿਵਾਰ ਦੀ ਚਿੰਤਾ ਲਗਾਤਾਰ ਵਧਦੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਸਮੇਂ ਦਿਮਾਗ ਨੂੰ ਛੱਡ ਕੇ ਰਾਜੂ ਸ਼੍ਰੀਵਾਸਤਵ ਦੇ ਸਾਰੇ ਅੰਗ ਠੀਕ ਤਰ੍ਹਾਂ ਕੰਮ ਕਰ ਰਹੇ ਹਨ। ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਕਈ ਵਾਰ ਬੁਖਾਰ ਹੋ ਚੁੱਕਾ ਹੈ।
ਇਹ ਖ਼ਬਰ ਵੀ ਪੜ੍ਹੋ : ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਹਸਪਤਾਲ ਮਿਲਣ ਪਹੁੰਚੀ ਐੱਮ. ਪੀ. ਪਰਨੀਤ ਕੌਰ
ਕਾਮੇਡੀਅਨ ਰਾਜੂ ਸ਼੍ਰੀਵਾਸਤਵ ਨੂੰ 10 ਅਗਸਤ ਨੂੰ ਜਿਮ ਵਿਚ ਵਰਕਆਊਟ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ। ਕਸਰਤ ਕਰਦੇ ਸਮੇਂ ਉਹ ਅਚਾਨਕ ਬੇਹੋਸ਼ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇੱਥੇ ਉਸੇ ਦਿਨ (10 ਅਗਸਤ) ਨੂੰ ਉਨ੍ਹਾਂ ਦੀ ਐਂਜੀਓਪਲਾਸਟੀ ਕੀਤੀ ਗਈ ਸੀ। ਇਸ ਦੇ ਬਾਵਜੂਦ ਰਾਜੂ ਸ਼੍ਰੀਵਾਸਤਵ ਲਗਾਤਾਰ ਬੇਹੋਸ਼ ਹਨ। ਦੂਜੇ ਪਾਸੇ ਉਨ੍ਹਾਂ ਦੇ ਪ੍ਰਸ਼ੰਸਕ ਲਗਾਤਾਰ ਉਨ੍ਹਾਂ ਦੀ ਸਿਹਤਯਾਬੀ ਲਈ ਦੁਆਵਾਂ ਕਰ ਰਹੇ ਹਨ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।