ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ, ਪ੍ਰਧਾਨ ਮੰਤਰੀ ਮੋਦੀ ਨੇ ਕਾਮੇਡੀਅਨ ਦੀ ਪਤਨੀ ਨਾਲ ਗੱਲ ਕਰਕੇ ਪੁੱਛਿਆ ਹਾਲ
Friday, Aug 12, 2022 - 04:02 PM (IST)
ਮੁੰਬਈ- ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਦਿਲ ਦਾ ਦੌਰਾ ਪੈਣ ਤੋਂ ਬਾਅਦ ਹਾਲਤ ਨਾਜ਼ੁਕ ਬਣੀ ਹੋਈ ਹੈ। ਹਸਪਤਾਲ ਦੇ ਇਕ ਸੂਤਰ ਨੇ ਦੱਸਿਆ ਕਿ ਰਾਜੂ ਸ਼੍ਰੀਵਾਸਤਵ ਦੀ ਹਾਲਤ ICU ’ਚ ਨਾਜ਼ੁਕ ਬਣੀ ਹੋਈ ਹੈ। ਸੂਤਰ ਨੇ ਦੱਸਿਆ ਕਿ ਕਾਮੇਡੀਅਨ ਨੂੰ ਡਾਕਟਰਾਂ ਦੀ ਸਖ਼ਤ ਨਿਗਰਾਨੀ ਹੇਠ ਰੱਖਿਆ ਜਾ ਰਿਹਾ ਹੈ।
ਪਰਿਵਾਰਕ ਸੂਤਰਾਂ ਅਨੁਸਾਰ ਰਾਜੂ ਸ੍ਰੀਵਾਸਤਵ ਨੂੰ ਪਿਛਲੇ 46 ਘੰਟਿਆਂ ਤੋਂ ਹੋਸ਼ ਨਹੀਂ ਆਈ ਹੈ ਅਤੇ ਡਾਕਟਰਾਂ ਨੇ ਕਿਹਾ ਹੈ ਕਿ ਉਸ ਨੂੰ ਬ੍ਰੇਨ ਡੇਮੈਜ ਹੋਇਆ ਹੈ। ਉਨ੍ਹਾਂ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜੂ ਸ਼੍ਰੀਵਾਸਤਵ ਦੀ ਪਤਨੀ ਸ਼ਿਖਾ ਨੂੰ ਫ਼ੋਨ ਕਰਕੇ ਉਨ੍ਹਾਂ ਦੀ ਸਿਹਤ ਦਾ ਪੁੱਛਿਆ।
ਇਹ ਵੀ ਪੜ੍ਹੋ : ਪ੍ਰਿਅੰਕਾ-ਨਿਕ ਦੀ ਜੋੜੀ ’ਤੇ ਭਾਰਤੀ ਮੈਚਮੇਕਰ ਸੀਮਾ ਟਪਾਰੀਆ ਦਾ ਬਿਆਨ, ਕਿਹਾ- ‘ਇਹ ਪਰਫ਼ੈਕਟ ਮੈਚ ਨਹੀਂ’
ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਨਾਲ ਗੱਲ ਕਰਕੇ ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਹੈ। ਇਸ ਤੋਂ ਪਹਿਲਾਂ ਵੀ ਰਾਜੂ ਦੀ ਧੀ ਨੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਸੀ।
ਇਹ ਵੀ ਪੜ੍ਹੋ : ਸ਼ਹਿਨਾਜ਼ ਗਿੱਲ ਨੇ ਮੈਨੇਜਰ ਕੁਸ਼ਲ ਦੇ ਬੰਨ੍ਹੀ ਰੱਖੜੀ, ਵੀਡੀਓ ਸਾਂਝੀ ਕਰ ਕਿਹਾ-‘ਮਿਸ ਯੂ ਸ਼ਾਹਬਾਜ਼’
ਦੱਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਤੁਰੰਤ ਦਿੱਲੀ ਦੇ ਏਮਜ਼ ’ਚ ਦਾਖ਼ਲ ਕਰਵਾਇਆ ਗਿਆ ਸੀ। ਰਾਜੂ ਸ਼੍ਰੀਵਾਸਤਵ ਟ੍ਰੇਡਮਿਲ ’ਤੇ ਕੰਮ ਕਰ ਰਹੇ ਸਨ ਅਤੇ ਉਸੇ ਸਮੇਂ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਉਣਾ ਪਿਆ। ਰਾਜੂ ਸ਼੍ਰੀਵਾਸਤਵ ਏਮਜ਼ ਦੇ ਆਈ.ਸੀ.ਯੂ ਵਾਰਡ ’ਚ ਦਾਖ਼ਲ ਹਨ।