5 ਤੱਤਾਂ ''ਚ ਵਿਲੀਨ ਹੋਏ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ, ਇਸ ਦਿਨ ਹੋਵੇਗੀ ਅੰਤਿਮ ਅਰਦਾਸ

Thursday, Oct 09, 2025 - 05:01 PM (IST)

5 ਤੱਤਾਂ ''ਚ ਵਿਲੀਨ ਹੋਏ ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ, ਇਸ ਦਿਨ ਹੋਵੇਗੀ ਅੰਤਿਮ ਅਰਦਾਸ

ਐਂਟਰਟੇਨਮੈਂਟ ਡੈਸਕ- ਬੀਤੇ ਦਿਨ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਦੇਹਾਂਤ ਹੋ ਗਿਆ। ਗਾਇਕ ਦਾ ਅੱਜ ਅੰਤਿਮ ਸਸਕਾਰ ਕੀਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਰਾਜਵੀਰ ਜਵੰਦਾ ਦੀ ਅੰਤਿਮ ਅਰਦਾਸ 17 ਅਕਤੂਬਰ ਨੂੰ ਰੱਖੀ ਗਈ ਹੈ। ਉਨ੍ਹਾਂ ਦੇ ਜੱਦੀ ਪਿੰਡ ਪੋਨਾ ਵਿਖੇ ਸਹਿਜ ਪਾਠ ਦਾ ਭੋਗ ਪਾਇਆ ਜਾਵੇਗਾ।   

ਇਹ ਵੀ ਪੜ੍ਹੋ- ਇਕ ਹੋਰ ਪੰਜਾਬੀ ਗਾਇਕ ਦਾ ਦੇਹਾਂਤ, ਮਿਊਜ਼ਿਕ ਇੰਡਸਟਰੀ 'ਚ ਫਿਰ ਤੋਂ ਛਾਇਆ ਮਾਤਮ
ਜ਼ਿਕਰਯੋਗ ਹੈ ਕਿ 8 ਅਕਤੂਬਰ ਦੀ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਗਾਇਕ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਬੇਹੱਦ ਨੁਕਸਾਨ ਪਹੁੰਚਿਆ ਸੀ। ਉਹ ਕਰੀਬ 10 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ। 

ਇਹ ਵੀ ਪੜ੍ਹੋ- ਅਲਵਿਦਾ ਰਾਜਵੀਰ ਜਵੰਦਾ; ਸਾਹਮਣੇ ਆਈ ਗਾਇਕ ਦੀ ਆਖ਼ਰੀ ਤਸਵੀਰ, ਦੇਖ ਹੋ ਜਾਓਗੇ ਭਾਵੁਕ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Aarti dhillon

Content Editor

Related News