ਰਾਜਵੀਰ ਜਵੰਦਾ ਦੀ ਮੌਤ ਦਾ ਅਸਲ ਸੱਚ ਆਇਆ ਸਾਹਮਣੇ ! ਆਵਾਰਾ ਪਸ਼ੂ ਨਹੀਂ, ਇਸ ਕਾਰਨ ਵਾਪਰਿਆ ਹਾਦਸਾ
Wednesday, Oct 15, 2025 - 05:12 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ ਦੀ ਅਸਲ ਵਜ੍ਹਾ ਸਾਹਮਣੇ ਆਉਣ ਤੋਂ ਬਾਅਦ ਮਾਮਲੇ ਨੇ ਨਵਾਂ ਮੋੜ ਲੈ ਲਿਆ ਹੈ। ਪੁਲਸ ਵੱਲੋਂ ਇਸ ਮਾਮਲੇ ਵਿੱਚ ਪਹਿਲਾ ਬਿਆਨ ਜਾਰੀ ਕੀਤਾ ਗਿਆ ਹੈ ਅਤੇ ਇੱਕ ਡੀਡੀਆਰ ਦਰਜ ਕੀਤੀ ਗਈ ਹੈ। ਇਸ ਡੀਡੀਆਰ ਵਿੱਚ ਪਰਿਵਾਰਕ ਮੈਂਬਰਾਂ ਨੇ ਇੱਕ ਪ੍ਰਾਈਵੇਟ ਹਸਪਤਾਲ 'ਤੇ ਸਮੇਂ 'ਤੇ ਢੰਗ ਨਾਲ ਇਲਾਜ ਨਾ ਕਰਨ ਦੇ ਗੰਭੀਰ ਦੋਸ਼ ਲਗਾਏ ਹਨ।
ਇਹ ਵੀ ਪੜ੍ਹੋ- ਚਮਕਦੇ ਸਿਤਾਰੇ ਦੇ ਦਿਹਾਂਤ ਨਾਲ ਬਾਲੀਵੁੱਡ ਇੰਡਸਟਰੀ 'ਚ ਛਾਇਆ ਮਾਤਮ ! ਜਾਣੋ ਕਦੋਂ ਤੇ ਕਿੱਥੇ ਹੋਵੇਗਾ ਅੰਤਿਮ ਸੰਸਕਾਰ
ਆਵਾਰਾ ਪਸ਼ੂ ਕਾਰਨ ਹੋਇਆ ਸੀ ਹਾਦਸਾ
ਪਿੰਜੌਰ ਥਾਣੇ ਦੇ ਐਸ.ਐਚ.ਓ. ਨੇ ਇਸ ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਦਸੇ ਵਾਲੇ ਦਿਨ ਰਾਜਵੀਰ ਜਵੰਦਾ ਦੇ ਨਾਲ ਕੁੱਲ ਪੰਜ ਲੋਕ ਸਨ- ਤਿੰਨ ਅੱਗੇ ਅਤੇ ਦੋ ਪਿੱਛੇ ਚੱਲ ਰਹੇ ਸਨ। ਉਨ੍ਹਾਂ ਦੀ ਗੱਡੀ ਦੀ ਸਪੀਡ ਲਗਭਗ 60 ਕਿਲੋਮੀਟਰ ਪ੍ਰਤੀ ਘੰਟਾ ਸੀ ਪਰ ਅਚਾਨਕ ਇੱਕ ਆਵਾਰਾ ਪਸ਼ੂ ਸੜਕ 'ਤੇ ਆ ਗਿਆ। ਇਸ ਕਾਰਨ ਗੱਡੀ ਦਾ ਸੰਤੁਲਨ ਵਿਗੜ ਗਿਆ। ਐਸ.ਐਚ.ਓ. ਨੇ ਇਹ ਵੀ ਦੱਸਿਆ ਕਿ ਹਾਦਸੇ ਵਾਲੇ ਇਲਾਕੇ ਦੀ ਸੜਕ ਦੀ ਹਾਲਤ ਵੀ ਠੀਕ ਨਹੀਂ ਸੀ।
ਇਹ ਵੀ ਪੜ੍ਹੋ- ਬਾਲੀਵੁੱਡ ਦੇ ਮਸ਼ਹੂਰ ਜੋੜੇ ਨੇ ਦਿੱਤੀ Good News ! ਵਾਇਰਲ ਵੀਡੀਓ ਨੇ ਛੇੜ'ਤੀ ਚਰਚਾ
ਪਰਿਵਾਰ ਨੇ ਪ੍ਰਾਈਵੇਟ ਹਸਪਤਾਲ ਨੂੰ ਠਹਿਰਾਇਆ ਮੌਤ ਦਾ ਜ਼ਿੰਮੇਵਾਰ
ਦੂਜੇ ਪਾਸੇ ਪਰਿਵਾਰਕ ਮੈਂਬਰ ਸੁਖ ਦਰਸ਼ਨ ਸਿੰਘ ਨੇ ਪੁਲਸ ਨੂੰ ਦਿੱਤੇ ਆਪਣੇ ਬਿਆਨ ਵਿੱਚ ਕਿਹਾ ਕਿ ਹਾਦਸੇ ਤੋਂ ਤੁਰੰਤ ਬਾਅਦ ਪੰਜਾਬੀ ਗਾਇਕ ਰਾਜਵੀਰ ਨੂੰ ਇੱਕ ਪ੍ਰਾਈਵੇਟ ਹਸਪਤਾਲ ਲਿਜਾਇਆ ਗਿਆ ਸੀ। ਪਰ ਉਨ੍ਹਾਂ ਨੇ ਦੋਸ਼ ਲਾਇਆ ਕਿ ਉੱਥੇ ਢੰਗ ਨਾਲ ਇਲਾਜ ਨਹੀਂ ਕੀਤਾ ਗਿਆ।
ਹਾਲਤ ਵਿਗੜਦੀ ਵੇਖ ਕੇ ਰਾਜਵੀਰ ਨੂੰ ਸੈਕਟਰ-6 ਪੰਚਕੂਲਾ ਭੇਜਿਆ ਗਿਆ ਅਤੇ ਬਾਅਦ ਵਿੱਚ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਪਰਿਵਾਰ ਦਾ ਸਪੱਸ਼ਟ ਕਹਿਣਾ ਹੈ ਕਿ ਜੇਕਰ ਪਹਿਲੇ ਪ੍ਰਾਈਵੇਟ ਹਸਪਤਾਲ ਵਿੱਚ ਸਮੇਂ ਸਿਰ ਸਹੀ ਇਲਾਜ ਕੀਤਾ ਜਾਂਦਾ ਤਾਂ ਸ਼ਾਇਦ ਰਾਜਵੀਰ ਦੀ ਜਾਨ ਬਚਾਈ ਜਾ ਸਕਦੀ ਸੀ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਇਨ੍ਹਾਂ ਗੰਭੀਰ ਦੋਸ਼ਾਂ ਦੇ ਆਧਾਰ 'ਤੇ ਹੀ ਡੀਡੀਆਰ ਦਰਜ ਕੀਤੀ ਹੈ।
ਇਹ ਵੀ ਪੜ੍ਹੋ- ਮਨੋਰੰਜਨ ਜਗਤ 'ਚ ਫ਼ਿਰ ਪਸਰਿਆ ਮਾਤਮ ! ਮਸ਼ਹੂਰ ਅਦਾਕਾਰਾ ਨੇ ਦੁਨੀਆ ਨੂੰ ਕਿਹਾ ਅਲਵਿਦਾ
ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਦਾ 8 ਅਕਤੂਬਰ 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਬੇਹੱਦ ਨੁਕਸਾਨ ਪਹੁੰਚਿਆ ਸੀ। ਉਹ ਕਰੀਬ 10 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ।