ਅਲਵਿਦਾ ਰਾਜਵੀਰ ਜਵੰਦਾ; ਸਾਹਮਣੇ ਆਈ ਗਾਇਕ ਦੀ ਆਖ਼ਰੀ ਤਸਵੀਰ, ਦੇਖ ਹੋ ਜਾਓਗੇ ਭਾਵੁਕ
Thursday, Oct 09, 2025 - 12:00 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਜਿਸ ਕਾਰਨ ਪੂਰੇ 'ਚ ਪੰਜਾਬ 'ਚ ਸੋਗ ਦੀ ਲਹਿਰ ਫੈਲ ਗਈ। ਗਾਇਕ ਦੀ ਮ੍ਰਿਤਕ ਦੇਹ ਮੋਹਾਲੀ ਦੇ ਸੈਕਟਰ 71 ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਅੰਤਿਮ ਦਰਸ਼ਨਾਂ ਲਈ ਰੱਖੀ ਗਈ ਜਿਥੋਂ ਜਿਥੋਂ ਉਨ੍ਹਾਂ ਦੀ ਆਖਰੀ ਤਸਵੀਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਗਾਇਕ ਦਾ ਅੰਤਿਮ ਸੰਸਕਾਰ ਲੁਧਿਆਣਾ ਜ਼ਿਲ੍ਹੇ ਦੇ ਜੱਦੀ ਪਿੰਡ ਪੋਨਾ ਵਿੱਚ ਕੀਤਾ ਜਾਵੇਗਾ। ਹਰ ਕੋਈ ਰਾਜਵੀਰ ਨੂੰ ਸ਼ਰਧਾਂਜਲੀ ਦੇਣ ਲਈ ਪਹੁੰਚ ਰਿਹਾ ਹੈ।
ਜ਼ਿਕਰਯੋਗ ਹੈ ਕਿ ਰਾਜਵੀਰ ਜਵੰਦਾ ਦਾ 8 ਅਕਤੂਬਰ 2025 ਨੂੰ ਸਵੇਰੇ 10:55 ਵਜੇ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ। ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਸੜਕ ਹਾਦਸੇ ਤੋਂ ਬਾਅਦ ਬਹੁਤ ਗੰਭੀਰ ਹਾਲਤ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿਸ ਵਿੱਚ ਰੀੜ੍ਹ ਦੀ ਹੱਡੀ ਦੀਆਂ ਗੰਭੀਰ ਸੱਟਾਂ ਅਤੇ ਦਿਮਾਗ ਨੂੰ ਬੇਹੱਦ ਨੁਕਸਾਨ ਪਹੁੰਚਿਆ ਸੀ। ਉਹ ਕਰੀਬ 10 ਦਿਨਾਂ ਤੋਂ ਵੈਂਟੀਲੇਟਰ 'ਤੇ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।