ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਨਾਲ ਵਾਪਰਿਆ ਭਿਆਨਕ ਹਾਦਸਾ, ਹਾਲਤ ਨਾਜ਼ੁਕ
Saturday, Sep 27, 2025 - 03:55 PM (IST)

ਐਂਟਰਟੇਨਮੈਂਟ ਡੈਸਕ- ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ। ਖਬਰ ਹੈ ਕਿ ਮਸ਼ਹੂਰ ਗਾਇਕ ਰਾਜਵੀਰ ਜਵੰਦਾ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਵੇਲੇ ਗਾਇਕ ਆਪਣੇ ਮੋਟਰਸਾਈਕਲ 'ਤੇ ਸਵਾਰ ਸਨ।
ਟੱਕਰ ਇੰਨੀ ਭਿਆਨਕ ਸੀ ਕਿ ਗਾਇਕ ਨੂੰ ਗੰਭੀਰ ਸੱਟਾਂ ਆਈਆਂ। ਹਾਦਸੇ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਇਲਾਜ ਲਈ ਬੱਦੀ ਤੋਂ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਫਿਲਹਾਲ ਹਸਪਤਾਲ 'ਚ ਉਨ੍ਹਾਂ ਦਾ ਇਲਾਜ ਜਾਰੀ ਹੈ। ਰਾਜਵੀਰ ਜਵੰਦਾ ਦੇ ਪ੍ਰਸ਼ੰਸਕਾਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਉਨ੍ਹਾਂ ਦੀ ਜਲਦੀ ਤੰਦਰੁਸਤੀ ਲਈ ਦੁਆਵਾਂ ਕੀਤੀਆਂ ਜਾ ਰਹੀਆਂ ਹਨ। ਇਸ ਹਾਦਸੇ ਦੀ ਖ਼ਬਰ ਮਿਲਦੇ ਹੀ ਪੰਜਾਬੀ ਸੰਗੀਤ ਉਦਯੋਗ ਵਿੱਚ ਚਿੰਤਾ ਦੀ ਲਹਿਰ ਦੌੜ ਗਈ ਹੈ, ਕਿਉਂਕਿ ਰਾਜਵੀਰ ਜਵੰਦਾ ਆਪਣੀਆਂ ਹਿੱਟ ਗੀਤਾਂ ਨਾਲ ਲੋਕਾਂ ਦੇ ਦਿਲਾਂ ਵਿੱਚ ਖ਼ਾਸ ਜਗ੍ਹਾ ਬਣਾਈ ਹੋਈ ਹੈ।