ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਕੋਰੋਨਾ ਪਾਜ਼ੇਟਿਵ, ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

12/22/2020 7:55:17 PM

ਮੁੰਬਈ (ਬਿਊਰੋ)– ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ ਸਿੰਘ ਕੋਰੋਨਾ ਵਾਇਰਸ ਦਾ ਸ਼ਿਕਾਰ ਹੋ ਗਈ ਹੈ। ਰਕੁਲ ਨੇ ਇਸ ਬਾਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਉਸ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਰਕੁਲ ਪ੍ਰੀਤ ਸਿੰਘ ਨੇ ਸਾਰਿਆਂ ਨੂੰ ਅਪੀਲ ਵੀ ਕੀਤੀ ਹੈ ਕਿ ਉਸ ਦੇ ਸੰਪਰਕ ’ਚ ਆਉਣ ਵਾਲੇ ਸਾਰੇ ਲੋਕਾਂ ਨੂੰ ਕੋਰੋਨਾ ਵਾਇਰਸ ਟੈਸਟ ਕਰਵਾਉਣਾ ਚਾਹੀਦਾ ਹੈ।

ਰਕੁਲ ਪ੍ਰੀਤ ਸਿੰਘ ਨੇ ਪੋਸਟ ਕੀਤਾ, ‘ਮੈਂ ਤੁਹਾਨੂੰ ਸਭ ਦੱਸਣਾ ਚਾਹੁੰਦੀ ਹਾਂ ਕਿ ਮੈਨੂੰ ਕੋਰੋਨਾ ਵਾਇਰਸ ਹੋ ਗਿਆ ਹੈ। ਮੈਂ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ। ਮੈਂ ਠੀਕ ਹਾਂ। ਉਹ ਸਾਰੇ ਜੋ ਮੇਰੇ ਸੰਪਰਕ ’ਚ ਆਏ ਸਨ, ਉਹ ਆਪਣੇ ਟੈਸਟ ਕਰਵਾਉਣ। ਜਿਵੇਂ ਹੀ ਰਕੁਲ ਨੇ ਇਹ ਪੋਸਟ ਕੀਤੀ, ਉਸ ਦੇ ਪ੍ਰਸ਼ੰਸਕਾਂ ਨੇ ਉਸ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਨੀ ਸ਼ੁਰੂ ਕਰ ਦਿੱਤੀ।

 
 
 
 
 
View this post on Instagram
 
 
 
 
 
 
 
 
 
 
 

A post shared by Rakul Singh (@rakulpreet)

ਕੋਰੋਨਾ ਵਾਇਰਸ ਕਾਰਨ ਤੋਂ ਪਹਿਲਾਂ ਰਕੁਲ ‘ਮੇਡੇ’ ਦੀ ਸ਼ੂਟਿੰਗ ਕਰ ਰਹੀ ਸੀ। ਫ਼ਿਲਮ ’ਚ ਉਸ ਨਾਲ ਅਜੇ ਦੇਵਗਨ ਤੇ ਅਮਿਤਾਭ ਬੱਚਨ ਵੀ ਨਜ਼ਰ ਆਉਣਗੇ। ਫ਼ਿਲਮ ’ਚ ਉਸ ਦੀ ਭੂਮਿਕਾ ਇਕ ਪਾਇਲਟ ਦੀ ਹੈ।

ਅਜੇ ਨੇ 11 ਦਸੰਬਰ ਤੋਂ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਇਸ ਫ਼ਿਲਮ ਦੇ ਨਿਰਦੇਸ਼ਕ ਤੇ ਨਿਰਮਾਤਾ ਵੀ ਉਥੇ ਹਨ। ਫ਼ਿਲਮ ਅਜੇ ਦੇ ਪ੍ਰੋਡਕਸ਼ਨ ਹਾਊਸ ‘ਅਜੇ ਦੇਵਗਨ ਫ਼ਿਲਮਜ਼’ ਦੁਆਰਾ ਬਣਾਈ ਜਾ ਰਹੀ ਹੈ। ਇਹ ਫ਼ਿਲਮ 29 ਅਪ੍ਰੈਲ, 2022 ਨੂੰ ਰਿਲੀਜ਼ ਹੋਵੇਗੀ।

ਨੋਟ– ਰਕੁਲ ਪ੍ਰੀਤ ਦੀ ਇਸ ਖ਼ਬਰ ’ਤੇ ਆਪਣੀ ਰਾਏ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh