ਆਰੀਅਨ ਖ਼ਾਨ ਮਾਮਲੇ ’ਚ ਐੱਨ. ਸੀ. ਬੀ. ’ਤੇ ਭੜਕੇ ਰਾਮ ਗੋਪਾਲ ਵਰਮਾ, ਸ਼ਰੇਆਮ ਆਖੀ ਇਹ ਗੱਲ

11/23/2021 2:02:34 PM

ਮੁੰਬਈ (ਬਿਊਰੋ)– ਬਾਲੀਵੁੱਡ ਦੇ ਦਿੱਗਜ ਅਦਾਕਾਰ ਸ਼ਾਹਰੁਖ ਖ਼ਾਨ ਦੇ ਪੁੱਤਰ ਆਰੀਅਨ ਖ਼ਾਨ ਨੂੰ ਪਿਛਲੇ ਦਿਨੀਂ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ ਸੀ। ਉਸ ਦਾ ਨਾਂ ਡਰੱਗਜ਼ ਮਾਮਲੇ ’ਚ ਆਇਆ ਸੀ, ਜਿਸ ਤੋਂ ਬਾਅਦ ਆਰੀਅਨ ਖ਼ਾਨ ਨੂੰ ਐੱਨ. ਸੀ. ਬੀ. (ਨਾਰਕੋਟਿਕਸ ਕੰਟਰੋਲ ਬਿਊਰੋ) ਨੇ ਗ੍ਰਿਫ਼ਤਾਰ ਕੀਤਾ ਸੀ। ਇੰਨਾ ਹੀ ਨਹੀਂ, ਉਨ੍ਹਾਂ ਨੂੰ ਲਗਭਗ 25 ਦਿਨ ਜੇਲ੍ਹ ’ਚ ਰਹਿਣਾ ਪਿਆ। ਇਸ ਦੌਰਾਨ ਐੱਨ. ਸੀ. ਬੀ. ਦੀ ਕਾਰਵਾਈ ’ਤੇ ਸਵਾਲ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ : ਲੁੱਕ ’ਚ ਆਏ ਬਦਲਾਅ ਨੂੰ ਲੈ ਕੇ ਹਰ ਪਾਸੇ ਚਰਚਾ ’ਚ ਭਾਰਤੀ ਸਿੰਘ, ਦੇਖੋ ਨਵੀਆਂ-ਪੁਰਾਣੀਆਂ ਤਸਵੀਰਾਂ

ਹੁਣ ਇਸ ਮਾਮਲੇ ’ਚ ਇਕ ਨਵਾਂ ਮੋੜ ਉਦੋਂ ਦੇਖਣ ਨੂੰ ਮਿਲਿਆ, ਜਦੋਂ ਹਾਲ ਹੀ ’ਚ ਬੰਬੇ ਹਾਈ ਕੋਰਟ ਨੇ ਕਰੂਜ਼ ਡਰੱਗਜ਼ ਪਾਰਟੀ ਕੇਸ ’ਚ ਆਰੀਅਨ ਖ਼ਾਨ ਤੇ ਦੋ ਹੋਰ ਮੁਲਜ਼ਮਾਂ ਨੂੰ ਜ਼ਮਾਨਤ ਦੇਣ ਦਾ ਵਿਸਥਾਰਿਤ ਫ਼ੈਸਲਾ ਸ਼ਨੀਵਾਰ ਨੂੰ ਜਨਤਕ ਕੀਤਾ।

ਹਾਈ ਕੋਰਟ ਨੇ ਆਪਣੇ ਫ਼ੈਸਲੇ ’ਚ ਕਿਹਾ ਕਿ ਡਰੱਗਜ਼ ਪਾਰਟੀ ਦੇ ਸਬੰਧ ’ਚ ਆਰੀਅਨ ਖ਼ਾਨ ਤੇ ਦੋ ਹੋਰ ਮੁਲਜ਼ਮਾਂ ਖ਼ਿਲਾਫ਼ ਸਾਜ਼ਿਸ਼ ਰਚਨ ਦਾ ਕੋਈ ਮੁੱਢਲਾ ਸਬੂਤ ਨਹੀਂ ਹੈ। ਬੰਬੇ ਹਾਈ ਕੋਰਟ ਦੇ ਇਸ ਫ਼ੈਸਲੇ ਤੋਂ ਬਾਅਦ ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਨੇ ਐੱਨ. ਸੀ. ਬੀ. ਤੇ ਸਰਕਾਰ ਖ਼ਿਲਾਫ਼ ਬਿਆਨਬਾਜ਼ੀ ਕੀਤੀ।

ਇਨ੍ਹਾਂ ’ਚ ਬਾਲੀਵੁੱਡ ਦੇ ਮਸ਼ਹੂਰ ਨਿਰਮਾਤਾ-ਨਿਰਦੇਸ਼ਕ ਰਾਮ ਗੋਪਾਲ ਵਰਮਾ ਦਾ ਨਾਂ ਵੀ ਸ਼ਾਮਲ ਹੈ। ਉਸ ਨੇ ਸੋਸ਼ਲ ਮੀਡੀਆ ਰਾਹੀਂ ਐੱਨ. ਸੀ. ਬੀ. ’ਤੇ ਗੁੱਸਾ ਕੱਢਿਆ ਹੈ। ਇਸ ਦੇ ਨਾਲ ਹੀ ਰਾਮ ਗੋਪਾਲ ਵਰਮਾ ਨੇ ਕਿਹਾ ਹੈ ਕਿ ਜੇ ਸ਼ਾਹਰੁਖ ਖ਼ਾਨ ਦੇ ਪੁੱਤਰ ਨੂੰ ਫਸਾਇਆ ਜਾ ਸਕਦਾ ਹੈ ਤਾਂ ਆਮ ਲੋਕਾਂ ਦੀ ਜ਼ਿੰਦਗੀ ਦਾ ਤਾਂ ਫਿਰ ਰੱਬ ਹੀ ਰਾਖਾ ਹੈ। ਦਿੱਗਜ ਨਿਰਦੇਸ਼ਕ ਨੇ ਆਪਣੇ ਅਧਿਕਾਰਤ ਟਵਿਟਰ ਅਕਾਊਂਟ ’ਤੇ ਇਹ ਗੱਲ ਆਖੀ ਹੈ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News