ਰਾਣਾ ਰਣਬੀਰ ਨੇ ਪਤਨੀ ਨਾਲ ਸਾਂਝੀ ਕੀਤੀ ਖੂਬਸੂਰਤ ਤਸਵੀਰ, ਪ੍ਰਸ਼ੰਸਕ ਕਰ ਰਹੇ ਨੇ ਪਸੰਦ

2021-09-12T10:13:01.787

ਚੰਡੀਗੜ੍ਹ- ਪਾਲੀਵੁੱਡ ਦੇ ਮਸ਼ਹੂਰ ਕਮੇਡੀਅਨ ਰਾਣਾ ਰਣਬੀਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇਕ ਤਸਵੀਰ ਸਾਂਝੀ ਕੀਤੀ ਹੈ। ਇਸ ਤਸਵੀਰ ‘ਚ ਰਾਣਾ ਰਣਬੀਰ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਦੋਵੇਂ ਰੋਮਾਂਟਿਕ ਅੰਦਾਜ਼ ‘ਚ ਦਿਖਾਈ ਦੇ ਰਹੇ ਹਨ ਪਰ ਰਾਣਾ ਰਣਬੀਰ ਨੇ ਇਸ ਨੂੰ ਕਾਮੇਡੀ ਰੰਗ ਦੇਣ ਦੀ ਕੋਸ਼ਿਸ਼ ਕੀਤੀ ਹੈ ਅਤੇ ਕੈਪਸ਼ਨ ‘ਚ ਲਿਖਿਆ ਹੈ ਕਿ ‘ਹੇਂ ਹੇਂ ਦੇਖਲਾ ਰਾਣੇ ਢਿੱਡ ਤੇਰਾ। ਬਟਨ ਮਸਾਂ ਬੰਦ ਹੁੰਦੇ ਨੇ’।

PunjabKesari
ਰਾਣਾ ਰਣਬੀਰ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਦਰਸ਼ਕਾਂ ਵੱਲੋਂ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਤਸਵੀਰ ‘ਤੇ ਕਈ ਸੈਲੀਬ੍ਰੇਟੀਜ਼ ਨੇ ਵੀ ਕਮੈਂਟਸ ਕੀਤੇ ਹਨ ਅਤੇ ਕਈਆਂ ਨੇ ਇਸ ‘ਤੇ ਦਿਲ ਵਾਲੇ ਇਮੋਜ਼ੀ ਵੀ ਪੋਸਟ ਕੀਤੇ ਹਨ।

Rana Ranbir shares a beautiful post on his wife's birthday | Punjabi Movie  News - Times of India
ਇਸ ਦੇ ਨਾਲ ਹੀ ਪ੍ਰਸ਼ੰਸਕਾਂ ਨੂੰ ਵੀ ਇਹ ਤਸਵੀਰ ਕਾਫੀ ਪਸੰਦ ਆ ਰਹੀ ਹੈ। ਰਾਣਾ ਰਣਬੀਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ। ਉਹ ਜਿੱਥੇ ਆਪਣੀ ਬਿਹਤਰੀਨ ਅਦਾਕਾਰੀ ਦੇ ਲਈ ਜਾਣੇ ਜਾਂਦੇ ਹਨ। ਉੱਥੇ ਹੀ ਆਪਣੀ ਵਧੀਆ ਲੇਖਣੀ ਦੇ ਲਈ ਵੀ ਮਸ਼ਹੂਰ ਹਨ ਉਨ੍ਹਾਂ ਨੇ ਕਈ ਕਿਤਾਬਾਂ ਲਿਖੀਆਂ ਹਨ। ਇਸ ਤੋਂ ਇਲਾਵਾ ਕਈ ਫ਼ਿਲਮਾਂ ਦੀਆਂ ਕਹਾਣੀਆਂ ਵੀ ਉਨ੍ਹਾਂ ਨੇ ਲਿਖੀਆਂ ਹਨ।

 


Aarti dhillon

Content Editor Aarti dhillon