ਇੰਤਜ਼ਾਰ ਖ਼ਤਮ! ਇਸ ਦਿਨ ਰਿਲੀਜ਼ ਹੋਵੇਗਾ ਰਣਬੀਰ ਕਪੂਰ ਦੀ ਫ਼ਿਲਮ ‘ਐਨੀਮਲ’ ਦਾ ਟੀਜ਼ਰ

09/18/2023 12:13:14 PM

ਐਂਟਰਟੇਨਮੈਂਟ ਡੈਸਕ– ਰਣਬੀਰ ਕਪੂਰ ਦੇ ਪ੍ਰਸ਼ੰਸਕਾਂ ਦਾ ਇੰਤਜ਼ਾਰ ਆਖਿਰਕਾਰ ਖ਼ਤਮ ਹੋ ਗਿਆ ਹੈ। ਰਣਬੀਰ ਕਪੂਰ ਦੀ ਚਿਰਾਂ ਤੋਂ ਉਡੀਕੀ ਜਾ ਰਹੀ ਫ਼ਿਲਮ ‘ਐਨੀਮਲ’ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ।

ਰਣਬੀਰ ਕਪੂਰ ਦੀ ਫ਼ਿਲਮ ‘ਐਨੀਮਲ’ ਦਾ ਟੀਜ਼ਰ 28 ਸਤੰਬਰ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸੇ ਦਿਨ ਰਣਬੀਰ ਕਪੂਰ ਦਾ ਜਨਮਦਿਨ ਹੁੰਦਾ ਹੈ। ਮੇਕਰਜ਼ ਨੇ ਰਣਬੀਰ ਦੇ ਇਸ ਖ਼ਾਸ ਦਿਨ ਨੂੰ ਟੀਜ਼ਰ ਲਾਂਚ ਲਈ ਚੁਣਿਆ ਹੈ, ਜੋ ਕਿ ਉਸ ਦੇ ਪ੍ਰਸ਼ੰਸਕਾਂ ਲਈ ਕਿਸੇ ਟ੍ਰੀਟ ਤੋਂ ਘੱਟ ਨਹੀਂ ਹੈ।

ਇਹ ਖ਼ਬਰ ਵੀ ਪੜ੍ਹੋ : BJP ਯੁਵਾ ਮੋਰਚਾ ਵਾਲਿਆਂ ਨੇ ਮੁੰਬਈ ’ਚ ਪਾੜੇ ਸ਼ੁੱਭ ਦੇ ਪੋਸਟਰ, ਗਾਇਕ ਨੂੰ ਦੱਸਿਆ ਖ਼ਾਲਿਸਤਾਨੀ ਸਮਰਥਕ

ਦੱਸ ਦੇਈਏ ਕਿ ਫ਼ਿਲਮ ਪਹਿਲਾਂ 11 ਅਗਸਤ ਨੂੰ ਰਿਲੀਜ਼ ਹੋਣੀ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਹੁਣ 1 ਦਸੰਬਰ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ। ਫ਼ਿਲਮ ਨੂੰ ਸੰਦੀਪ ਰੈੱਡੀ ਵਾਂਗਾ ਨੇ ਡਾਇਰੈਕਟ ਕੀਤਾ ਹੈ, ਜੋ ਇਸ ਤੋਂ ਪਹਿਲਾਂ ‘ਕਬੀਰ ਸਿੰਘ’ ਵਰਗੀ ਫ਼ਿਲਮ ਬਾਲੀਵੁੱਡ ਨੂੰ ਦੇ ਚੁੱਕੇ ਹਨ।

PunjabKesari

ਰਣਬੀਰ ਨੂੰ ਆਖਰੀ ਵਾਰ ਫ਼ਿਲਮ ‘ਤੂ ਝੂਠੀ ਮੈਂ ਮੱਕਾਰ’ ’ਚ ਦੇਖਿਆ ਗਿਆ ਸੀ, ਜੋ ਇਸੇ ਸਾਲ 8 ਮਾਰਚ ਨੂੰ ਰਿਲੀਜ਼ ਹੋਈ ਸੀ। ਰਣਬੀਰ ਕਪੂਰ ਦੀ ਇਹ ਫ਼ਿਲਮ ਸੁਪਰਹਿੱਟ ਰਹੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


Rahul Singh

Content Editor

Related News