Tiger Shroff ’ਤੇ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਦੇ ਨਿਸ਼ਾਨੇ ’ਤੇ ਸਨ ਰਣਬੀਰ ਕਪੂਰ, ਅਦਾਕਾਰ ਦੇ ਘਰ ਦੀ ਹੋਈ ਸੀ ਰੇਕੀ

Thursday, Oct 22, 2026 - 05:22 AM (IST)

Tiger Shroff ’ਤੇ ਗੋਲੀਬਾਰੀ ਕਰਨ ਵਾਲੇ ਸ਼ੂਟਰਾਂ ਦੇ ਨਿਸ਼ਾਨੇ ’ਤੇ ਸਨ ਰਣਬੀਰ ਕਪੂਰ, ਅਦਾਕਾਰ ਦੇ ਘਰ ਦੀ ਹੋਈ ਸੀ ਰੇਕੀ

ਐਂਟਰਟੇਨਮੈਂਟ ਡੈਸਕ : ਬਾਲੀਵੁੱਡ ਅਦਾਕਾਰ ਟਾਈਗਰ ਸ਼ਰਾਫ 'ਤੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਵੱਡਾ ਖੁਲਾਸਾ ਹੋਇਆ ਹੈ। ਸੂਤਰਾਂ ਮੁਤਾਬਕ, ਟਾਈਗਰ 'ਤੇ ਹਮਲਾ ਕਰਨ ਵਾਲੇ ਸ਼ੂਟਰਾਂ ਦੇ ਨਿਸ਼ਾਨੇ 'ਤੇ ਬਾਲੀਵੁੱਡ ਅਦਾਕਾਰ ਰਣਬੀਰ ਕਪੂਰ ਵੀ ਸਨ ਅਤੇ ਉਨ੍ਹਾਂ ਨੇ ਰਣਬੀਰ ਕਪੂਰ ਦੇ ਮੁੰਬਈ ਦੇ ਬਾਂਦਰਾ ਸਥਿਤ ਘਰ ਦੀ ਰੇਕੀ ਵੀ ਕੀਤੀ ਸੀ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਫ਼ਿਲਮ 'ਰਾਮਾਇਣ' ਦੇ ਸਟਾਰ ਰਣਬੀਰ ਕਪੂਰ ਦੇ ਪ੍ਰਸ਼ੰਸਕਾਂ ਵਿੱਚ ਚਿੰਤਾ ਵੱਧ ਗਈ ਹੈ ਅਤੇ ਪੂਰੀ ਇੰਡਸਟਰੀ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ।

ਸੋਸ਼ਲ ਮੀਡੀਆ ਤੋਂ ਜਾਣਕਾਰੀ ਲੈ ਕੇ ਕੀਤਾ ਸੀ ਟਾਈਗਰ ਸ਼ਰਾਫ ’ਤੇ ਹਮਲਾ

ਜ਼ਿਕਰਯੋਗ ਹੈ ਕਿ ਲੰਘੇ ਐਤਵਾਰ (18 ਅਕਤੂਬਰ) ਨੂੰ ਸ਼ੂਟਰਾਂ ਨੇ ਟਾਈਗਰ ਸ਼ਰਾਫ ਨੂੰ ਉਸ ਸਮੇਂ ਨਿਸ਼ਾਨਾ ਬਣਾਇਆ ਸੀ, ਜਦੋਂ ਉਹ ਮੈਚ ਖੇਡਣ ਜਾ ਰਹੇ ਸਨ। ਸ਼ੂਟਰਾਂ ਨੂੰ ਸੋਸ਼ਲ ਮੀਡੀਆ ਪੇਜਾਂ ਤੋਂ ਪਤਾ ਲੱਗਾ ਸੀ ਕਿ ਟਾਈਗਰ ਹਰ ਐਤਵਾਰ ਮੈਚ ਖੇਡਣ ਜਾਂਦੇ ਹਨ। ਮੌਕਾ ਮਿਲਦਿਆਂ ਹੀ ਸ਼ੂਟਰਾਂ ਨੇ ਅਦਾਕਾਰ ਦੀ ਗੱਡੀ 'ਤੇ 5 ਰੌਂਦ ਫਾਇਰਿੰਗ ਕਰ ਦਿੱਤੀ। ਇਸ ਘਟਨਾ ਵਿੱਚ ਟਾਈਗਰ ਸ਼ਰਾਫ ਵਾਲ-ਵਾਲ ਬਚ ਗਏ, ਪਰ ਉਨ੍ਹਾਂ ਦੇ ਡਰਾਈਵਰ ਨੂੰ ਗੋਲੀ ਲੱਗ ਗਈ।

ਇਹ ਵੀ ਪੜ੍ਹੋ : ਮਾਰਕੋ ਰੂਬੀਓ ਪਹੁੰਚੇ ਜਾਮਨਗਰ, ਮੁਕੇਸ਼ ਅੰਬਾਨੀ ਨਾਲ ਦੁਨੀਆ ਦੀ ਸਭ ਤੋਂ ਵੱਡੀ ਰਿਫਾਇਨਰੀ ਦਾ ਕੀਤਾ ਦੌਰਾ

ਸਲਮਾਨ ਖਾਨ ਦੇ ਘਰ ਦੀ ਰੇਕੀ ਤੋਂ ਬਾਅਦ ਬਦਲਿਆ ਸੀ ਪਲਾਨ

ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਸ਼ੂਟਰਾਂ ਨੇ ਸਭ ਤੋਂ ਪਹਿਲਾਂ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ਦੀ ਰੇਕੀ ਕੀਤੀ ਸੀ, ਪਰ ਉੱਥੇ ਸਖ਼ਤ ਸੁਰੱਖਿਆ ਪ੍ਰਬੰਧ ਦੇਖ ਕੇ ਆਪਣਾ ਪਲਾਨ ਬਦਲ ਲਿਆ ਸੀ। ਇਸ ਹਮਲੇ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗੈਂਗ ਦੇ ਕਰੀਬੀ ਅਨਿਲ ਪੰਡਿਤ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਲਈ ਹੈ। ਪੋਸਟ ਅਤੇ ਜਾਰੀ ਕੀਤੇ ਗਏ ਵੌਇਸ ਨੋਟ ਵਿੱਚ ਚੇਤਾਵਨੀ ਦਿੱਤੀ ਗਈ ਹੈ ਕਿ ਜੋ ਵੀ ਸਲਮਾਨ ਖਾਨ ਨਾਲ ਕੰਮ ਕਰੇਗਾ, ਅਗਲਾ ਨੰਬਰ ਉਸ ਦਾ ਹੋਵੇਗਾ।

ਪੁਲਸ ਕਾਰਵਾਈ, ਹੁਣ ਤੱਕ 10 ਗ੍ਰਿਫ਼ਤਾਰੀਆਂ

ਮੁੰਬਈ ਅਤੇ ਦਿੱਲੀ ਪੁਲਸ ਨੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਹੁਣ ਤੱਕ ਕੁੱਲ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਨੇ ਕੋਟਾ ਤੋਂ 3 ਸ਼ੂਟਰਾਂ ਨੂੰ ਕਾਬੂ ਕੀਤਾ ਹੈ, ਜੋ ਇਸ ਵੇਲੇ ਮੁੰਬਈ ਪੁਲਸ ਦੀ ਐਂਟੀ ਐਕਸਟੋਰਸ਼ਨ ਸੈੱਲ ਦੀ ਹਿਰਾਸਤ ਵਿੱਚ ਹਨ। ਇਸ ਤੋਂ ਇਲਾਵਾ ਦਿੱਲੀ ਪੁਲਸ ਨੇ ਹਥਿਆਰਾਂ ਦਾ ਪ੍ਰਬੰਧ ਕਰਨ ਦੇ ਦੋਸ਼ ਵਿੱਚ 4 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹਰਿਆਣਾ ਤੋਂ ਵੀ ਬਿਸ਼ਨੋਈ ਗੈਂਗ ਨਾਲ ਜੁੜੇ ਇੱਕ ਦੋਸ਼ੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।

ਇਹ ਵੀ ਪੜ੍ਹੋ : Su-30SM ਲੜਾਕੂ ਜਹਾਜ਼ ਕ੍ਰੈਸ਼, ਟ੍ਰੇਨਿੰਗ ਉਡਾਣ ਦੌਰਾਨ ਵਾਪਰਿਆ ਹਾਦਸਾ

ਬਾਲੀਵੁੱਡ 'ਚ ਵਧਾਈ ਗਈ ਸੁਰੱਖਿਆ

ਇਸ ਘਟਨਾ ਤੋਂ ਬਾਅਦ ਬਾਲੀਵੁੱਡ ਹਸਤੀਆਂ ਦੀ ਸੁਰੱਖਿਆ ਚੌਕਸ ਕਰ ਦਿੱਤੀ ਗਈ ਹੈ। ਸਲਮਾਨ ਖਾਨ ਦੇ ਘਰ ਦੇ ਬਾਹਰ ਹਥਿਆਰਬੰਦ ਕਮਾਂਡੋ ਤਾਇਨਾਤ ਕੀਤੇ ਗਏ ਹਨ, ਜਦਕਿ ਅਕਸ਼ੈ ਕੁਮਾਰ ਨੇ ਆਪਣੇ ਘਰ ਦੇ ਬਾਹਰ ਬੁਲੇਟਪ੍ਰੂਫ਼ ਸ਼ੀਸ਼ੇ ਲਗਾਏ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News