ਸਿੱਧੀਵਿਨਾਇਕ ਮੰਦਰ ਪਹੁੰਚੀ ਰਾਣੀ ਮੁਖਰਜੀ, ਹੱਥ ਜੋੜ ਕੇ ਲਿਆ ਬੱਪਾ ਦਾ ਆਸ਼ੀਰਵਾਦ
Monday, Aug 04, 2025 - 12:52 PM (IST)

ਐਂਟਰਟੇਨਮੈਂਟ ਡੈਸਕ- ਬਾਲੀਵੁੱਡ ਅਦਾਕਾਰਾ ਰਾਣੀ ਮੁਖਰਜੀ ਦੀ ਖੁਸ਼ੀ ਇਸ ਸਮੇਂ ਸੱਤਵੇਂ ਅਸਮਾਨ 'ਤੇ ਹੈ। ਰਾਣੀ ਮੁਖਰਜੀ ਨੇ ਆਪਣੇ 30 ਸਾਲਾਂ ਦੇ ਕਰੀਅਰ ਵਿੱਚ ਪਹਿਲੀ ਵਾਰ ਰਾਸ਼ਟਰੀ ਪੁਰਸਕਾਰ ਜਿੱਤਿਆ ਹੈ। ਉਨ੍ਹਾਂ ਨੂੰ ਫਿਲਮ 'ਮਿਸਿਜ਼ ਚੈਟਰਜੀ ਵਰਸਿਜ਼ ਨਾਰਵੇ' ਲਈ ਸਰਵੋਤਮ ਅਭਿਨੇਤਰੀ ਦਾ ਪੁਰਸਕਾਰ ਮਿਲਿਆ ਹੈ। ਆਪਣੀ ਜ਼ਿੰਦਗੀ ਦਾ ਪਹਿਲਾ ਰਾਸ਼ਟਰੀ ਪੁਰਸਕਾਰ ਜਿੱਤਣ ਤੋਂ ਬਾਅਦ, ਰਾਣੀ ਮੁਖਰਜੀ ਬੱਪਾ ਦੀ ਸ਼ਰਨ ਵਿੱਚ ਪਹੁੰਚੀ। ਰਾਣੀ ਮੁੰਬਈ ਦੇ ਸਿੱਧੀਵਿਨਾਇਕ ਮੰਦਰ ਜਾ ਕੇ ਬੱਪਾ ਦਾ ਆਸ਼ੀਰਵਾਦ ਲਿਆ। ਜਿੱਥੋਂ ਉਨ੍ਹਾਂ ਦੀਆਂ ਤਸਵੀਰਾਂ ਹੁਣ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ।
ਰਾਣੀ ਮੁਖਰਜੀ ਦੀਆਂ ਇਹ ਤਸਵੀਰਾਂ ਸਿੱਧੀਵਿਨਾਇਕ ਮੰਦਰ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ 'ਤੇ ਸਾਂਝੀਆਂ ਕੀਤੀਆਂ ਗਈਆਂ ਹਨ, ਜਿਸ ਵਿੱਚ ਅਦਾਕਾਰਾ ਰਵਾਇਤੀ ਲੁੱਕ ਵਿੱਚ ਦਿਖਾਈ ਦੇ ਰਹੀ ਹੈ। ਉਨ੍ਹਾਂ ਨੇ ਨੀਲੇ ਰੰਗ ਦਾ ਸੂਟ ਪਾਇਆ ਹੋਇਆ ਹੈ। ਅਦਾਕਾਰਾ ਦੇ ਮੋਢੇ 'ਤੇ ਸ਼ਾਲ ਅਤੇ ਮੱਥੇ 'ਤੇ ਤਿਲਕ ਵੀ ਲਗਾਇਆ ਹੋਇਆ ਹੈ। ਤਸਵੀਰਾਂ ਵਿੱਚ ਰਾਣੀ ਗਣਪਤੀ ਬੱਪਾ ਦੇ ਸਾਹਮਣੇ ਹੱਥ ਜੋੜ ਕੇ ਖੜ੍ਹੀ ਦਿਖਾਈ ਦੇ ਰਹੀ ਹੈ।
ਰਾਣੀ ਮੁਖਰਜੀ ਦੀ ਫਿਲਮ 'ਮਿਸਿਜ਼ ਚੈਟਰਜੀ ਵਰਸਿਜ਼ ਨਾਰਵੇ' 2023 ਵਿੱਚ ਰਿਲੀਜ਼ ਹੋਈ ਸੀ। ਉਨ੍ਹਾਂ ਨੇ ਫਿਲਮ ਵਿੱਚ ਦੇਬਿਕਾ ਚੈਟਰਜੀ ਦੀ ਭੂਮਿਕਾ ਨਿਭਾਈ ਸੀ। ਰਾਣੀ ਦੀ ਇਹ ਫਿਲਮ ਇੱਕ ਸੱਚੀ ਕਹਾਣੀ 'ਤੇ ਆਧਾਰਿਤ ਹੈ।