ਰਣਜੀਤ ਬਾਵਾ ਤੇ ਕੰਵਰ ਗਰੇਵਾਲ ਸਮੇਤ ਕਈ ਕਲਾਕਾਰਾਂ ਨੇ ਰੇਲਵੇ ਟਰੈਕ ''ਤੇ ਲਗਾਇਆ ਧਰਨਾ (ਵੀਡੀਓ)
Friday, Oct 02, 2020 - 05:08 PM (IST)
ਰਾਜਪੁਰਾ(ਡੀ.ਐਸ.ਕਕੜ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਪ੍ਰਦਰਸ਼ਨ ਲਗਾਤਾਰ ਜਾਰੀ ਹੈ। ਕਿਸਾਨ ਜੱਥੇਬੰਦਿਆਂ ਵੱਲੋਂ ਕੀਤੇ ਜਾ ਰਹੇ ਇਸ ਪ੍ਰਦਰਸ਼ਨ 'ਚ ਪੰਜਾਬੀ ਕਲਾਕਾਰ ਵੀ ਵੱਧ-ਚੜ੍ਹ ਕੇ ਹਿੱਸਾ ਲੈ ਰਹੇ ਹਨ। ਅੱਜ ਰਾਜਪੁਰਾ ਨੇੜੇ ਰੇਲਵੇ ਟਰੈਕ 'ਤੇ ਕਿਸਾਨਾਂ ਤੇ ਕਲਾਕਾਰਾਂ ਵੱਲੋਂ ਧਰਨਾ ਲਗਾਇਆ ਗਿਆ ਇਸ ਧਰਨੇ 'ਚ ਪੰਜਾਬੀ ਗਾਇਕ ਰਣਜੀਤ ਬਾਵਾ, ਕੰਵਰ ਗਰੇਵਾਲ, ਹਰਭਜਨ ਮਾਨ ਤੇ ਹਰਫ ਚੀਮਾ ਨੇ ਸ਼ਿਰਕਤ ਕੀਤੀ। ਧਰਨੇ 'ਚ ਕਿਸਾਨਾਂ ਤੇ ਕਲਾਕਾਰਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਨਾਅਰੇਬਾਜ਼ੀ ਕੀਤੀ ਗਈ ਤੇ ਪਾਸ ਕੀਤੇ ਗਏ ਤਿੰਨੇ ਖੇਤੀ ਬਿੱਲਾਂ ਦਾ ਵਿਰੋਧ ਕੀਤਾ ਗਿਆ।
ਰਣਜੀਤ ਬਾਵਾ ਨੇ ਬੋਲਦਿਆਂ ਕਿਹਾ ਕਿ ਬਹੁਤੇ ਲੋਕਾਂ ਨੂੰ ਇਹ ਜ਼ਰੂਰ ਪਤਾ ਲੱਗ ਗਿਆ ਕਿ ਇਨ੍ਹਾਂ ਕਾਨੂੰਨਾਂ ਰਾਹੀ ਸਾਡੀ ਜ਼ਮੀਨ ਹੜਪਨ ਦੀ ਕੋਸ਼ਿਸ਼ ਕਰ ਰਹੇ ਹਨ ਤੇ ਜ਼ਮੀਨ ਜੱਟ ਦੀ ਮਾਂ ਹੁੰਦੀ ਹੈ ਤੇ ਕਿਵੇਂ ਕੋਈ ਆ ਕੇ ਇਸ 'ਤੇ ਹਮਲਾ ਕਰ ਜਾਓ। ਇਸ ਤੋਂ ਇਲਾਵਾ ਪੰਜਾਬੀ ਗਾਇਕ ਕੰਵਰ ਗਰੇਵਾਲ ਨੇ ਕਿਸਾਨਾਂ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਗਈ।ਹਰਭਜਨ ਮਾਨ ਨੇ ਕਿਹਾ ਕਿ ਅਸੀਂ ਹਮੇਸ਼ਾਂ ਕਿਸਾਨਾਂ ਦੇ ਨਾਲ ਹਾਂ ਤੇ ਇਸ ਕਾਲੇ ਕਾਨੂੰਨ ਦਾ ਪੂਰਨ ਤੌਰ 'ਤੇ ਵਿਰੋਧ ਕਰਦੇ ਹਾਂ