ਰਣਜੀਤ ਬਾਵਾ ਦਾ ਪ੍ਰਸ਼ੰਸਕਾਂ ਨੂੰ ਤੋਹਫ਼ਾ, ਨਵੀਂ ਐਲਬਮ ਦਾ ਕੀਤਾ ਐਲਾਨ

04/10/2021 3:21:40 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਰਣਜੀਤ ਬਾਵਾ ਲੋਕਾਂ ਵਲੋਂ ਕਾਫੀ ਮਕਬੂਲ ਕੀਤੇ ਜਾਂਦੇ ਹਨ। ਰਣਜੀਤ ਬਾਵਾ ਆਪਣੀ ਗਾਇਕੀ ਦੇ ਨਾਲ-ਨਾਲ ਆਪਣੀ ਅਦਾਕਾਰੀ ਲਈ ਵੀ ਮਸ਼ਹੂਰ ਹਨ। ਹਾਲ ਹੀ ’ਚ ਰਣਜੀਤ ਬਾਵਾ ਨੇ ਆਪਣੇ ਚਾਹੁਣ ਵਾਲਿਆਂ ਨੂੰ ਇਕ ਖ਼ਾਸ ਤੋਹਫ਼ਾ ਦਿੱਤਾ ਹੈ। ਇਹ ਤੋਹਫ਼ਾ ਰਣਜੀਤ ਬਾਵਾ ਨੇ ਆਪਣੇ ਪ੍ਰਸ਼ੰਸਕਾਂ ਨੂੰ ਐਲਬਮ ਦੇ ਰੂਪ ’ਚ ਦਿੱਤਾ ਹੈ।

ਅਸਲ ’ਚ ਰਣਜੀਤ ਬਾਵਾ ਨੇ ਬੀਤੇ ਦਿਨੀਂ ਆਪਣੀ ਆਗਾਮੀ ਐਲਬਮ ‘L.O.U.D’ ਦਾ ਐਲਾਨ ਕੀਤਾ ਹੈ। ਇਸ ਐਲਾਨ ਤੋਂ ਬਾਅਦ ਰਣਜੀਤ ਬਾਵਾ ਦੇ ਪ੍ਰਸ਼ੰਸਕਾਂ ਵਿਚਾਲੇ ਖੁਸ਼ੀ ਦੀ ਲਹਿਰ ਦੌੜ ਗਈ ਹੈ। ਉਸ ਨੇ ਪ੍ਰਸ਼ੰਸਕ ਰਣਜੀਤ ਬਾਵਾ ਦੀ ਇਸ ਪੋਸਟ ’ਤੇ ਰੱਜ ਕੇ ਕੁਮੈਂਟਸ ਵੀ ਕਰ ਰਹੇ ਹਨ।

 
 
 
 
 
 
 
 
 
 
 
 
 
 
 
 

A post shared by Ranjit Bawa( Bajwa) (@ranjitbawa)

ਦੱਸਣਯੋਗ ਹੈ ਕਿ ਇਸ ਐਲਬਮ ਨੂੰ ਮਿਊਜ਼ਿਕ ਦੇਸੀ ਕਰਿਊ ਨੇ ਦਿੱਤਾ ਹੈ। ਐਲਬਮ ਸਪੀਡ ਰਿਕਾਰਡਸ ਦੇ ਬੈਨਰ ਹੇਠ ਰਿਲੀਜ਼ ਹੋਵੇਗੀ। ਗੀਤ ਦੀਆਂ ਵੀਡੀਓਜ਼ ਟਰੂ ਮੇਕਰਜ਼ ਤੇ ਤੇਜੀ ਸੰਧੂ ਵਲੋਂ ਬਣਾਈਆਂ ਗਈਆਂ ਹਨ, ਜਦਕਿ ਬੋਲ ਨਰਿੰਦਰ ਬਾਠ, ਅੰਮ੍ਰਿਤ ਮਾਨ, ਬੰਟੀ ਬੈਂਸ, ਰੋਨੀ ਅਜਨਾਲੀ ਤੇ ਗਿੱਲ ਮਛਰਾਈ ਵਲੋਂ ਲਿਖੇ ਗਏ ਹਨ।

‘L.O.U.D’ ਰਣਜੀਤ ਬਾਵਾ ਦੀ ਤੀਜੀ ਐਲਬਮ ਹੈ। ਇਸ ਤੋਂ ਪਹਿਲਾਂ ਉਹ ‘ਮਿੱਟੀ ਦਾ ਬਾਵਾ’ ਤੇ ‘ਇਕ ਤਾਰੇ ਵਾਲਾ’ ਐਲਬਮਾਂ ਕਰ ਚੁੱਕੇ ਹਨ। ਇਨ੍ਹਾਂ ਦੋਵੇਂ ਹੀ ਐਲਬਮਾਂ ਨੂੰ ਲੋਕਾਂ ਵਲੋਂ ਭਰਵਾਂ ਹੁੰਗਾਰਾ ਮਿਲਿਆ ਸੀ।

ਉਥੇ ਰਣਜੀਤ ਬਾਵਾ ਨੇ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਪੂਰਾ ਸਮਰਥਨ ਦਿੱਤਾ ਸੀ। ਇਸ ਦੌਰਾਨ ਬਾਵਾ ਦਾ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨਾਲ ਵੀ ਪੰਗਾ ਪਿਆ ਸੀ ਤੇ ਟਵਿਟਰ ’ਤੇ ਬਹਿਸ ਸ਼ੂਰੁ ਹੋਈ ਸੀ, ਜਿਸ ਮਗਰੋਂ ਕੰਗਨਾ ਨੇ ਰਣਜੀਤ ਨੂੰ ਬਲਾਕ ਕਰ ਦਿੱਤਾ ਸੀ।

ਨੋਟ– ਰਣਜੀਤ ਬਾਵਾ ਦੀ ਐਲਬਮ ਨੂੰ ਲੈ ਕੇ ਤੁਸੀਂ ਕਿੰਨੇ ਉਤਸ਼ਾਹਿਤ ਹੋ? ਕੁਮੈਂਟ ਕਰਕੇ ਜ਼ਰੂਰ ਦੱਸੋ।


Rahul Singh

Content Editor

Related News