ਗਾਇਕ ਰਣਜੀਤ ਬਾਵਾ ਬਣੇ ਪਿਤਾ, ਸਾਂਝੀ ਕੀਤੀ ਬੱਚੇ ਦੀ ਪਹਿਲੀ ਝਲਕ

Thursday, Oct 28, 2021 - 03:48 PM (IST)

ਗਾਇਕ ਰਣਜੀਤ ਬਾਵਾ ਬਣੇ ਪਿਤਾ, ਸਾਂਝੀ ਕੀਤੀ ਬੱਚੇ ਦੀ ਪਹਿਲੀ ਝਲਕ

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਰਣਜੀਤ ਬਾਵਾ ਦੇ ਘਰ ਨੰਨ੍ਹੇ ਬੱਚੇ ਦੀਆਂ ਕਿਲਕਾਰੀਆਂ ਗੂੰਜੀਆਂ ਹਨ। ਦੱਸ ਦਈਏ ਕਿ ਰਣਜੀਤ ਬਾਵਾ ਨੂੰ ਪਰਮਾਤਮਾ ਨੇ ਪੁੱਤਰ ਦੀ ਦਾਤ ਬਖਸ਼ੀ ਹੈ। ਇਸ ਗੱਲ ਦੀ ਜਾਣਕਾਰੀ ਰਣਜੀਤ ਬਾਵਾ ਨੇ ਆਪਣੀ ਸਨੈਪਚੈਟ 'ਤੇ ਇਕ ਪੋਸਟ ਸਾਂਝੀ ਕਰਕੇ ਦਿੱਤੀ ਹੈ। ਇਸ ਪੋਸਟ ਤੋਂ ਬਾਅਦ ਰਣਜੀਤ ਬਾਵਾ ਨੂੰ ਉਨ੍ਹਾਂ ਦੇ ਫੈਨਜ਼ ਤੇ ਪੰਜਾਬੀ ਕਲਾਕਾਰ ਕੁਮੈਂਟ ਕਰਕੇ ਪਿਤਾ ਬਣਨ ਦੀਆਂ ਵਧਾਈਆਂ ਦੇ ਰਹੇ ਹਨ।

ਦੱਸ ਦਈਏ ਪਿਛਲੇ ਸਾਲ ਉਨ੍ਹਾਂ ਦਾ ਵਿਆਹ ਹੋਇਆ ਸੀ ਪਰ ਕੋਵਿਡ ਕਰਕੇ ਉਨ੍ਹਾਂ ਨੇ ਆਪਣੀ ਰਿਸ਼ੈਪਸ਼ਨ ਪਾਰਟੀ ਰੱਦ ਕਰ ਦਿੱਤੀ ਸੀ। ਰਣਜੀਤ ਬਾਵਾ ਨੇ ਆਪਣੇ ਵਿਆਹ ਦੀ ਹਾਲੇ ਤੱਕ ਕੋਈ ਵੀ ਤਸਵੀਰ ਆਪਣੇ ਸੋਸ਼ਲ ਮੀਡੀਆ 'ਤੇ ਸ਼ੇਅਰ ਨਹੀਂ ਕੀਤੀ ਹੈ ਪਰ ਆਪਣੇ ਪੁੱਤਰ ਦੀ ਨਿੱਕੀ ਜਿਹੀ ਝਲਕ ਉਨ੍ਹਾਂ ਨੇ ਆਪਣੇ ਸਨੈਪਚੈਟ 'ਤੇ ਜ਼ਰੂਰ ਸ਼ੇਅਰ ਕੀਤੀ ਹੈ। ਇਸ ਤਸਵੀਰ 'ਚ ਨੰਨ੍ਹੇ ਬਾਵੇ ਦਾ ਹੱਥ ਆਪਣੇ ਪਿਤਾ ਰਣਜੀਤ ਬਾਵਾ ਦੇ ਹੱਥਾਂ 'ਚ ਨਜ਼ਰ ਆ ਰਿਹਾ ਹੈ।

PunjabKesari

ਜੇ ਗੱਲ ਕਰੀਏ ਰਣਜੀਤ ਬਾਵਾ ਦੇ ਵਰਕ ਫਰੰਟ ਦੀ ਤਾਂ ਹਾਲ ਹੀ 'ਚ ਉਹ ਆਪਣੇ ਨਵੇਂ ਗਾਣੇ 'ਅੱਤ ਤੋਂ ਅੰਤ' ਨਾਲ ਦਰਸ਼ਕਾਂ ਦੇ ਸਨਮੁਖ ਹੋਏ ਹਨ। ਇਸ ਤੋਂ ਪਹਿਲਾਂ ਉਹ ਕਈ ਸੁਪਰ ਹਿੱਟ ਗੀਤ ਦਰਸ਼ਕਾਂ ਦੀ ਨਜ਼ਰ ਕਰ ਚੁੱਕੇ ਹਨ। ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ 'ਚ ਵੀ ਕਾਫ਼ੀ ਸਰਗਰਮ ਹਨ। ਅਖੀਰਲੀ ਵਾਰ ਉਹ 'ਤਾਰਾ ਮੀਰਾ' ਫ਼ਿਲਮ 'ਚ ਨਜ਼ਰ ਆਏ ਸਨ। ਬਹੁਤ ਜਲਦ ਉਹ 'ਡੈਡੀ ਕੂਲ ਮੁੰਡੇ ਫੂਲ' ਦੇ ਸਿਕਵਲ 'ਚ ਨਜ਼ਰ ਆਉਣਗੇ।

ਨੋਟ - ਰਣਜੀਤ ਬਾਵਾ ਦੀ ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।


author

sunita

Content Editor

Related News