ਰਣਜੀਤ ਬਾਵਾ ਨੇ ਸਾਂਝੀ ਕੀਤੀ ਆਪਣੇ ਨਵੇਂ ਘਰ ਦੀ ਪਹਿਲੀ ਝਲਕ, ਵੇਖੋ ਖ਼ੂਬਸੂਰਤ ਤਸਵੀਰਾਂ

1/12/2021 2:39:53 PM

ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮਸ਼ਹੂਰ ਗਾਇਕ ਤੇ ਫ਼ਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਰਣਜੀਤ ਬਾਵਾ ਨੇ ਆਪਣੀਆਂ ਖ਼ੁਸ਼ੀਆਂ ਨੂੰ ਆਪਣੇ ਚਾਹੁੰਹਣ ਵਾਲਿਆਂ ਨਾਲ ਸਾਂਝੀ ਕੀਤੀ ਹੈ। ਰਣਜੀਤ ਬਾਵਾ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਆਪਣੇ ਨਵੇਂ ਘਰ ਦੀ ਤਸਵੀਰ ਦਰਸ਼ਕਾਂ ਨਾਲ ਸਾਂਝੀ ਕੀਤੀ ਹੈ। ਇਸ ਤਸਵੀਰ 'ਚ ਰਣਜੀਤ ਬਾਵਾ ਬਹੁਤ ਜ਼ਿਆਦਾ ਖੁਸ਼ ਨਜ਼ਰ ਆ ਰਹੇ ਹਨ। ਰਣਜੀਤ ਬਾਵਾ ਨਾਲ ਇਸ 'ਚ ਹੋਰ ਗੋਲਡੀ ਤੇ ਸੱਤਾ ਵੀ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਇਕ ਤਸਵੀਰ ਨੂੰ ਦੇਸੀ ਕਰਿਊ ਨੇ ਵੀ ਆਪਣੇ ਆਫ਼ੀਸ਼ੀਅਲ ਅਕਾਊਂਟ 'ਤੇ ਸਾਂਝਾ ਕੀਤਾ ਹੈ, ਜਿਸ ਨਾਲ ਉਨ੍ਹਾਂ ਨੇ ਬਾਵਾ ਨੂੰ ਵਧਾਈ ਦਿੱਤੀ ਹੈ।

PunjabKesari
ਦੱਸ ਦਈਏ ਕਿ ਗਾਇਕ ਰਣਜੀਤ ਬਾਵਾ ਨੇ ਨਵੇਂ ਘਰ 'ਚ ਪਰਵੇਸ਼ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਘਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਠ ਕਰਵਾਇਆ ਸੀ। ਘਰ ਦੇ ਮੂਹਰਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋਈਆਂ। ਇਸ ਖ਼ਾਸ ਮੌਕੇ 'ਤੇ ਪੰਜਾਬੀ ਕਲਾਕਾਰ ਵੀ ਸ਼ਾਮਲ ਹੋਏ ਸਨ। ਦੇਸੀ ਕਰਿਊ ਵਾਲਿਆਂ ਨੇ ਵੀ ਇੰਸਟਾਗ੍ਰਾਮ ਸਟੋਰੀ 'ਚ ਤਸਵੀਰ ਸ਼ੇਅਰ ਕਰਕੇ ਰਣਜੀਤ ਬਾਵਾ ਨੂੰ ਵਧਾਈ ਦਿੱਤੀ ਹੈ।

PunjabKesari
ਜੇ ਗੱਲ ਕਰੀਏ ਰਣਜੀਤ ਬਾਵਾ ਦੀ ਤਾਂ ਉਹ ਇੰਨੀਂ ਦਿਨੀਂ ਕਿਸਾਨੀ ਗੀਤਾਂ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਹਨ। ਉਹ ਆਪਣੇ ਗੀਤਾਂ ਰਾਹੀਂ ਕਿਸਾਨੀ ਧਰਨੇ 'ਚ ਜੋਸ਼ ਭਰ ਰਹੇ ਹਨ ਅਤੇ ਉਨ੍ਹਾਂ ਦੇ ਹੌਂਸਲੇ ਬੁਲੰਦ ਕਰ ਰਹੇ ਹਨ। ਰਣਜੀਤ ਬਾਵਾ ਲੰਬੇ ਸਮੇ ਤੋਂ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਕਿਸਾਨਾਂ ਲਈ ਮੰਦਭਾਗੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਵੀ ਕਰਾਰਾ ਜਵਾਬ ਦਿੱਤਾ ਸੀ।

PunjabKesari

 

ਨੋਟ - ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ ਵਿਚ ਜ਼ਰੂਰ ਦੱਸੋ।


sunita

Content Editor sunita