‘ਅਕਲ ਦੇ ਅੰਨ੍ਹੇ’ ਤੋਂ ਬਾਅਦ ਰਣਜੀਤ ਬਾਵਾ ਨੇ ਐਲਾਨੀ ‘ਲੈਂਬਰਗਿੰਨੀ’ ਫ਼ਿਲਮ, ਜਲਦ ਸ਼ੁਰੂ ਹੋਵੇਗੀ ਸ਼ੂਟਿੰਗ

05/25/2021 3:03:36 PM

ਚੰਡੀਗੜ੍ਹ (ਬਿਊਰੋ)– ਪੰਜਾਬੀ ਗਾਇਕ ਤੇ ਅਦਾਕਾਰ ਰਣਜੀਤ ਬਾਵਾ ਨੇ ਇਕ ਤੋਂ ਬਾਅਦ ਇਕ ਆਪਣੀਆਂ ਦੋ ਫ਼ਿਲਮਾਂ ਐਲਾਨ ਦਿੱਤੀਆਂ ਹਨ। ਬੀਤੇ ਦਿਨੀਂ ਪੰਜਾਬੀ ਫ਼ਿਲਮ ‘ਅਕਲ ਦੇ ਅੰਨ੍ਹੇ’ ਐਲਾਨਣ ਤੋਂ ਬਾਅਦ ਰਣਜੀਤ ਬਾਵਾ ਨੇ ਅੱਜ ਆਪਣੀ ਇਕ ਹੋਰ ਫ਼ਿਲਮ ‘ਲੈਂਬਰਗਿੰਨੀ’ ਦਾ ਐਲਾਨ ਕਰ ਦਿੱਤਾ ਹੈ।

ਫ਼ਿਲਮ ਦਾ ਪੋਸਟਰ ਸਾਂਝਾ ਕਰਦਿਆਂ ਰਣਜੀਤ ਬਾਵਾ ਨੇ ਲਿਖਿਆ, ‘ਪੈਣਗੇ ਸਿਆਪੇ ਲੈਂਬਰ ਸਾਂਭੂਗਾ ਆਪੇ।’ ਤੁਹਾਨੂੰ ਦੱਸ ਦੇਈਏ ਕਿ ਇਸ ਫ਼ਿਲਮ ਨੂੰ ਇਸ਼ਾਨ ਚੋਪੜਾ ਨੇ ਲਿਖਿਆ ਹੈ, ਜੋ ਇਸ ਨੂੰ ਡਾਇਰੈਕਟ ਵੀ ਖ਼ੁਦ ਹੀ ਕਰਨਗੇ। ਫ਼ਿਲਮ ਦੀ ਸ਼ੂਟਿੰਗ ਜਲਦ ਹੀ ਸ਼ੁਰੂ ਹੋਵੇਗੀ।

 
 
 
 
 
View this post on Instagram
 
 
 
 
 
 
 
 
 
 
 

A post shared by Ranjit Bawa( Bajwa) (@ranjitbawa)

ਉਥੇ ‘ਅਕਲ ਦੇ ਅੰਨ੍ਹੇ’ ਫ਼ਿਲਮ ਦੀ ਗੱਲ ਕਰੀਏ ਤਾਂ ਇਸ ਫ਼ਿਲਮ ਨੂੰ ਰਣਜੀਤ ਬਲ ਡਾਇਰੈਕਟ ਕਰਨਗੇ। ਫ਼ਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਤੋਰੀ ਮੁਦਗਿੱਲ ਤੇ ਰਣਜੀਤ ਬਲ ਨੇ ਲਿਖਿਆ ਹੈ।

 
 
 
 
 
View this post on Instagram
 
 
 
 
 
 
 
 
 
 
 

A post shared by Ranjit Bawa( Bajwa) (@ranjitbawa)

ਇਨ੍ਹਾਂ ਤੋਂ ਇਲਾਵਾ ਰਣਜੀਤ ਬਾਵਾ ਨੇ ਤਰਸੇਮ ਜੱਸੜ ਨਾਲ ਆਪਣੀ ਫ਼ਿਲਮ ‘ਖਾਓ ਪੀਓ ਐਸ਼ ਕਰੋ’ ਦਾ ਵੀ ਐਲਾਨ ਕੀਤਾ ਹੋਇਆ ਹੈ, ਜੋ ਇਸੇ ਸਾਲ 3 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਫ਼ਿਲਮ ’ਚ ਤਰਸੇਮ ਤੇ ਰਣਜੀਤ ਤੋਂ ਇਲਾਵਾ ਗੁਰਬਾਜ਼ ਸਿੰਘ, ਜੈਸਮੀਨ ਬਾਜਵਾ, ਅਦਿਤੀ ਸ਼ਰਮਾ, ਪ੍ਰਭ ਗਰੇਵਾਲ ਵੀ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।

Rahul Singh

This news is Content Editor Rahul Singh